29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਦਾਜ ਦੀ ਮੰਗ ’ਤੇ ਵਿਆਹੁਤਾ ਨੂੰ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਪਤੀ, ਸਹੁਰੇ ਤੇ ਸੱਸ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 11 ਸਤੰਬਰ (ਰਾਕੇਸ਼ ਚਾਵਲਾ)- ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ਅਤੇ ਦਾਜ ਦਾ ਸਾਮਾਨ ਵਾਪਸ ਨਾ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ ਵਿਆਹੁਤਾ ਦੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਦਿੱਤੀ ਦਰਖਾਸਤ ਵਿਚ ਪੀੜਤਾਂ ਕੇਦੀਪ ਕੌਰ ਪਤਨੀ ਵਿਕਰਮਜੀਤ ਸਿੰਘ ਵਲੋਂ ਦੱਸਿਆ ਗਿਆ ਕਿ ਸਾਲ 2024 ਵਿਚ ਉਸ ਦਾ ਵਿਆਹ ਵਿਕਰਮਜੀਤ ਸਿੰਘ ਪੁੱਤਰ ਧਰਮਪਾਲ ਸਿੰਘ ਵਾਸੀ ਮਕਾਨ ਨੰਬਰ 36/699, ਉਲਡ 84, ਬੀ ਨਿਊ ਸ਼ਾਮ ਨਗਰ, ਲੁਧਿਆਣਾ ਨਾਲ ਹੋਇਆ ਸੀ।

Ad Position 21
No active advertisement
ਅਜੀਤ ਡੈਸਕ 12-09-2026
ਫ਼ਿਰੋਜ਼ਪੁਰ, 11 ਸਤੰਬਰ (ਰਾਕੇਸ਼ ਚਾਵਲਾ)- ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ਅਤੇ ਦਾਜ ਦਾ ਸਾਮਾਨ ਵਾਪਸ ਨਾ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ ਵਿਆਹੁਤਾ ਦੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਦਿੱਤੀ ਦਰਖਾਸਤ ਵਿਚ ਪੀੜਤਾਂ ਕੇਦੀਪ ਕੌਰ ਪਤਨੀ ਵਿਕਰਮਜੀਤ ਸਿੰਘ ਵਲੋਂ ਦੱਸਿਆ ਗਿਆ ਕਿ ਸਾਲ 2024 ਵਿਚ ਉਸ ਦਾ ਵਿਆਹ ਵਿਕਰਮਜੀਤ ਸਿੰਘ ਪੁੱਤਰ ਧਰਮਪਾਲ ਸਿੰਘ ਵਾਸੀ ਮਕਾਨ ਨੰਬਰ 36/699, ਉਲਡ 84, ਬੀ ਨਿਊ ਸ਼ਾਮ ਨਗਰ, ਲੁਧਿਆਣਾ ਨਾਲ ਹੋਇਆ ਸੀ। ਵਿਆਹ ਸਮੇਂ ਪੀੜਤਾਂ ਦੇ ਮਾਤਾ-ਪਿਤਾ ਵਲੋਂ ਆਪਣੀ ਹੈਸੀਅਤ ਮੁਤਾਬਿਕ ਦਾਜ ਅਤੇ ਹੋਰ ਸਾਮਾਨ ਦਿੱਤਾ ਗਿਆ ਸੀ। ਦਰਖਾਸਤ ਅਨੁਸਾਰ ਵਿਆਹ ਤੋਂ ਬਾਅਦ ਪੀੜਤਾਂ ਦਾ ਪਤੀ ਵਿਕਰਮਜੀਤ ਸਿੰਘ, ਸਹੁਰਾ ਧਰਮਪਾਲ ਸਿੰਘ ਤੇ ਸੱਸ ਗੁਰਜੀਤ ਕੌਰ ਵਲੋਂ ਕਥਿਤ ਤੌਰ ’ਤੇ ਹੋਰ ਦਾਜ ਦੀ ਮੰਗ ਕੀਤੀ ਜਾਣ ਲੱਗੀ। ਪੀੜਤਾਂ ਨੇ ਦੋਸ਼ ਲਗਾਇਆ ਕਿ ਦਾਜ ਦੀ ਮੰਗ ਪੂਰੀ ਨਾ ਹੋਣ ਕਾਰਨ ਉਸ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਗਿਆ ਤੇ ਉਸ ਨਾਲ ਕਥਿਤ ਤੌਰ ’ਤੇ ਦੁਰਵਿਵਹਾਰ ਵੀ ਕੀਤਾ ਗਿਆ। ਏ. ਐੱਸ.ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਵਲੋਂ ਪੜਤਾਲ ਕੀਤੀ ਗਈ। ਜਾਂਚ ਉਪਰੰਤ ਪਤੀ ਵਿਕਰਮਜੀਤ ਸਿੰਘ, ਸਹੁਰਾ ਧਰਮਪਾਲ ਸਿੰਘ ਤੇ ਸੱਸ ਗੁਰਜੀਤ ਕੌਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵਲੋਂ ਹੁਣ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ 24 ਨੂੰ ਸਤੌਜ ਵਿਖੇ ਪ੍ਰਦਰਸ਼ਨ ਦਾ ਐਲਾਨ ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਦੇ ਸੇਵਾਦਾਰ ਪਰਮਜੀਤ ਸਿੰਘ ਸਰਾਂ ਨੂੰ ਸਦਮਾ, ਪਿਤਾ ਤੇਜ ਸਿੰਘ ਸਰਾਂ ਦਾ ਦਿਹਾਂਤ
Ad Position 24