ਹਰਪ੍ਰੀਤ ਸਿੰਘ ਹੀਰੋ ਵਲੋਂ ਸ਼ਹਿਰੀ ਪ੍ਰਧਾਨ ਬਿੱਟੂ ਵਿੱਜ ਅਤੇ ਵਰਕਰਾਂ ਨਾਲ ਮੀਟਿੰਗ
ਜ਼ੀਰਾ, 14 ਸਤੰਬਰ(ਰਜਨੀਸ਼ ਕਥੂਰੀਆ)-ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਵਲੋਂ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਤੇ ਨਗਰ ਕੌਂਸਲ ਜ਼ੀਰਾ ਦੇ ਸਾਬਕਾ ਮੀਤ ਪ੍ਰਧਾਨ ਸੁਖਦੇਵ ਬਿੱਟੂ ਵਿੱਜ ਸਮੇਤ ਪਾਰਟੀ ਵਰਕਰਾਂ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਕਿਹਾ ਕਿ ਅਕਾਲੀ ਦਲ ਬਾਦਲ ਪੰਜਾਬ ਦੀ ਇਕ ਅਜਿਹੀ ਖੇਤਰੀ ਸਿਆਸੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਹੈ।
ਜ਼ੀਰਾ, 14 ਸਤੰਬਰ(ਰਜਨੀਸ਼ ਕਥੂਰੀਆ)-ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਵਲੋਂ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਤੇ ਨਗਰ ਕੌਂਸਲ ਜ਼ੀਰਾ ਦੇ ਸਾਬਕਾ ਮੀਤ ਪ੍ਰਧਾਨ ਸੁਖਦੇਵ ਬਿੱਟੂ ਵਿੱਜ ਸਮੇਤ ਪਾਰਟੀ ਵਰਕਰਾਂ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਕਿਹਾ ਕਿ ਅਕਾਲੀ ਦਲ ਬਾਦਲ ਪੰਜਾਬ ਦੀ ਇਕ ਅਜਿਹੀ ਖੇਤਰੀ ਸਿਆਸੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਜ਼ਮੀਨੀ ਪੱਧਰ ’ਤੇ ਸਰਗਰਮ ਹੋਣਾ ਸਮੇਂ ਦੀ ਲੋੜ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਣ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝ ਕੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ। ਇਸ ਦੌਰਾਨ ਸੁਖਦੇਵ ਬਿੱਟੂ ਵਿੱਜ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਅਤੇ ਲੋਕਾਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ਬਾਰੇ ਵੀ ਚਰਚਾ ਕੀਤੀ ਗਈ। ਉਹਨਾਂ ਕਿਹਾ ਕਿ ਆਮ ਲੋਕਾਂ ਨੂੰ ਆਪਣੇ ਹੱਕਾਂ ਤੇ ਸਰਕਾਰ ਦੀਆਂ ਨੀਤੀਆਂ ਬਾਰੇ ਜਾਣਕਾਰੀ ਹੋਣੀ ਜ਼ਰੂਰੀ ਹੈ। ਉਨ੍ਹਾਂ ਹੋਰ ਆਖਿਆ ਕਿ ਪਾਰਟੀ ਵਰਕਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪੰਜਾਬ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਲੋਕਾਂ ਤੱਕ ਪਹੁੰਚਾਉਣ। ਇਸ ਮੌਕੇ ਚਰਨਪ੍ਰੀਤ ਸਿੰਘ ਸੋਨੂੰ, ਸੁਖਵਿੰਦਰ ਸਿੰਘ ਸੰਧੂ, ਜਗੀਰ ਸਿੰਘ ਬੰਮਰਾਹ, ਅਮਨਦੀਪ ਛਾਬੜਾ, ਮਨਪ੍ਰੀਤ ਰਾਜੂ, ਰਜਿੰਦਰ ਬਾਬਾ, ਹਰੀਸ਼ ਸ਼ਰਮਾ, ਕਾਲਾ ਠੇਕੇਦਾਰ, ਬਲਜਿੰਦਰ ਵਿਰਕ, ਪ੍ਰੀਕਸ਼ਤ ਝੱਟਾ, ਸ਼ਵਿੰਦਰ ਸਿੰਘ ਸਨੇਰ, ਗੁਰਧਿਆਨ ਸਿੰਘ ਮਾਨ ਸਨੇਰ, ਸਾਬਕਾ ਸਰਪੰਚ ਕਰਮਜੀਤ ਸਿੰਘ ਸੇਖੋਂ ਅਤੇ ਧਰਮ ਸਿੰਘ ਸਰਾਂ ਸਮੇਤ ਹੋਰ ਪਾਰਟੀ ਵਰਕਰ ਹਾਜ਼ਰ ਸਨ।