14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਰਾਵਣ ਸੈਨਾ ਵਲੋਂ ਧਰਨਾ, ਰੇਲਵੇ ਪੁਲ ਜਾਮ ਕਰਕੇ ਕੀਤਾ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ,14 ਸਤੰਬਰ (ਕੁਲਬੀਰ ਸਿੰਘ ਸੋਢੀ): ਲੁਧਿਆਣਾ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿਚ ਰਾਵਣ ਸੈਨਾ ਮਿਸ਼ਨ ਅੰਬੇਡਕਰ ਜਥੇਬੰਦੀ ਵਲੋਂ ਸ਼ਹਿਰ ਤੇ ਛਾਉਣੀ ਨੂੰ ਜੋੜਨ ਵਾਲਾ ਰੇਲਵੇ ਪੁਲ ਜਾਮ ਕਰਕੇ ਕਰੀਬ ਦੋ ਘੰਟੇ ਰੋਸ ਧਰਨਾ ਦਿੱਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਫ਼ਿਰੋਜ਼ਪੁਰ,14 ਸਤੰਬਰ (ਕੁਲਬੀਰ ਸਿੰਘ ਸੋਢੀ): ਲੁਧਿਆਣਾ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿਚ ਰਾਵਣ ਸੈਨਾ ਮਿਸ਼ਨ ਅੰਬੇਡਕਰ ਜਥੇਬੰਦੀ ਵਲੋਂ ਸ਼ਹਿਰ ਤੇ ਛਾਉਣੀ ਨੂੰ ਜੋੜਨ ਵਾਲਾ ਰੇਲਵੇ ਪੁਲ ਜਾਮ ਕਰਕੇ ਕਰੀਬ ਦੋ ਘੰਟੇ ਰੋਸ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਜਥੇਬੰਦੀ ਦੇ ਰਾਸ਼ਟਰੀ ਪ੍ਰਧਾਨ ਦੀਪ ਦਸ਼ਾਨੰਦ ਨੇ ਕੀਤੀ । ਗੱਲਬਾਤ ਕਰਦਿਆਂ ਦੀਪ ਦਸ਼ਾਨੰਦ ਨੇ ਪੰਜਾਬ ਸਰਕਾਰ ਅਤੇ ਲੁਧਿਆਣਾ ਪ੍ਰਸ਼ਾਸਨ ਵਿਰੁੱਧ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਘਟਨਾ ਦੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਪੰਜਾਬ ਬੰਦ ਦਾ ਸੱਦਾ ਦੇਣ ਲਈ ਮਜ਼ਬੂਰ ਹੋਣਾ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿਚ ਜਿੱਥੇ-ਜਿੱਥੇ ਬਾਬਾ ਸਾਹਿਬ ਦੀਆਂ ਪ੍ਰਤਿਮਾਵਾਂ ਸਥਾਪਿਤ ਹਨ ਉੱਥੇ ਸੁਰੱਖਿਆ ਗਾਰਡ ਤਾਇਨਾਤ ਕਰਨ ਦੇ ਨਾਲ-ਨਾਲ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਵੀਰ ਤੇਜੀ, ਜ਼ਿਲ੍ਹਾ ਚੇਅਰਮੈਨ ਮਾਣਕ ਗੋਰੀਆ, ਜ਼ਿਲ੍ਹਾ ਦਿਹਾਤੀ ਪ੍ਰਧਾਨ ਰਮਨ ਵਾਲਮੀਕੀ, ਜ਼ਿਲ੍ਹਾ ਦਿਹਾਤੀ ਮੀਤ ਪ੍ਰਧਾਨ ਰਿੱਕੀ ਆਦਿਵਾਲ, ਪੰਜਾਬ ਚੇਅਰਮੈਨ ਵਰਿੰਦਰ ਬਬਰੀਕ, ਮੀਡੀਆ ਇੰਚਾਰਜ਼ ਬਿੱਲਾ ਸਿਆਲ, ਭਾਰਤੀ ਵਾਲਮੀਕੀ ਧਰਮ ਸਮਾਜ ਤੋਂ ਸੰਤ ਰਾਮ ਜੀ, ਪਲਵਿੰਦਰ ਤੇਜੀ, ਨਗਰ ਕੌਂਸਲ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੁਭਾਸ਼ ਸੰਧੂ, ਰਾਜੂ ਰਾਏ, ਸੰਦੀਪ ਗਾਭਾ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਿਰੰਕਾਰੀ ਭਵਨ ਗੋਲੂ ਕਾ ਮੋੜ ਵਿਖੇ ਕਰਵਾਇਆ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਕਮਿਊਨਿਟੀ ਹੈੱਲਥ ਅਫ਼ਸਰਾਂ ਵਲੋਂ 16 ਤੇ 18 ਸਤੰਬਰ ਨੂੰ ਰੋਸ ਪ੍ਰਦਰਸ਼ਨ ਦਾ ਐਲਾਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ...
Ad Position 24