ਮੈਡੀਕਲ ਪ੍ਰੈਕਟੀਸ਼ਨ ਐਸੋਸੀਏਸ਼ਨ ਪੰਜਾਬ ਬਲਾਕ ਫ਼ਿਰੋਜ਼ਪੁਰ ਸ਼ਹਿਰੀ ਦੀ ਮਹੀਨਾਵਾਰ ਮੀਟਿੰਗ
ਫ਼ਿਰੋਜ਼ਪੁਰ, 11 ਸਤੰਬਰ (ਕੁਲਬੀਰ ਸਿੰਘ ਸੋਢੀ)- ਮੈਡੀਕਲ ਪ੍ਰੈਕਟੀਸ਼ਨ ਐਸੋਸੀਏਸ਼ਨ ਪੰਜਾਬ ਬਲਾਕ ਫ਼ਿਰੋਜ਼ਪੁਰ ਸ਼ਹਿਰੀ ਦੀ ਮਹੀਨਾਵਾਰ ਮੀਟਿੰਗ ਨਿੱਜੀ ਹੋਟਲ ਫ਼ਿਰੋਜ਼ਪੁਰ ਸ਼ਹਿਰ ਵਿਖੇ ਬਲਾਕ ਪ੍ਰਧਾਨ ਡਾ. ਭਜਨ ਸਿੰਘ ਗਿੱਲ ਦੀ ਅਗਵਾਈ ਹੇਠ ਕਰਵਾਈ ਗਈ।
ਮ
ਮੀਟਿੰਗ ਦੌਰਾਨ ਹਾਜ਼ਰ ਸੇਵਾ-ਮੁਕਤ ਐੱਸ.ਐੱਮ.ਓ. ਐੱਸ.ਪੀ. ਭਗਤ ਤੇ ਮੈਡੀਕਲ ਪ੍ਰੈਕਟੀਸ਼ਨ ਐਸੋਸੀਏਸ਼ਨ ਪੰਜਾਬ ਬਲਾਕ ਫ਼ਿਰੋਜ਼ਪੁਰ ਸ਼ਹਿਰੀ ਦੇ ਆਗੂ। ਅਜੀਤ ਤਸਵੀਰ
12-09-2026
ਫ਼ਿਰੋਜ਼ਪੁਰ, 11 ਸਤੰਬਰ (ਕੁਲਬੀਰ ਸਿੰਘ ਸੋਢੀ)- ਮੈਡੀਕਲ ਪ੍ਰੈਕਟੀਸ਼ਨ ਐਸੋਸੀਏਸ਼ਨ ਪੰਜਾਬ ਬਲਾਕ ਫ਼ਿਰੋਜ਼ਪੁਰ ਸ਼ਹਿਰੀ ਦੀ ਮਹੀਨਾਵਾਰ ਮੀਟਿੰਗ ਨਿੱਜੀ ਹੋਟਲ ਫ਼ਿਰੋਜ਼ਪੁਰ ਸ਼ਹਿਰ ਵਿਖੇ ਬਲਾਕ ਪ੍ਰਧਾਨ ਡਾ.ਭਜਨ ਸਿੰਘ ਗਿੱਲ ਦੀ ਅਗਵਾਈ ਹੇਠ ਕਰਵਾਈ ਗਈ। ਮੀਟਿੰਗ ਵਿਚ ਜਥੇਬੰਦੀ ਦੇ ਕਰੀਬ 60 ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਡਾ.ਐੱਸ.ਪੀ. ਭਗਤ, ਸੇਵਾ-ਮੁਕਤ ਐੱਸ.ਐੱਮ.ਓ., ਸਿਵਲ ਹਸਪਤਾਲ ਫ਼ਿਰੋਜ਼ਪੁਰ ਹਾਜ਼ਰ ਹੋਏ। ਇਸ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਸਬੰਧਿਤ ਵੱਖ-ਵੱਖ ਗੰਭੀਰ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਵਲੋਂ ਸਮੂਹ ਸਾਥੀਆਂ ਨੂੰ ਆਪਣੀ ਡਿਊਟੀ ਦੌਰਾਨ ਸਾਫ਼-ਸੁਥਰੀ, ਜ਼ਿੰਮੇਵਾਰ ਤੇ ਮਿਆਰੀ ਮੈਡੀਕਲ ਪ੍ਰੈਕਟਿਸ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਆਉਣ ਵਾਲੇ ਦਿਨਾਂ ਵਿਚ ਜਥੇਬੰਦੀ ਵਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਉਣ ਸਬੰਧੀ ਵੀ ਵਿਚਾਰ-ਚਰਚਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਅਜਿਹੇ ਕੈਂਪਾਂ ਰਾਹੀਂ ਲੋੜਵੰਦ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਤੇ ਸਿਹਤ ਸਬੰਧੀ ਜਾਗਰੂਕਤਾ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾਣਗੇ। ਮੀਟਿੰਗ ਦੌਰਾਨ ਬਲਾਕ ਪ੍ਰਧਾਨ ਡਾ.ਭਜਨ ਸਿੰਘ ਗਿੱਲ, ਹੈੱਡ ਕੈਸ਼ੀਅਰ ਡਾ.ਸੰਜੀਵ ਪਾਸੀ, ਸਟੇਜ ਸਕੱਤਰ ਡਾ.ਰਣਜੀਤ ਸਿੰਘ, ਜੁਆਇੰਟ ਕੈਸ਼ੀਅਰ ਡਾ.ਬਲਜੀਤ ਸਿੰਘ, ਜੁਆਇੰਟ ਪ੍ਰੈੱਸ ਸਕੱਤਰ ਡਾ.ਅਮਰਿਤ ਸਿੰਘ, ਸਲਾਹਕਾਰ ਡਾ.ਰਜੇਸ਼ ਧਵਨ, ਜੁਆਇੰਟ ਸਟੇਜ ਸਕੱਤਰ ਡਾ.ਗੁਰਦੀਪ ਸਿੰਘ, ਜੁਆਇੰਟ ਜਨਰਲ ਸਕੱਤਰ ਡਾ.ਨਿਸ਼ਾਨ ਸਿੰਘ ਤੇ ਸਲਾਹਕਾਰ ਡਾ.ਗੁਰਪ੍ਰੀਤ ਸਿੰਘ ਸਮੇਤ ਜਥੇਬੰਦੀ ਦੇ ਹੋਰ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ। ਮੀਟਿੰਗ ਦੇ ਅੰਤ ਵਿਚ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਐਸੋਸੀਏਸ਼ਨ ਵਲੋਂ ਭਵਿੱਖ ’ਚ ਵੀ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਸਬੰਧਿਤ ਮੁੱਦਿਆਂ ਦੇ ਨਾਲ-ਨਾਲ ਲੋਕ ਭਲਾਈ ਤੇ ਸਿਹਤ ਜਾਗਰੂਕਤਾ ਲਈ ਸਰਗਰਮੀਆਂ ਜਾਰੀ ਰੱਖੀਆਂ ਜਾਣਗੀਆਂ।