14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ ਪੱਤਰ

ਫ਼ਿਰੋਜ਼ਪੁਰ, 14 ਸਤੰਬਰ (ਕੁਲਬੀਰ ਸਿੰਘ ਸੋਢੀ) ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਲਈ ਆਂਗਨਵਾੜੀ ਵਰਕਰਾਂ ਦੀਆਂ ਲਗਾਈਆਂ ਡਿਊਟੀਆਂ ਰੱਦ ਕਰਨ ਤੇ ਭਵਿੱਖ ਵਿਚ ਵੀ ਇਸ ਕੰਮ ਲਈ ਡਿਊਟੀ ਨਾ ਲਗਾਉਣ ਦੀ ਮੰਗ ਨੂੰ ਲੈ ਕੇ ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵਲੋਂ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ ਗਿਆ। ਇਹ ਮੰਗ ਪੱਤਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਸ਼ੀਲਾ ਰਾਣੀ ਦੀ ਅਗਵਾਈ ਹੇਠ ਦਿੱਤਾ ਗਿਆ।

Ad Position 21
repet_subhas-goyals [Copy P29]
ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ ਪੱਤਰ ਦੇਣ ਸਮੇਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਆਗੂ ਤੇ ਮੈਂਬਰ। ਅਜੀਤ ਤਸਵੀਰ 15-09-2026
ਫ਼ਿਰੋਜ਼ਪੁਰ, 14 ਸਤੰਬਰ (ਕੁਲਬੀਰ ਸਿੰਘ ਸੋਢੀ) ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਲਈ ਆਂਗਨਵਾੜੀ ਵਰਕਰਾਂ ਦੀਆਂ ਲਗਾਈਆਂ ਡਿਊਟੀਆਂ ਰੱਦ ਕਰਨ ਤੇ ਭਵਿੱਖ ਵਿਚ ਵੀ ਇਸ ਕੰਮ ਲਈ ਡਿਊਟੀ ਨਾ ਲਗਾਉਣ ਦੀ ਮੰਗ ਨੂੰ ਲੈ ਕੇ ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵਲੋਂ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ ਗਿਆ। ਇਹ ਮੰਗ ਪੱਤਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਸ਼ੀਲਾ ਰਾਣੀ ਦੀ ਅਗਵਾਈ ਹੇਠ ਦਿੱਤਾ ਗਿਆ। ਯੂਨੀਅਨ ਆਗੂਆਂ ਨੇ ਪ੍ਰਸ਼ਾਸਨਿਕ ਅਧਿਕਾਰੀ ਨੂੰ ਸੌਂਪੇ ਮੰਗ ਪੱਤਰ ’ਚ ਦੱਸਿਆ ਕਿ ਆਂਗਨਵਾੜੀ ਵਰਕਰਾਂ ਦੀ ਡਿਊਟੀ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਲਈ ਲਗਾਈ ਗਈ ਹੈ ਜਦਕਿ ਵਰਕਰ ਪਹਿਲਾਂ ਹੀ ਆਪਣੇ ਵਿਭਾਗ ਨਾਲ ਸਬੰਧਤ ਕੰਮਾਂ ਦੇ ਭਾਰੀ ਬੋਝ ਹੇਠ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਨਾਲ ਸਬੰਧਤ ਬਹੁਤ ਸਾਰਾ ਕੰਮ ਆਨਲਾਈਨ ਕੀਤਾ ਜਾਣਾ ਹੈ ਜਿਸ ਕਾਰਨ ਵਾਧੂ ਡਿਊਟੀ ਲਗਾਉਣ ਨਾਲ ਵਰਕਰਾਂ ’ਤੇ ਕੰਮ ਦਾ ਹੋਰ ਬੋਝ ਪੈ ਰਿਹਾ ਹੈ। ਸ਼ੀਲਾ ਰਾਣੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਲਗਾਈਆਂ ਗਈਆਂ ਡਿਊਟੀਆਂ ਰੱਦ ਨਾ ਕੀਤੀਆਂ ਗਈਆਂ ਤੇ ਆਂਗਨਵਾੜੀ ਵਰਕਰਾਂ ਨੂੰ ਵਾਧੂ ਵਿਭਾਗੀ ਕੰਮਾਂ ਤੋਂ ਰਾਹਤ ਨਾ ਦਿੱਤੀ ਗਈ ਤਾਂ ਜਥੇਬੰਦੀ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗੀ। ਇਸ ਮੌਕੇ ਕੁਲਜੀਤ ਕੌਰ ਬਲਾਕ ਪ੍ਰਧਾਨ ਗੁਰੂਹਰਸਹਾਏ, ਕੁਲਵਿੰਦਰ ਕੌਰ ਬਲਾਕ ਪ੍ਰਧਾਨ ਜ਼ੀਰਾ, ਸੁਮਿੱਤਰਾ ਕੌਰ, ਪ੍ਰਕਾਸ਼ ਕੌਰ ਬਲਾਕ ਪ੍ਰਧਾਨ ਮਮਦੋਟ, ਨਰਿੰਦਰਜੀਤ ਕੌਰ ਸਰਕਲ ਪ੍ਰਧਾਨ, ਹਰਭਿੰਦਰ ਕੌਰ, ਛਿੰਦਰਪਾਲ ਕੌਰ, ਪਰਮਜੀਤ ਕੌਰ ਸਰਕਲ ਪ੍ਰਧਾਨ, ਗੁਰਮੀਤ ਕੌਰ ਸਰਕਲ ਪ੍ਰਧਾਨ, ਕਸ਼ਮੀਰ ਕੌਰ, ਜੀਵਨ ਬਲਾਕ ਪ੍ਰਧਾਨ ਮਖੂ, ਗੁਰਮੀਤ ਕੌਰ ਵਰਕਰ, ਜਸਬੀਰ ਕੌਰ ਸਰਕਲ ਪ੍ਰਧਾਨ, ਪਰਮਿੰਦਰ ਕੌਰ ਸਰਕਲ ਪ੍ਰਧਾਨ, ਸੰਤੋਸ਼ ਕੌਰ ਤੇ ਪਰਮਜੀਤ ਕੌਰ ਸਮੇਤ ਹੋਰ ਆਂਗਨਵਾੜੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵਲੋਂ ਬਿਜਲੀ ਦਫ਼ਤਰ ਜ਼ੀਰਾ ਦਾ ਘਿਰਾਓ ਅਗਲੀ ਖ਼ਬਰ ਕਾਰੋਬਾਰੀ ਦੀ ਦੁਕਾਨ ’ਤੇ ਹੋਈ ਫਾਇਰਿੰਗ ਪਿੱਛੋਂ ਗੁਰਪ੍ਰੀਤ ਸਿੰਘ ਸੇਖੋਂ ਨੇ ਪੀੜਤ ਦੁਕਾਨਦਾਰ ਨਾਲ ਕੀਤੀ ਮੁਲਾਕਾਤ
Ad Position 24