16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸੁਖਚੈਨ ਸਿੰਘ ਖੋਸਾ ਅਤੇ ਸੁਖਦੀਪ ਸਿੰਘ ਨੰਬਰਦਾਰ। ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਜ਼ੀਰਾ, 14 ਸਤੰਬਰ(ਪ੍ਰਤਾਪ ਸਿੰਘ ਹੀਰਾ)- ਪੰਜਾਬ ਸਰਕਾਰ ਵਲੋਂ ਉਲੀਕੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਤਲਵੰਡੀ ਰੋਡ ਜੀਰਾ ਵਿਖੇ ਸਥਿਤ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਪਿੰਡ ਲਹਿਰਾ ਰੋਹੀ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿਚ ਸ਼ਾਨਦਾਰ ਕਾਰਗੁਜ਼ਾਰੀ ਦੇ ਆਧਾਰ ’ਤੇ ਸਕੂਲ ਦੇ ਕਈ ਵਿਦਿਆਰਥੀਆਂ ਦੀ ਚੋਣ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ ਹੋਈ ਹੈ।

Ad Position 21
repet_subhas-goyals [Copy P29]
‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ ਖਿਡਾਰੀਆਂ ਨਾਲ ਪ੍ਰਿੰਸੀਪਲ ਕਰਮਜੀਤ ਕੌਰ, ਕੋਚ ਬਲਜੀਤ ਸਿੰਘ ਤੇ ਸਮੂਹ ਸਟਾਫ਼। ਤਸਵੀਰ-ਪ੍ਰਤਾਪ ਸਿੰਘ ਹੀਰਾ 15-09-2026
ਜ਼ੀਰਾ, 14 ਸਤੰਬਰ(ਪ੍ਰਤਾਪ ਸਿੰਘ ਹੀਰਾ)- ਪੰਜਾਬ ਸਰਕਾਰ ਵਲੋਂ ਉਲੀਕੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਤਲਵੰਡੀ ਰੋਡ ਜੀਰਾ ਵਿਖੇ ਸਥਿਤ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਪਿੰਡ ਲਹਿਰਾ ਰੋਹੀ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿਚ ਸ਼ਾਨਦਾਰ ਕਾਰਗੁਜ਼ਾਰੀ ਦੇ ਆਧਾਰ ’ਤੇ ਸਕੂਲ ਦੇ ਕਈ ਵਿਦਿਆਰਥੀਆਂ ਦੀ ਚੋਣ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ ਹੋਈ ਹੈ। ਸਕੂਲ ਪ੍ਰਿੰਸੀਪਲ ਕਰਮਜੀਤ ਕੌਰ ਨੇ ਦੱਸਿਆ ਕਿ ਵੱਖ-ਵੱਖ ਖੇਡ ਮੁਕਾਬਲਿਆਂ ਵਿਚ 6ਵੀਂ ਜਮਾਤ ਦੀ ਏਕਮਪ੍ਰੀਤ ਕੌਰ, 7ਵੀਂ ਜਮਾਤ ਦੀ ਕਰਨਦੀਪ ਕੌਰ, ਸੁਖਨੂਪ ਸਿੰਘ ਅਤੇ ਹੁਸਨਪ੍ਰੀਤ ਸਿੰਘ, 8ਵੀਂ ਜਮਾਤ ਦੇ ਗੁਰਨੂਰ ਸਿੰਘ ਤੇ ਜਸ਼ਨਵੀਰ ਸਿੰਘ, 9ਵੀਂ ਜਮਾਤ ਦੇ ਗੁਰਵੀਰ ਸਿੰਘ ਤੇ 10ਵੀਂ ਜਮਾਤ ਦੇ ਤਰਨਵੀਰ ਸਿੰਘ ਤੇ ਦਿਲਰਾਜ ਸਿੰਘ ਨੇ ਪੂਰੇ ਜੋਸ਼ ਨਾਲ ਭਾਗ ਲਿਆ। ਪ੍ਰਿੰਸੀਪਲ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਵਿੱਚ ਅਨੁਸ਼ਾਸਨ, ਮਿਹਨਤ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਦਾ ਸੰਚਾਰ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਉੱਚੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਕੋਚ ਬਲਜੀਤ ਸਿੰਘ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਕਾਮਯਾਬੀ ਬੱਚਿਆਂ ਦੀ ਅਣਥੱਕ ਮਿਹਨਤ ਤੇ ਰੋਜ਼ਾਨਾ ਅਭਿਆਸ ਸਦਕਾ ਸੰਭਵ ਹੋਈ ਹੈ। ਸਕੂਲ ਪ੍ਰਬੰਧਕਾਂ ਵਲੋਂ ਜੇਤੂ ਵਿਦਿਆਰਥੀਆਂ ਦਾ ਸਨਮਾਨ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜੈਸਮੀਨ ਭੰਗੂ, ਸੰਦੀਪ ਕੌਰ, ਮਨਜੀਤ ਕੌਰ, ਜਸਪ੍ਰੀਤ ਕੌਰ, ਕੁਲਵਿੰਦਰ ਕੌਰ, ਗੁਰਪ੍ਰੀਤ ਕੌਰ, ਅਰੁਣਾ ਵਿਜ, ਅਨੂ ਬਾਲਾ, ਸੁਖਵੀਰ ਕੌਰ, ਪਰਮਿੰਦਰ ਕੌਰ, ਸੁਖਪ੍ਰੀਤ ਕੌਰ, ਵੀਰਪਾਲ ਕੌਰ, ਜਸਵੰਤ ਸਿੰਘ ਤੇ ਹਰਜੀਤ ਕੌਰ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ, ਜਿਨ੍ਹਾਂ ਨੇ ਜੇਤੂ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਕਮਿਊਨਿਟੀ ਹੈੱਲਥ ਅਫ਼ਸਰਾਂ ਵਲੋਂ 16 ਤੇ 18 ਸਤੰਬਰ ਨੂੰ ਰੋਸ ਪ੍ਰਦਰਸ਼ਨ ਦਾ ਐਲਾਨ ਅਗਲੀ ਖ਼ਬਰ ਖੇਤੀ ਮੰਤਰੀ ਦੇ ਘਰ ਅੱਗੇ ਲੱਗੇ ਧਰਨੇ ਵਿਚ 16 ਨੂੰ ਗੁਰੂਹਰਸਹਾਏ ਤੋਂ ਜਾਵੇਗਾ ਵੱਡਾ ਕਾਫ਼ਲਾ-ਸਿੱਧੂ
Ad Position 24