12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ

ਮੱਲਾਂਵਾਲਾ, 11 ਸਤੰਬਰ (ਬਲਬੀਰ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ 14 ਸਤੰਬਰ ਨੂੰ ਐੱਮ. ਐੱਲ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਮੱਲਾਂਵਾਲਾ, 11 ਸਤੰਬਰ (ਬਲਬੀਰ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ 14 ਸਤੰਬਰ ਨੂੰ ਐੱਮ.ਐੱਲ.ਏ. ਤੇ ਮੰਤਰੀਆਂ ਦੇ ਦਫ਼ਤਰਾਂ ਦੇ ਘਿਰਾਓ ਨੂੰ ਲੈ ਕੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜੋਨ ਮੱਲਾਂਵਾਲਾ ਅਧੀਨ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੀ ਅਗਵਾਈ ਜੋਨ ਪ੍ਰਧਾਨ ਰਸ਼ਪਾਲ ਸਿੰਘ ਗੱਟਾ ਬਾਦਸ਼ਾਹ ਨੇ ਕੀਤੀ। ਮੀਟਿੰਗਾਂ ਦੌਰਾਨ ਜ਼ਿਲ੍ਹਾ ਆਗੂ ਰਣਜੀਤ ਸਿੰਘ ਖੱਚਰਵਾਲਾ ਤੇ ਅਮਨਦੀਪ ਸਿੰਘ ਕੰਚਰਭੰਨ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਆਗੂਆਂ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਦੇ ਹੱਕਾਂ ਲਈ ਜਥੇਬੰਦੀ ਵਲੋਂ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਆਗੂਆਂ ਨੇ 14 ਸਤੰਬਰ ਦੇ ਧਰਨਿਆਂ ਵਿਚ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਅਤੇ ਬੱਚਿਆਂ ਸਮੇਤ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜੋਨ ਮੀਤ ਪ੍ਰਧਾਨ ਮੱਸਾ ਸਿੰਘ, ਸਕੱਤਰ ਸੁਖਦੇਵ ਸਿੰਘ, ਖ਼ਜ਼ਾਨਚੀ ਗੁਰਮੁਖ ਸਿੰਘ, ਮੀਤ ਸਕੱਤਰ ਜੋਗਾ ਸਿੰਘ ਵੱਟੂ ਭੱਟੀ, ਸਾਹਿਬ ਸਿੰਘ ਦੀਨੇ ਕੇ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਗਨੂ ਜੁਲਾਈ 2026 ਸੈਸ਼ਨ ਲਈ ਦਾਖਲੇ ਦੀ ਆਖਰੀ ਮਿਤੀ 15 ਸਤੰਬਰ ਤੱਕ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨ ਐਸੋਸੀਏਸ਼ਨ ਪੰਜਾਬ ਬਲਾਕ ਫ਼ਿਰੋਜ਼ਪੁਰ ਸ਼ਹਿਰੀ ਦੀ ਮਹੀਨਾਵਾਰ ਮੀਟਿੰਗ
Ad Position 24