15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਅਧਿਆਪਕ ਜਥੇਬੰਦੀਆਂ ਵਲੋਂ ਗੈਰ ਵਿੱਦਿਅਕ ਡਿਊਟੀਆਂ ਸੰਬੰਧੀ ਮੁੱਖ ਮੰਤਰੀ ਅਤੇ ਸਿੱਖਿਆ ਵਿਭਾਗ ਨੂੰ ਭੇਜਿਆ ਨੋਟਿਸ

ਫ਼ਿਰੋਜ਼ਪੁਰ 15 ਸਤੰਬਰ (ਗੁਰਿੰਦਰ ਸਿੰਘ)-ਪੰਜਾਬ ਦੀਆਂ ਸੰਘਰਸ਼ੀਲ ਅਧਿਆਪਕ ਜਥੇਬੰਦੀਆਂ ਵਲੋਂ ਸੂਬਾ ਪੱਧਰੀ ਸੱਦੇ ਅਨੁਸਾਰ ਫ਼ਿਰੋਜ਼ਪੁਰ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਫ਼ਿਰੋਜ਼ਪੁਰ ਦੇ ਆਗੂਆਂ ਵਲੋਂ ਮਲਕੀਤ ਸਿੰਘ ਹਰਾਜ, ਪਰਮਜੀਤ ਸਿੰਘ ਪੰਮਾ, ਜਗਸੀਰ ਸਿੰਘ ਗਿੱਲ, ਹਰਜੀਤ ਸਿੰਘ ਸਿੱਧੂ, ਅਮਨਦੀਪ ਸਿੰਘ, ਗੁਰਵਿੰਦਰ ਸਿੰਘ ਮਠਾੜੂ, ਸਰਬਜੀਤ ਸਿੰਘ ਭਾਵੜਾ, ਹਰਮੰਦਰ ਸਿੰਘ ਦੀ ਅਗਵਾਈ ਵਿਚ ਮੁੱਖ ਮੰਤਰੀ ਪੰਜਾਬ ਅਤੇ ਡਾਇਰੈਕਟਰ ਸਕੂਲ ਸਿੱਖਿਆ ਪੰਜਾਬ ਤੱਕ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਰਾਹੀਂ ਉਨ੍ਹਾਂ ਦੇ ਸੁਪਰਡੈਂਟ ਨੂੰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਾਹੀਂ ਗੈਰ ਵਿੱਦਿਅਕ ਡਿਊਟੀਆਂ (ਰਾਸ਼ਨ ਕਾਰਡ ਵੈਰੀਫਿਕੇਸ਼ਨ, ਹੈਲਥ ਕਾਰਡ, ਪਰਾਲੀ ਪ੍ਰਬੰਧਨ ਆਦਿ) , ਪ੍ਰਾਇਮਰੀ ਪੱਧਰ ਅਤੇ ਸੈਕੰਡਰੀ ਪੱਧਰ ਦੀਆਂ ਸਕੂਲੀ ਖੇਡਾਂ ਲਈ ਲੋੜੀਂਦੇ ਫ਼ੰਡ ਮਿਲਣ ਤੱਕ ਖੇਡਾਂ ਨਾ ਕਰਵਾਉਣ, ਵਤਨ ਪੰਜਾਬ ਦੀਆਂ ਖੇਡਾਂ ਵਿਚ ਦਬਾਅ ਹੇਠ ਰਜਿਸਟ੍ਰੇਸ਼ਨ ਨਾ ਕਰਵਾਉਣ, ਸਕੂਲਾਂ ਵਿਚ ਸਫ਼ਾਈ ਸੇਵਕਾਂ ਦਾ ਪ੍ਰਬੰਧ ਕਰਨ,ਐੱਸ. ਐੱਮ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਫ਼ਿਰੋਜ਼ਪੁਰ 15 ਸਤੰਬਰ (ਗੁਰਿੰਦਰ ਸਿੰਘ)-ਪੰਜਾਬ ਦੀਆਂ ਸੰਘਰਸ਼ੀਲ ਅਧਿਆਪਕ ਜਥੇਬੰਦੀਆਂ ਵਲੋਂ ਸੂਬਾ ਪੱਧਰੀ ਸੱਦੇ ਅਨੁਸਾਰ ਫ਼ਿਰੋਜ਼ਪੁਰ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਫ਼ਿਰੋਜ਼ਪੁਰ ਦੇ ਆਗੂਆਂ ਵਲੋਂ ਮਲਕੀਤ ਸਿੰਘ ਹਰਾਜ, ਪਰਮਜੀਤ ਸਿੰਘ ਪੰਮਾ, ਜਗਸੀਰ ਸਿੰਘ ਗਿੱਲ, ਹਰਜੀਤ ਸਿੰਘ ਸਿੱਧੂ, ਅਮਨਦੀਪ ਸਿੰਘ, ਗੁਰਵਿੰਦਰ ਸਿੰਘ ਮਠਾੜੂ, ਸਰਬਜੀਤ ਸਿੰਘ ਭਾਵੜਾ, ਹਰਮੰਦਰ ਸਿੰਘ ਦੀ ਅਗਵਾਈ ਵਿਚ ਮੁੱਖ ਮੰਤਰੀ ਪੰਜਾਬ ਅਤੇ ਡਾਇਰੈਕਟਰ ਸਕੂਲ ਸਿੱਖਿਆ ਪੰਜਾਬ ਤੱਕ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਰਾਹੀਂ ਉਨ੍ਹਾਂ ਦੇ ਸੁਪਰਡੈਂਟ ਨੂੰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਾਹੀਂ ਗੈਰ ਵਿੱਦਿਅਕ ਡਿਊਟੀਆਂ (ਰਾਸ਼ਨ ਕਾਰਡ ਵੈਰੀਫਿਕੇਸ਼ਨ, ਹੈਲਥ ਕਾਰਡ, ਪਰਾਲੀ ਪ੍ਰਬੰਧਨ ਆਦਿ) , ਪ੍ਰਾਇਮਰੀ ਪੱਧਰ ਅਤੇ ਸੈਕੰਡਰੀ ਪੱਧਰ ਦੀਆਂ ਸਕੂਲੀ ਖੇਡਾਂ ਲਈ ਲੋੜੀਂਦੇ ਫ਼ੰਡ ਮਿਲਣ ਤੱਕ ਖੇਡਾਂ ਨਾ ਕਰਵਾਉਣ, ਵਤਨ ਪੰਜਾਬ ਦੀਆਂ ਖੇਡਾਂ ਵਿਚ ਦਬਾਅ ਹੇਠ ਰਜਿਸਟ੍ਰੇਸ਼ਨ ਨਾ ਕਰਵਾਉਣ, ਸਕੂਲਾਂ ਵਿਚ ਸਫ਼ਾਈ ਸੇਵਕਾਂ ਦਾ ਪ੍ਰਬੰਧ ਕਰਨ,ਐੱਸ.ਐੱਮ.ਸੀ ਦੀਆਂ ਟ੍ਰੇਨਿੰਗਾਂ ਵਿਚ ਪੰਜਾਬ ਸਰਕਾਰ ਦੀਆਂ ਗੈਰ-ਵਿਦਿਅਕ ਸਕੀਮਾਂ ਦਾ ਪ੍ਰਚਾਰ ਨਾ ਕਰਨ, ਬੇਲੋੜੀਆਂ ਡਾਕਾਂ ਅਤੇ ਗੂਗਲ ਫਾਰਮ ਬੰਦ ਕਰਨ, ਐੱਸ.ਐੱਨ.ਏ ਸਪਰਸ਼ ਦੀਆਂ ਸਮੱਸਿਆਵਾਂ ਦੇ ਯੋਗ ਹੱਲ, ਅਧਿਆਪਕਾਂ ਦੇ ਤਨਖ਼ਾਹ ਕਮਿਸ਼ਨ ਦੇ ਸਮੁੱਚੇ ਲਾਭ ਜਾਰੀ ਕਰਨ, ਡੀ ਏ, ਪੁਰਾਣੀ ਪੈਨਸ਼ਨ, ਪੁਰਾਣੇ ਸਕੇਲ ਅਤੇ ਭੱਤੇ ਬਹਾਲ ਕਰਨ ਆਦਿ ਨੂੰ ਲੈ ਕੇ ਸੱਤ ਦਿਨਾਂ ਦਾ ਨੋਟਿਸ ਭੇਜਿਆ ਗਿਆ। ਭੇਜੇ ਗਏ ਨੋਟਿਸ ਰਾਹੀਂ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਕ ਹਫ਼ਤੇ ਵਿਚ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਇਨਾਂ ਮੰਗਾਂ ’ਤੇ ਕੋਈ ਹਾਂ ਪੱਖੀ ਰਵੱਈਆ ਨਹੀਂ ਅਪਣਾਉਂਦੀ ਤਾਂ ਇਨਾਂ ਗੈਰ-ਵਿਦਿਅਕ ਕੰਮਾਂ ਦਾ ਪੂਰਨ ਬਾਈਕਾਟ ਕੀਤਾ ਜਾਵੇਗਾ। ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਸਮੇਂ ਅਧਿਆਪਕਾਂ ਨੂੰ ਸਕੂਲਾਂ ਵਿਚ ਪੜ੍ਹਨ ਪੜ੍ਹਾਉਣ ਦੇ ਕੰਮ ਲਈ ਸਕੂਲਾਂ ਵਿਚ ਰਹਿਣ ਦਿੱਤਾ ਜਾਵੇ ਕਿਉਂਕਿ ਇਸ ਸਮੇਂ ਸਕੂਲਾਂ ਵਿਚ ਸਤੰਬਰ ਪ੍ਰੀਖਿਆਵਾਂ ਚੱਲ ਰਹੀਆਂ ਹਨ, ਖੇਡਾਂ ਚੱਲ ਰਹੀਆਂ, ਅਧਿਆਪਕ ਵਰਗ ਦਾ ਵੱਡਾ ਹਿੱਸਾ ਐੱਸ.ਆਈ.ਆਰ ਵਿਚ ਡਿਊਟੀ ’ਤੇ ਤਾਇਨਾਤ ਹੈ। ਇਸ ਮੌਕੇ ਕਿਰਪਾਲ ਸਿੰਘ, ਅਰਵਿੰਦਰ ਸਿੰਘ, ਹਰਵਿੰਦਰ ਸਿੰਘ ਕੈਲਾਸ਼ , ਸਵਰਨ ਸਿੰਘ, ਕੁਲਦੀਪ ਸਿੰਘ,ਅਨਿਲ ਧਵਨ, ਰਜਿੰਦਰ ਕੁਮਾਰ, ਸੰਦੀਪ ਸਹਿਗਲ, ਰਕੇਸ਼ ਕੁਮਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਮੌਕੇ ਅੰਮ੍ਰਿਤਸਰ ਤੋਂ ਕੋਲਕਾਤਾ ਅਤੇ ਬਰੌਨੀ ਲਈ ਚੱਲਣਗੀਆਂ ਰਿਜ਼ਰਵਡ ਸਪੈਸ਼ਲ ਟਰੇਨਾਂ ਅਗਲੀ ਖ਼ਬਰ ਅਵਾਰਾ ਕੁੱਤਿਆਂ ਦੀ ਭਰਮਾਰ ਕਾਰਨ ਲੋਕਾਂ ’ਚ ਦਹਿਸ਼ਤ ਦਾ ਮਾਹੌਲ
Ad Position 24