11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਰੇਲਵੇ ਸਟੇਸ਼ਨ ਫ਼ਿਰੋਜ਼ਪੁਰ ਵਿਖੇ ਜੀ.ਆਰ.ਪੀ. ਨੇ ਚਲਾਇਆ ਵਿਸ਼ੇਸ਼ ਸਰਚ ਆਪ੍ਰੇਸ਼ਨ

ਫ਼ਿਰੋਜ਼ਪੁਰ, 11 ਸਤੰਬਰ (ਰਾਕੇਸ਼ ਚਾਵਲਾ)- ਸਪੈਸ਼ਲ ਡੀ. ਜੀ.

Ad Position 21
repet_subhas-goyals [Copy P29]
ਰੇਲਵੇ ਸਟੇਸ਼ਨ ਫ਼ਿਰੋਜ਼ਪੁਰ ਵਿਖੇ ਜੀ.ਆਰ.ਪੀ. ਵਲੋਂ ਚਲਾਏ ਗਏ ਵਿਸ਼ੇਸ਼ ਸਰਚ ਆਪ੍ਰੇਸ਼ਨ ਦੀ ਤਸਵੀਰ। ਅਜੀਤ ਤਸਵੀਰ 12-09-2026
ਫ਼ਿਰੋਜ਼ਪੁਰ, 11 ਸਤੰਬਰ (ਰਾਕੇਸ਼ ਚਾਵਲਾ)- ਸਪੈਸ਼ਲ ਡੀ.ਜੀ.ਪੀ. (ਜੀ.ਆਰ.ਪੀ. ਪੰਜਾਬ, ਪਟਿਆਲਾ) ਤੇ ਡੀ.ਐੱਸ.ਪੀ. (ਜ਼ੋਨਲ ਜੀ.ਆਰ.ਪੀ. ਫ਼ਿਰੋਜ਼ਪੁਰ) ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ 11 ਸਤੰਬਰ 2026 ਨੂੰ ਰੇਲਵੇ ਸਟੇਸ਼ਨ ਫ਼ਿਰੋਜ਼ਪੁਰ ਵਿਖੇ ਯਾਤਰੀਆਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇਕ ਵਿਸ਼ੇਸ਼ ਚੈਕਿੰਗ ਅਪ੍ਰੇਸ਼ਨ ਚਲਾਇਆ ਗਿਆ। ਜੀ.ਆਰ.ਪੀ. ਥਾਣਾ ਫ਼ਿਰੋਜ਼ਪੁਰ ਵਲੋਂ ‘ਪੈਸੰਜਰ ਅਵੇਅਰਨੈੱਸ ਤੇ ਸਰਚ ਅਪ੍ਰੇਸ਼ਨ’ ਤਹਿਤ ਰੇਲਵੇ ਸਟੇਸ਼ਨ ਦੇ ਵੱਖ-ਵੱਖ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਪੁਲਿਸ ਟੀਮਾਂ ਵਲੋਂ ਸਟੇਸ਼ਨ ਦੇ ਸਾਰੇ ਪਲੈਟਫਾਰਮਾਂ, ਖੜ੍ਹੀਆਂ ਟਰੇਨਾਂ, ਯਾਤਰੀ ਵੇਟਿੰਗ ਏਰੀਆ, ਮੋਟਰਸਾਈਕਲ ਪਾਰਕਿੰਗ ਦੇ ਨਾਲ-ਨਾਲ ਐਂਟਰੀ ਤੇ ਐਗਜ਼ਿਟ ਗੇਟਾਂ ’ਤੇ ਵਿਸ਼ੇਸ਼ ਨਾਕੇਬੰਦੀ ਕਰਕੇ ਸ਼ੱਕੀ ਵਿਅਕਤੀਆਂ ਤੇ ਉਨ੍ਹਾਂ ਦੇ ਸਾਮਾਨ ਦੀ ਡੂੰਘਾਈ ਨਾਲ ਚੈਕਿੰਗ ਕੀਤੀ ਗਈ। ਇਸ ਸਾਰੀ ਜਾਂਚ ਪ੍ਰਕਿਰਿਆ ਦੌਰਾਨ ਸਟੇਸ਼ਨ ’ਤੇ ਕੋਈ ਵੀ ਸ਼ੱਕੀ ਵਿਅਕਤੀ ਜਾਂ ਲਾਵਾਰਿਸ/ਨੁਕਸਾਨਦੇਹ ਵਸਤੂ ਨਹੀਂ ਮਿਲੀ। ਇਸ ਮੌਕੇ ਯਾਤਰੀਆਂ ਨੂੰ ਜਾਗਰੂਕ ਕਰਦੇ ਹੋਏ ਥਾਣਾ ਜੀ.ਆਰ.ਪੀ. ਫ਼ਿਰੋਜ਼ਪੁਰ ਦੇ ਮੁੱਖ ਅਫ਼ਸਰ ਇੰਸਪੈਕਟਰ ਨਵੀਨ ਕੁਮਾਰ ਨੇ ਦੱਸਿਆ ਕਿ ਸਫ਼ਰ ਦੌਰਾਨ ਅਲਰਟ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਮੁਸਾਫ਼ਰਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਸਟੇਸ਼ਨ ਜਾਂ ਟਰੇਨ ਵਿਚ ਕੋਈ ਵੀ ਬੇਵਾਰਿਸ ਸਾਮਾਨ, ਸ਼ੱਕੀ ਵਸਤੂ ਜਾਂ ਕੋਈ ਸ਼ੱਕੀ ਵਿਅਕਤੀ ਦਿਖਾਈ ਦੇਵੇ ਤਾਂ ਉਸ ਨੂੰ ਖ਼ੁਦ ਛੂਹਣ ਦੀ ਬਜਾਏ ਤੁਰੰਤ ਇਸ ਦੀ ਸੂਚਨਾ ਨਜ਼ਦੀਕੀ ਜੀ.ਆਰ.ਪੀ. ਜਾਂ ਆਰ.ਪੀ.ਐੱਫ. ਦੇ ਜਵਾਨਾਂ ਨੂੰ ਦੇਣ। ਪੁਲਿਸ ਪ੍ਰਸ਼ਾਸਨ ਯਾਤਰੀਆਂ ਦੀ ਸੁਖਦ ਤੇ ਸੁਰੱਖਿਅਤ ਯਾਤਰਾ ਲਈ 24 ਘੰਟੇ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਫੂਡ ਸੇਫ਼ਟੀ ਵਿਭਾਗ ਵਲੋਂ ਪਿੰਡ ਬਜੀਦਪੁਰ ਵਿਖੇ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਅਗਲੀ ਖ਼ਬਰ ਸੀਨੀਅਰ ਵਕੀਲ ਜਸਦੀਪ ਕੰਬੋਜ ਇਤਿਹਾਸਿਕ ਜਿੱਤ ਦਰਜ ਕਰ 6ਵੀਂ ਵਾਰ ਬਣੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ
Ad Position 24