14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਵੱਖ-ਵੱਖ ਪਿੰਡਾਂ ਦੇ ਕਈ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਿਲ

ਜ਼ੀਰਾ, 14 ਸਤੰਬਰ (ਹਰਜੀਤ ਸਿੰਘ ਗਿੱਲ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਹਲਕਾ ਜ਼ੀਰਾ ਦੇ ਪਿੰਡਾਂ ਵਕੀਲਾਂ ਵਾਲਾ, ਸੁੱਖੇ ਵਾਲਾ ਅਤੇ ਪੰਡੋਰੀ ਖੱਤਰੀਆਂ ਤੋਂ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਵੱਡੀ ਗਿਣਤੀ ਵਿਚ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਾਮਿਲ ਹੋ ਗਏ। ਇਨ੍ਹਾਂ ਸ਼ਾਮਿਲ ਹੋਏ ਪਰਿਵਾਰਾਂ ਦਾ ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ ਨੇ ਪਾਰਟੀ ਦੇ ਚਿੰਨ੍ਹ ਪਾ ਕੇ ਸਵਾਗਤ ਕਰਦਿਆਂ ਪਾਰਟੀ ਅੰਦਰ ਬਣਦਾ ਮਾਣ ਸਨਮਾਨ ਮਿਲਣ ਦਾ ਭਰੋਸਾ ਦਿੱਤਾ ਤੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਜ਼ੀਰਾ, 14 ਸਤੰਬਰ (ਹਰਜੀਤ ਸਿੰਘ ਗਿੱਲ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਹਲਕਾ ਜ਼ੀਰਾ ਦੇ ਪਿੰਡਾਂ ਵਕੀਲਾਂ ਵਾਲਾ, ਸੁੱਖੇ ਵਾਲਾ ਅਤੇ ਪੰਡੋਰੀ ਖੱਤਰੀਆਂ ਤੋਂ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਵੱਡੀ ਗਿਣਤੀ ਵਿਚ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਾਮਿਲ ਹੋ ਗਏ। ਇਨ੍ਹਾਂ ਸ਼ਾਮਿਲ ਹੋਏ ਪਰਿਵਾਰਾਂ ਦਾ ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ ਨੇ ਪਾਰਟੀ ਦੇ ਚਿੰਨ੍ਹ ਪਾ ਕੇ ਸਵਾਗਤ ਕਰਦਿਆਂ ਪਾਰਟੀ ਅੰਦਰ ਬਣਦਾ ਮਾਣ ਸਨਮਾਨ ਮਿਲਣ ਦਾ ਭਰੋਸਾ ਦਿੱਤਾ ਤੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਪੰਜਾਬ ਦੇ ਨਾਲ-ਨਾਲ ਸਾਰੇ ਹਲਕਾ ਜ਼ੀਰਾ ਅੰਦਰ ਵੀ ਬੜਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦੌਰਾਨ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦਾ ਦੈਂਤ ਨਿਗਲ ਰਿਹਾ ਹੈ ਜੋ ਕਿ ਪੰਜਾਬ ਦੇ ਭਵਿੱਖ ਲਈ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ਨੂੰ ਮੁੜ ਤਰੱਕੀ ਦੀ ਰਾਹ ’ਤੇ ਲਿਆਉਣ ਲਈ ਠੋਸ ਨੀਤੀਆਂ ਅਤੇ ਇਮਾਨਦਾਰ ਸਿਆਸੀ ਇੱਛਾ-ਸ਼ਕਤੀ ਦੀ ਲੋੜ ਹੈ। ਇਸ ਲਈ ਨੌਜਵਾਨਾਂ ਦੇ ਭਵਿੱਖ ਨੂੰ ਬਚਾਉਣ ਲਈ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਸਰਕਾਰ ਬਣਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਮੌਕੇ ਸਰਕਲ ਪ੍ਰਧਾਨ ਰਘਵੀਰ ਸਿੰਘ ਸਨ੍ਹੇਰ, ਜ਼ਿਲ੍ਹਾ ਆਗੂ ਰਣਜੀਤ ਸਿੰਘ ਬੰਬ, ਮੇਜਰ ਸਿੰਘ, ਮਲਕੀਤ ਸਿੰਘ ਵਕੀਲਾਂ ਵਾਲਾ, ਨਵਦੀਪ ਸਿੰਘ ਪੰਡੋਰੀ ਖੱਤਰੀਆਂ ਅਤੇ ਬਾਬਾ ਮੋਹਣ ਸਿੰਘ ਸੁੱਖੇ ਵਾਲਾ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਵਿਖੇ ਤਿੰਨ ਦਿਨਾ ਵਿਸ਼ੇਸ਼ ਮੈਡੀਕਲ ਕੈਂਪ ਅਗਲੀ ਖ਼ਬਰ ਸਤਨਾਮ ਸਿੰਘ ਸੰਧੂ ਬਲਾਕ ਪ੍ਰਧਾਨ ਤੇ ਕਰਨਬੀਰ ਸਿੰਘ ਸਿੱਧੂ ਉਪ ਪ੍ਰਧਾਨ ਯੂਥ ਅਕਾਲੀ ਦਲ ਨਿਯੁਕਤ
Ad Position 24