16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਖੇਤੀ ਮੰਤਰੀ ਦੇ ਘਰ ਅੱਗੇ ਲੱਗੇ ਧਰਨੇ ਵਿਚ 16 ਨੂੰ ਗੁਰੂਹਰਸਹਾਏ ਤੋਂ ਜਾਵੇਗਾ ਵੱਡਾ ਕਾਫ਼ਲਾ-ਸਿੱਧੂ

ਗੁਰੂਹਰਸਹਾਏ, 14 ਸਤੰਬਰ (ਕਪਿਲ ਕੰਧਾਰੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਸ਼ੁਰੂ ਕੀਤੇ ਧਰਨੇ ਵਿਚ 16 ਸਤੰਬਰ ਨੂੰ ਗੁਰੂਹਰਸਹਾਏ ਹਲਕੇ ਤੋਂ ਵੱਡਾ ਕਾਫ਼ਲਾ ਸ਼ਮੂਲੀਅਤ ਕਰੇਗਾ। ਇਸ ਸਬੰਧੀ ਗੁਰਦੁਆਰਾ ਸੰਗਤਸਰ ਮਾਦੀ ਕੇ ਵਿਖੇ ਕਿਸਾਨ-ਮਜ਼ਦੂਰ ਆਗੂਆਂ ਦੀ ਭਰਵੀਂ ਮੀਟਿੰਗ ਹੋਈ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਗੁਰੂਹਰਸਹਾਏ, 14 ਸਤੰਬਰ (ਕਪਿਲ ਕੰਧਾਰੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਸ਼ੁਰੂ ਕੀਤੇ ਧਰਨੇ ਵਿਚ 16 ਸਤੰਬਰ ਨੂੰ ਗੁਰੂਹਰਸਹਾਏ ਹਲਕੇ ਤੋਂ ਵੱਡਾ ਕਾਫ਼ਲਾ ਸ਼ਮੂਲੀਅਤ ਕਰੇਗਾ। ਇਸ ਸਬੰਧੀ ਗੁਰਦੁਆਰਾ ਸੰਗਤਸਰ ਮਾਦੀ ਕੇ ਵਿਖੇ ਕਿਸਾਨ-ਮਜ਼ਦੂਰ ਆਗੂਆਂ ਦੀ ਭਰਵੀਂ ਮੀਟਿੰਗ ਹੋਈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂ ਧਰਮ ਸਿੰਘ ਸਿੱਧੂ ਅਤੇ ਗੁਰਬਖ਼ਸ਼ ਸਿੰਘ ਦੀ ਅਗਵਾਈ ਹੇਠ ਮੀਟਿੰਗ ਹੋਈ। ਮੀਟਿੰਗ ਦੀ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਮੇਜਰ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ 16 ਸਤੰਬਰ ਨੂੰ ਗੁਰੂਹਰਸਹਾਏ ਹਲਕੇ ਤੋਂ ਸੈਂਕੜੇ ਟਰੈਕਟਰ-ਟਰਾਲੀਆਂ, ਕਾਰਾਂ ਤੇ ਜੀਪਾਂ ਦਾ ਕਾਫ਼ਲਾ ਰਵਾਨਾ ਹੋ ਕੇ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਚੱਲ ਰਹੇ ਧਰਨੇ ’ਚ ਸ਼ਮੂਲੀਅਤ ਕਰੇਗਾ। ਇਸ ਮੌਕੇ ਕਿਸਾਨ ਆਗੂ ਧਰਮ ਸਿੰਘ ਸਿੱਧੂ ਨੇ ਕਿਹਾ ਕਿ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ। ਮੀਟਿੰਗ ਦੌਰਾਨ ਫੁੰਮਣ ਸਿੰਘ, ਨਿਸ਼ਾਨ ਸਿੰਘ, ਕਸ਼ਮੀਰ ਸਿੰਘ, ਅਵਤਾਰ ਸਿੰਘ, ਜੱਸਾ ਸਿੰਘ, ਦਰਸ਼ਨ ਸਿੰਘ, ਬਾਜ ਸਿੰਘ, ਕਪੂਰ ਸਿੰਘ, ਸੁਖਦੇਵ ਸਿੰਘ, ਕੁਲਦੀਪ ਸਿੰਘ ਸਮੇਤ ਵੱਖ-ਵੱਖ ਪਿੰਡਾਂ ਦੇ ਕਿਸਾਨ-ਮਜ਼ਦੂਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਚੈਨ ਸਿੰਘ ਖੋਸਾ ਅਤੇ ਸੁਖਦੀਪ ਸਿੰਘ ਨੰਬਰਦਾਰ। ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਕੂ... ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ
Ad Position 24