ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 14 ਨੂੰ ਬਿਜਲੀ ਘਰਾਂ ਅੱਗੇ ਦਿੱਤੇ ਜਾਣਗੇ ਧਰਨੇ- ਲਹਿਰਾ/ਸ਼ੀਹਾਂਪਾੜੀ/ਵਾਈਆ
ਮੱਖੂ, 12 ਸਤੰਬਰ (ਕੁਲਵਿੰਦਰ ਸਿੰਘ)- ਪੰਜਾਬ ਵਿਚ ਇਸ ਸਮੇਂ ਬਿਜਲੀ ਦਾ ਵੱਡਾ ਸੰਕਟ ਚੱਲ ਰਿਹਾ ਹੈ ਤੇ ਇਸ ਸੰਕਟ ਵਿਚ ਨੁਕਸਾਨ ਹੋ ਰਿਹਾ ਹੈ ਦੇਸ਼ ਦੇ ਅੰਨਦਾਤਾ ਕਿਸਾਨ ਦਾ, ਕਿਉਂਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਇਸ ਸਮੇਂ ਨਿਸਰ ਚੁੱਕੀ ਹੈ ਤੇ ਝੋਨੇ ਨੂੰ ਹੁਣ ਪਾਣੀ ਦੀ ਵੱਧ ਲੋੜ ਪੈਣੀ ਹੈ ਤਾਂ ਜੋ ਫ਼ਸਲ ਦਾ ਦਾਣਾ ਵਧੀਆ ਤਰੀਕੇ ਨਾਲ ਬਣ ਸਕੇ ਪਰ ਪਾਣੀ ਦੀ ਘਾਟ ਹੋਣ ਕਾਰਨ ਝੋਨੇ ਦੇ ਝਾੜ ਘਟਣ ਦੇ ਆਸਾਰ ਬਣ ਚੁੱਕੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਪਰਗਟ ਸਿੰਘ ਲਹਿਰਾ ਸੂਬਾ ਐਗਜ਼ੈਕਟਿਵ ਕਮੇਟੀ ਮੈਂਬਰ, ਬਲਦੇਵ ਸਿੰਘ ਵਾਈਆ ਕੁਤਬਪੁਰ ਸੂਬਾ ਐਗਜ਼ੈਕਟਿਵ ਕਮੇਟੀ ਮੈਂਬਰ ਤੇ ਨਿਸ਼ਾਨ ਸਿੰਘ ਗਿੱਲ ਫ਼ੌਜੀ ਸ਼ੀਂਹਾਂਪਾੜੀ ਮੱਖੂ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਪੱਤਰਕਾਰਾਂ ਨਾਲ ਸਾਂਝੇ ਕਰਦਿਆਂ ਕਿਹਾ ਕਿ ਬਿਜਲੀ ਦੇ ਸੰਕਟ ਨੂੰ ਹੱਲ ਕਰਵਾਉਣ ਲਈ ਕਿਸਾਨ ਸੰਯੁਕਤ ਮੋਰਚੇ ਦੇ ਸੱਦੇ ’ਤੇ 14 ਸਤੰਬਰ ਦਿਨ ਸੋਮਵਾਰ ਬਿਜਲੀ ਘਰਾਂ ਦੇ ਅੱਗੇ ਸੰਯੁਕਤ ਕਿਸਾਨ ਮੋਰਚੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ 11 ਤੋਂ 3 ਵਜੇ ਤੱਕ ਧਰਨਾ ਦਿੱਤਾ ਜਾਵੇਗਾ।
ਮੱਖੂ, 12 ਸਤੰਬਰ (ਕੁਲਵਿੰਦਰ ਸਿੰਘ)- ਪੰਜਾਬ ਵਿਚ ਇਸ ਸਮੇਂ ਬਿਜਲੀ ਦਾ ਵੱਡਾ ਸੰਕਟ ਚੱਲ ਰਿਹਾ ਹੈ ਤੇ ਇਸ ਸੰਕਟ ਵਿਚ ਨੁਕਸਾਨ ਹੋ ਰਿਹਾ ਹੈ ਦੇਸ਼ ਦੇ ਅੰਨਦਾਤਾ ਕਿਸਾਨ ਦਾ, ਕਿਉਂਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਇਸ ਸਮੇਂ ਨਿਸਰ ਚੁੱਕੀ ਹੈ ਤੇ ਝੋਨੇ ਨੂੰ ਹੁਣ ਪਾਣੀ ਦੀ ਵੱਧ ਲੋੜ ਪੈਣੀ ਹੈ ਤਾਂ ਜੋ ਫ਼ਸਲ ਦਾ ਦਾਣਾ ਵਧੀਆ ਤਰੀਕੇ ਨਾਲ ਬਣ ਸਕੇ ਪਰ ਪਾਣੀ ਦੀ ਘਾਟ ਹੋਣ ਕਾਰਨ ਝੋਨੇ ਦੇ ਝਾੜ ਘਟਣ ਦੇ ਆਸਾਰ ਬਣ ਚੁੱਕੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਪਰਗਟ ਸਿੰਘ ਲਹਿਰਾ ਸੂਬਾ ਐਗਜ਼ੈਕਟਿਵ ਕਮੇਟੀ ਮੈਂਬਰ, ਬਲਦੇਵ ਸਿੰਘ ਵਾਈਆ ਕੁਤਬਪੁਰ ਸੂਬਾ ਐਗਜ਼ੈਕਟਿਵ ਕਮੇਟੀ ਮੈਂਬਰ ਤੇ ਨਿਸ਼ਾਨ ਸਿੰਘ ਗਿੱਲ ਫ਼ੌਜੀ ਸ਼ੀਂਹਾਂਪਾੜੀ ਮੱਖੂ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਪੱਤਰਕਾਰਾਂ ਨਾਲ ਸਾਂਝੇ ਕਰਦਿਆਂ ਕਿਹਾ ਕਿ ਬਿਜਲੀ ਦੇ ਸੰਕਟ ਨੂੰ ਹੱਲ ਕਰਵਾਉਣ ਲਈ ਕਿਸਾਨ ਸੰਯੁਕਤ ਮੋਰਚੇ ਦੇ ਸੱਦੇ ’ਤੇ 14 ਸਤੰਬਰ ਦਿਨ ਸੋਮਵਾਰ ਬਿਜਲੀ ਘਰਾਂ ਦੇ ਅੱਗੇ ਸੰਯੁਕਤ ਕਿਸਾਨ ਮੋਰਚੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ 11 ਤੋਂ 3 ਵਜੇ ਤੱਕ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਅਹੁਦੇਦਾਰ ਤੇ ਵਰਕਰ ਵੱਡੀ ਗਿਣਤੀ ’ਚ ਇਸ ਧਰਨੇ ਵਿਚ ਸ਼ਮੂਲੀਅਤ ਕਰਨਗੇ।