‘ ਅਕਾਲੀ ਦਲ ਵਾਰਿਸ ਪੰਜਾਬ ਦੇ’ ’ਚ ਕਈ ਪਰਿਵਾਰ ਸ਼ਾਮਿਲ
ਜ਼ੀਰਾ, 14 ਸਤੰਬਰ(ਪ੍ਰਤਾਪ ਸਿੰਘ ਹੀਰਾ)- ਵਿਧਾਨ ਸਭਾ ਹਲਕਾ ਜ਼ੀਰਾ ਤੋਂ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਪਾਰਟੀ ਦਫਤਰ ਜ਼ੀਰਾ ਵਿਚ ਕਰਵਾਏ ਗਏ ਸਮਾਗਮ ਦੌਰਾਨ ਹਲਕਾ ਜ਼ੀਰਾ ਦੇ ਇੰਚਾਰਜ ਹਰਜਿੰਦਰ ਸਿੰਘ ਸੰਧੂ ਵਲੋਂ ਪਰਿਵਾਰਾਂ ਨੂੰ ਸਿਰੋਪਾਉ ਦੇ ਕੇ ਸ਼ਾਮਿਲ ਕੀਤਾ ਗਿਆ।
ਜ਼ੀਰਾ, 14 ਸਤੰਬਰ(ਪ੍ਰਤਾਪ ਸਿੰਘ ਹੀਰਾ)- ਵਿਧਾਨ ਸਭਾ ਹਲਕਾ ਜ਼ੀਰਾ ਤੋਂ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਪਾਰਟੀ ਦਫਤਰ ਜ਼ੀਰਾ ਵਿਚ ਕਰਵਾਏ ਗਏ ਸਮਾਗਮ ਦੌਰਾਨ ਹਲਕਾ ਜ਼ੀਰਾ ਦੇ ਇੰਚਾਰਜ ਹਰਜਿੰਦਰ ਸਿੰਘ ਸੰਧੂ ਵਲੋਂ ਪਰਿਵਾਰਾਂ ਨੂੰ ਸਿਰੋਪਾਉ ਦੇ ਕੇ ਸ਼ਾਮਿਲ ਕੀਤਾ ਗਿਆ। ਉਹਨਾਂ ਕਿਹਾ ਕਿ ਇਹਨਾਂ ਪਰਿਵਾਰਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਹਰਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦਾ ਦੈਂਤ ਨਿਗਲ ਰਿਹਾ ਹੈ ਤੇ ਇਹ ਪੰਜਾਬ ਦੇ ਭਵਿੱਖ ਲਈ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਤੇ ਪੰਜਾਬ ਨੂੰ ਮੁੜ ਤਰੱਕੀ ਦੀ ਰਾਹ ’ਤੇ ਲਿਆਉਣ ਲਈ ਠੋਸ ਨੀਤੀਆਂ ਤੇ ਇਮਾਨਦਾਰ ਸਿਆਸੀ ਇੱਛਾ-ਸ਼ਕਤੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨੂੰ ਬਚਾਉਣ ਲਈ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਰਕਾਰ ਬਣਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਹੱਕਾਂ ਅਤੇ ਨੌਜਵਾਨੀ ਦੇ ਭਵਿੱਖ ਲਈ ਪਾਰਟੀ ਨਾਲ ਵੱਧ ਤੋਂ ਵੱਧ ਜੁੜਨ। ਇਸ ਮੌਕੇ ਸਰਕਲ ਪ੍ਰਧਾਨ ਰਘਵੀਰ ਸਿੰਘ ਸਨ੍ਹੇਰ, ਜ਼ਿਲ੍ਹਾ ਆਗੂ ਰਣਜੀਤ ਸਿੰਘ ਬੰਬ, ਮੇਜਰ ਸਿੰਘ, ਮਲਕੀਤ ਸਿੰਘ ਵਕੀਲਾਂ ਵਾਲਾ, ਨਵਦੀਪ ਸਿੰਘ ਪੰਡੋਰੀ ਖੱਤਰੀਆਂ, ਬਾਬਾ ਮੋਹਣ ਸਿੰਘ ਸੁੱਖੇ ਵਾਲਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਤੇ ਆਗੂ ਹਾਜ਼ਰ ਸਨ।