ਕਾਰੋਬਾਰੀ ਦੀ ਦੁਕਾਨ ’ਤੇ ਹੋਈ ਫਾਇਰਿੰਗ ਪਿੱਛੋਂ ਗੁਰਪ੍ਰੀਤ ਸਿੰਘ ਸੇਖੋਂ ਨੇ ਪੀੜਤ ਦੁਕਾਨਦਾਰ ਨਾਲ ਕੀਤੀ ਮੁਲਾਕਾਤ
ਜ਼ੀਰਾ, 14 ਸਤੰਬਰ (ਪ੍ਰਤਾਪ ਸਿੰਘ ਹੀਰਾ)- ਬੀਤੇ ਕੱਲ੍ਹ ਜ਼ੀਰਾ-ਤਲਵੰਡੀ ਰੋਡ ਸਥਿਤ ਜੈਨ ਪਲਾਈਵੁੱਡ ਐਂਡ ਹਾਰਡਵੇਅਰ ਸਟੋਰ ’ਤੇ ਅਣਪਛਾਤੇ ਨੌਜਵਾਨਾਂ ਵਲੋਂ ਚਲਾਈਆਂ ਗਈਆਂ ਗੋਲੀਆਂ ਦੇ ਮਾਮਲੇ ਨੂੰ ਲੈ ਕੇ ਇਲਾਕੇ ’ਚ ਸਹਿਮ ਦਾ ਮਾਹੌਲ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਟਿਕਟ ਦੇ ਪ੍ਰਮੁੱਖ ਦਾਵੇਦਾਰ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਨੇ ਘਟਨਾ ਵਾਲੀ ਥਾਂ ਦਾ ਦੌਰਾ ਕਰਦਿਆਂ ਦੁਕਾਨ ਮਾਲਕ ਅਮਨ ਜੈਨ ਤੇ ਉਹਨਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।
ਜ਼ੀਰਾ, 14 ਸਤੰਬਰ (ਪ੍ਰਤਾਪ ਸਿੰਘ ਹੀਰਾ)- ਬੀਤੇ ਕੱਲ੍ਹ ਜ਼ੀਰਾ-ਤਲਵੰਡੀ ਰੋਡ ਸਥਿਤ ਜੈਨ ਪਲਾਈਵੁੱਡ ਐਂਡ ਹਾਰਡਵੇਅਰ ਸਟੋਰ ’ਤੇ ਅਣਪਛਾਤੇ ਨੌਜਵਾਨਾਂ ਵਲੋਂ ਚਲਾਈਆਂ ਗਈਆਂ ਗੋਲੀਆਂ ਦੇ ਮਾਮਲੇ ਨੂੰ ਲੈ ਕੇ ਇਲਾਕੇ ’ਚ ਸਹਿਮ ਦਾ ਮਾਹੌਲ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਟਿਕਟ ਦੇ ਪ੍ਰਮੁੱਖ ਦਾਵੇਦਾਰ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਨੇ ਘਟਨਾ ਵਾਲੀ ਥਾਂ ਦਾ ਦੌਰਾ ਕਰਦਿਆਂ ਦੁਕਾਨ ਮਾਲਕ ਅਮਨ ਜੈਨ ਤੇ ਉਹਨਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਗੁਰਪ੍ਰੀਤ ਸਿੰਘ ਸੇਖੋਂ ਨੇ ਵਾਪਰੀ ਘਟਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ ਤੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟਾਈ। ਉਹਨਾਂ ਨੇ ਪਰਿਵਾਰ ਨੂੰ ਹੌਂਸਲਾ ਬੰਨ੍ਹਾਉਂਦਿਆਂ ਪੂਰਨ ਵਿਸ਼ਵਾਸ ਦਿਵਾਇਆ ਕਿ ਇਸ ਮਾਮਲੇ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਭਵਿੱਖ ’ਚ ਅਜਿਹੀ ਕਿਸੇ ਵੀ ਘਟਨਾ ਨੂੰ ਮੁੜ ਵਾਪਰਨ ਨਹੀਂ ਦਿੱਤਾ ਜਾਵੇਗਾ। ਗੁਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਜ਼ੀਰਾ ਹਲਕੇ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਤੇ ਆਮ ਲੋਕਾਂ ਤੇ ਵਪਾਰੀਆਂ ਦੀ ਸੁਰੱਖਿਆ ਨਾਲ ਕਿਸੇ ਵੀ ਕੀਮਤ ’ਤੇ ਸਮਝੌਤਾ ਨਹੀਂ ਕੀਤਾ ਜਾਵੇਗਾ। ਉਹਨਾਂ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਸਮਾਜ ਵਿਰੋਧੀ ਅਨਸਰਾਂ ਦੀ ਜਲਦ ਤੋਂ ਜਲਦ ਪਛਾਣ ਕਰਕੇ ਉਹਨਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਤੇ ਕਾਰੋਬਾਰੀਆਂ ’ਚ ਸੁਰੱਖਿਆ ਦੀ ਭਾਵਨਾ ਬਣੀ ਰਹੇ।