15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬਿਜਲੀ ਦੇ ਅਣਐਲਾਨੇ ਕੱਟਾਂ ਨੂੰ ਲੈ ਕੇ ਅਕਾਲੀ ਦਲ ਵਲੋਂ ਬਿਜਲੀ ਦਫ਼ਤਰ ਅੱਗੇ ਧਰਨਾ

ਗੁਰੂਹਰਸਹਾਏ, 15 ਸਤੰਬਰ (ਕਪਿਲ ਕੰਧਾਰੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਭਰ ਵਿਚ ਬਿਜਲੀ ਦੇ ਅਣਐਲਾਨੇ ਕੱਟਾਂ ਅਤੇ ਬਿਜਲੀ ਸਪਲਾਈ ਨਾਲ ਜੁੜੀਆਂ ਸਮੱਸਿਆਵਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਗੁਰੂਹਰਸਹਾਏ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵਲੋਂ ਬਿਜਲੀ ਦਫ਼ਤਰ ਵਿਖੇ ਧਰਨਾ ਲਗਾਇਆ ਗਿਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਗੁਰੂਹਰਸਹਾਏ, 15 ਸਤੰਬਰ (ਕਪਿਲ ਕੰਧਾਰੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਭਰ ਵਿਚ ਬਿਜਲੀ ਦੇ ਅਣਐਲਾਨੇ ਕੱਟਾਂ ਅਤੇ ਬਿਜਲੀ ਸਪਲਾਈ ਨਾਲ ਜੁੜੀਆਂ ਸਮੱਸਿਆਵਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਗੁਰੂਹਰਸਹਾਏ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵਲੋਂ ਬਿਜਲੀ ਦਫ਼ਤਰ ਵਿਖੇ ਧਰਨਾ ਲਗਾਇਆ ਗਿਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਬਿਜਲੀ ਦੇ ਲੰਬੇ ਅਤੇ ਅਣਐਲਾਨੇ ਕੱਟਾਂ ਨੂੰ ਲੈ ਕੇ ਆਪਣਾ ਰੋਸ ਪ੍ਰਗਟ ਕੀਤਾ। ਧਰਨੇ ਦੌਰਾਨ ਆਗੂ ਪ੍ਰੀਤਮ ਸਿੰਘ ਮਲਸੀਆਂ, ਪ੍ਰੇਮ ਸਚਦੇਵਾ, ਗੌਰਵ ਸਚਦੇਵਾ, ਕਾਕਾ ਸੇਖੋ, ਹਰਪਾਲ ਸਿੰਘ ਬੇਦੀ, ਕੌਂਸਲਰ ਰਵੀ ਕੁਮਾਰ, ਪੰਕਜ ਮੰਡੋਰਾ, ਕਪਿਲ ਕੰਧਾਰੀ ਨੇ ਕਿਹਾ ਕਿ ਬਿਜਲੀ ਦੀ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਜਿੱਥੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਖੇਤੀਬਾੜੀ ਸੈਕਟਰ ਵੀ ਪ੍ਰਭਾਵਿਤ ਹੋ ਰਿਹਾ ਹੈ।ਧਰਨੇ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ ਕਿ ਪੰਜਾਬ ਦੀ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵਾਅਦੇ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ 24 ਘੰਟੇ ਬਿਜਲੀ ਦੇਣੀ ਤਾਂ ਦੂਰ ਦੀ ਗੱਲ ਹੈ, ਅੱਜ ਸ਼ਹਿਰਾਂ ਅਤੇ ਪਿੰਡਾਂ ਵਿਚ ਲੋਕਾਂ ਨੂੰ ਲੰਬੇ-ਲੰਬੇ ਅਣਐਲਾਨੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀ ਸਮੱਸਿਆ ਕਾਰਨ ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਦੁਕਾਨਦਾਰਾਂ, ਕਾਰੋਬਾਰੀਆਂ ਅਤੇ ਛੋਟੇ ਉਦਯੋਗਾਂ ਦਾ ਕੰਮ ਵੀ ਪ੍ਰਭਾਵਿਤ ਹੋ ਰਿਹਾ ਹੈ। ਲਗਾਤਾਰ ਬਿਜਲੀ ਬੰਦ ਰਹਿਣ ਕਾਰਨ ਲੋਕਾਂ ਨੂੰ ਗਰਮੀ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਬਿਜਲੀ ’ਤੇ ਨਿਰਭਰ ਕਾਰੋਬਾਰ ਵੀ ਪ੍ਰਭਾਵਿਤ ਹੋ ਰਹੇ ਹਨ। ਨੋਨੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਸੈਕਟਰ ਨੂੰ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਪੱਧਰ ’ਤੇ ਕਿਸਾਨਾਂ ਨੂੰ ਲੋੜ ਅਨੁਸਾਰ ਬਿਜਲੀ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਫ਼ਸਲ ਨੂੰ ਪਾਣੀ ਦੀ ਲਗਾਤਾਰ ਲੋੜ ਹੁੰਦੀ ਹੈ ਅਤੇ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੀ ਸਿੰਚਾਈ ਕਰਨ ਵਿਚ ਭਾਰੀ ਦਿੱਕਤ ਆ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਿਜਲੀ ਦੀ ਘਾਟ ਕਾਰਨ ਝੋਨੇ ਦੀ ਫ਼ਸਲ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ ਅਤੇ ਕਿਸਾਨਾਂ ਵਿਚ ਚਿੰਤਾ ਪਾਈ ਜਾ ਰਹੀ ਹੈ।ਉਨ੍ਹਾਂ ਪੰਜਾਬ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਨੂੰ ਬਿਜਲੀ ਸਬੰਧੀ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਪਰ ਅੱਜ ਲੋਕ ਬਿਜਲੀ ਦੇ ਕੱਟਾਂ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਜ਼ਮੀਨੀ ਸਮੱਸਿਆਵਾਂ ਵੱਲ ਧਿਆਨ ਦੇਣ ਦੀ ਲੋੜ ਹੈ ਨਾ ਕਿ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਸੀਮਤ ਰਹਿਣ ਦੀ।ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਬਿਜਲੀ ਦੇ ਅਣਐਲਾਨੇ ਕੱਟ ਤੁਰੰਤ ਬੰਦ ਕਰਕੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਖ਼ਾਸ ਕਰਕੇ ਖੇਤੀਬਾੜੀ ਸੈਕਟਰ ਲਈ ਨਿਰਧਾਰਤ ਸਮੇਂ ਅਨੁਸਾਰ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਦੀਆਂ ਫ਼ਸਲਾਂ ਪ੍ਰਭਾਵਿਤ ਨਾ ਹੋਣ।ਇਸ ਮੌਕੇ ਅਕਾਲੀ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਦੀ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕਾਂ ਦੇ ਹੱਕ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਇਸ ਮੌਕੇ ਐਡਵੋਕੇਟ ਅਰਵਿੰਦਰਜੀਤ ਸਿੰਘ ਮਿੰਟੂ ਗਿੱਲ, ਸੁਖਚੈਨ ਸਿੰਘ, ਸਿਕੰਦਰ ,ਰਚਿਤ ਸੋਡੀ ਕੌਂਸਲਰ ਆਦੀ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਵਾਰਾ ਕੁੱਤਿਆਂ ਦੀ ਭਰਮਾਰ ਕਾਰਨ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਅਗਲੀ ਖ਼ਬਰ ਮੋਗਾ ਵਿਖੇ ਸਖੀ ਸਨਮਾਨ ਸਮਾਰੋਹ ’ਚ ਉਮੜਿਆ ਮਹਿਲਾਵਾਂ ਦਾ ਸੈਲਾਬ-ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵੱਡੀ ਗਿਣਤੀ ’ਚ ਪਹ...
Ad Position 24