12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਫੂਡ ਸੇਫ਼ਟੀ ਵਿਭਾਗ ਵਲੋਂ ਪਿੰਡ ਬਜੀਦਪੁਰ ਵਿਖੇ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਚੈਕਿੰਗ

ਫ਼ਿਰੋਜ਼ਪੁਰ, 11 ਸਤੰਬਰ (ਕੁਲਬੀਰ ਸਿੰਘ ਸੋਢੀ)- ਫੂਡ ਸੇਫ਼ਟੀ ਵਿਭਾਗ ਫ਼ਿਰੋਜ਼ਪੁਰ ਦੀ ਟੀਮ ਵਲੋਂ ਇੰਸਪੈਕਟਰ ਅਭਿਨਵ ਖੋਸਲਾ ਦੀ ਅਗਵਾਈ ਵਿਚ ਪਿੰਡ ਬਜੀਦਪੁਰ ਵਿਖੇ ਖਾਣ-ਪੀਣ ਵਾਲੀਆਂ ਵੱਖ-ਵੱਖ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਹ ਕਾਰਵਾਈ ਆਮ ਲੋਕਾਂ ਨੂੰ ਸੁਰੱਖਿਅਤ ਤੇ ਸਾਫ਼-ਸੁਥਰਾ ਭੋਜਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕੀਤੀ ਗਈ।

Ad Position 21
repet_subhas-goyals [Copy P29]
ਫੂਡ ਸੇਫ਼ਟੀ ਵਿਭਾਗ ਦੀ ਟੀਮ ਗੈਰ-ਵਰਤੋਂ ਯੋਗ ਸਾਮਾਨ ਨਸ਼ਟ ਕਰਵਾਉਂਦੀ ਹੋਈ। ਅਜੀਤ ਤਸਵੀਰ 12-09-2026
ਫ਼ਿਰੋਜ਼ਪੁਰ, 11 ਸਤੰਬਰ (ਕੁਲਬੀਰ ਸਿੰਘ ਸੋਢੀ)- ਫੂਡ ਸੇਫ਼ਟੀ ਵਿਭਾਗ ਫ਼ਿਰੋਜ਼ਪੁਰ ਦੀ ਟੀਮ ਵਲੋਂ ਇੰਸਪੈਕਟਰ ਅਭਿਨਵ ਖੋਸਲਾ ਦੀ ਅਗਵਾਈ ਵਿਚ ਪਿੰਡ ਬਜੀਦਪੁਰ ਵਿਖੇ ਖਾਣ-ਪੀਣ ਵਾਲੀਆਂ ਵੱਖ-ਵੱਖ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਹ ਕਾਰਵਾਈ ਆਮ ਲੋਕਾਂ ਨੂੰ ਸੁਰੱਖਿਅਤ ਤੇ ਸਾਫ਼-ਸੁਥਰਾ ਭੋਜਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕੀਤੀ ਗਈ। ਚੈਕਿੰਗ ਦੌਰਾਨ ਦੋ ਹਲਵਾਈ ਦੀਆਂ ਦੁਕਾਨਾਂ ਵਿਚ ਖਾਣ-ਪੀਣ ਵਾਲੀਆਂ ਵਸਤੂਆਂ ਵਿਚ ਅਣਅਧਿਕਾਰਤ/ਗੈਰ-ਮਨਜ਼ੂਰਸ਼ੁਦਾ ਲਾਲ ਰੰਗ ਦੀ ਵਰਤੋਂ ਪਾਈ ਗਈ ਜਿਸ ਬਾਰੇ ਮੌਕੇ ’ਤੇ ਸਖ਼ਤ ਕਾਰਵਾਈ ਕਰਦਿਆਂ ਲਗਭਗ 30 ਕਿਲੋਗ੍ਰਾਮ ਤਿਆਰ ਮਿਠਾਈ ਤੇ ਖਾਦ ਪਦਾਰਥ ਨਸ਼ਟ ਕਰਵਾਇਆ ਗਿਆ। ਇਸ ਤੋਂ ਇਲਾਵਾ ਦੁਕਾਨਾਂ ਵਿਚ ਸਫ਼ਾਈ ਦੀ ਸਥਿਤੀ ਵੀ ਤਸੱਲੀਬਖ਼ਸ਼ ਨਹੀਂ ਪਾਈ ਗਈ ਤੇ ਕਾਫ਼ੀ ਗੰਦਗੀ ਮੌਜੂਦ ਸੀ। ਟੀਮ ਵਲੋਂ ਸਬੰਧਿਤ ਫੂਡ ਬਿਜ਼ਨਸ ਆਪ੍ਰੇਟਰਾਂ ਦੇ ਅਨੁਸ਼ਾਸਨਾਤਮਿਕ/ਕਾਨੂੰਨੀ ਨਿਯਮਾਂ ਅਨੁਸਾਰ ਚਲਾਨ ਕੀਤੇ ਗਏ। ਇਸੇ ਚੱਲਦੇ ਟੀਮ ਵਲੋਂ ਇਕ ਹੋਰ ਹਲਵਾਈ ਦੀ ਦੁਕਾਨ ਦੀ ਚੈਕਿੰਗ ਦੌਰਾਨ ਮੋਗੇ ਦਾ ਪੋਜ਼ੀਸ਼ਨ/ਅਣਉਚਿਤ ਖਾਦ ਪਦਾਰਥ ਪਾਇਆ ਗਿਆ ਜਿਸ ਨੂੰ ਮੌਕੇ ’ਤੇ ਹੀ ਹਟਵਾ ਕੇ ਨਸ਼ਟ ਕਰਵਾਇਆ ਗਿਆ ਤੇ ਸਬੰਧਿਤ ਫੂਡ ਬਿਜ਼ਨਸ ਆਪਰੇਟਰ ਖ਼ਿਲਾਫ਼ ਵੀ ਨਿਯਮਾਂ ਅਨੁਸਾਰ ਚਲਾਨ ਕੀਤਾ ਗਿਆ। ਇਸੇ ਤਰ੍ਹਾਂ ਇਕ ਪੀਜੇ ਦੀ ਦੁਕਾਨ ਦੀ ਚੈਕਿੰਗ ਦੌਰਾਨ ਖਾਦ ਪਦਾਰਥਾਂ ਦੀ ਤਿਆਰੀ ਵਿਚ ਸਫ਼ਾਈ ਸਬੰਧੀ ਗੰਭੀਰ ਖ਼ਾਮੀਆਂ ਪਾਈਆਂ ਗਈਆਂ ਤੇ ਦੇਖਣ ਵਿਚ ਆਇਆ ਕਿ ਪੇਂਟ ਕਰਨ ਲਈ ਵਰਤੇ ਜਾਣ ਵਾਲੇ ਬੁਰਸ਼ ਨਾਲ ਟਿੱਕੀਆਂ/ਖਾਦ ਪਦਾਰਥਾਂ ਉੱਪਰ ਕੋਟਿੰਗ ਕੀਤੀ ਜਾ ਰਹੀ ਸੀ, ਜੋ ਕਿ ਖਾਦ ਸੁਰੱਖਿਆ ਤੇ ਸਫ਼ਾਈ ਦੇ ਨਿਯਮਾਂ ਦੇ ਅਨੁਕੂਲ ਨਹੀਂ ਹੈ। ਇਸ ਤੋਂ ਇਲਾਵਾ ਰਸੋਈ ਤੇ ਹੋਰ ਹਿੱਸਿਆਂ ਵਿਚ ਕਾਫ਼ੀ ਗੰਦਗੀ ਤੇ ਬਦਬੂ ਵੀ ਪਾਈ ਗਈ। ਇਨ੍ਹਾਂ ਖ਼ਾਮੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਿਤ ਫੂਡ ਬਿਜ਼ਨਸ ਆਪਰੇਟਰ ਖ਼ਿਲਾਫ਼ ਨਿਯਮਾਂ ਅਨੁਸਾਰ ਚਲਾਨ ਕੀਤਾ ਗਿਆ। ਵਿਭਾਗ ਵਲੋਂ ਸਮੂਹ ਫੂਡ ਬਿਜ਼ਨਸ ਆਪੇ੍ਰਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਐੱਫ.ਐੱਸ.ਐੱਸ.ਏ ਆਈ ਦੇ ਨਿਯਮਾਂ ਦੀ ਪਾਲਣਾ ਕਰਨ।
Ad Position 22
No active advertisement
ਪਿਛਲੀ ਖ਼ਬਰ ਫਿਰੋਜ਼ਪੁਰ ’ਚ ਬੈਂਕਾਂ ਦੇ ਅਧਿਕਾਰੀਆਂ ਤੇ ਅਗਲੀ ਖ਼ਬਰ ਰੇਲਵੇ ਸਟੇਸ਼ਨ ਫ਼ਿਰੋਜ਼ਪੁਰ ਵਿਖੇ ਜੀ.ਆਰ.ਪੀ. ਨੇ ਚਲਾਇਆ ਵਿਸ਼ੇਸ਼ ਸਰਚ ਆਪ੍ਰੇਸ਼ਨ
Ad Position 24