ਮੋਟਰਸਾਈਕਲ ਸਵਾਰ ਕੋਲੋਂ 51.88 ਗ੍ਰਾਮ ਹੈਰੋਇਨ ਬਰਾਮਦ, ਮਾਮਲਾ ਦਰਜ
ਮੱਲਾਂਵਾਲਾ, 15 ਸਤੰਬਰ (ਗੁਰਦੇਵ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਚੱਲਦਿਆਂ ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਭਰ ’ਚ ਚਲਾਈ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਥਾਣਾ ਆਰਿਫ਼ ਕੇ ਪੁਲਿਸ ਵਲੋਂ 51. 88 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ।
ਮੱਲਾਂਵਾਲਾ, 15 ਸਤੰਬਰ (ਗੁਰਦੇਵ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਚੱਲਦਿਆਂ ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਭਰ ’ਚ ਚਲਾਈ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਥਾਣਾ ਆਰਿਫ਼ ਕੇ ਪੁਲਿਸ ਵਲੋਂ 51.88 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਆਰਿਫ਼ ਕੇ ਦੇ ਮੁਖੀ ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਕਰਮਦੀਪ ਸਿੰਘ ਸਮੇਤ ਪੁਲਿਸ ਪਾਰਟੀ ਆਰਿਫ਼ ਕੇ ਤੋਂ ਬੰਡਾਲਾ ਰੋਡ ’ਤੇ ਮੋੜ ਪਿੰਡ ਬੱਗੇ ਵਾਲਾ ’ਤੇ ਨਾਕਾਬੰਦੀ ਕਰਕੇ ਚੈਕਿੰਗ ਕਰ ਰਹੇ ਸੀ ਤਾਂ ਪਿੰਡ ਉਸਮਾਨ ਵਾਲਾ ਦੀ ਤਰਫ਼ੋਂ ਇਕ ਮੋਨਾ ਨੌਜਵਾਨ ਆਪਣੇ ਮੋਟਰਸਾਈਕਲ ਨੰਬਰ ਸੀ.ਐੱਚ.01ਬੀ.ਬੀ.-9278 ਮਾਰਕਾ ਯਾਮਹਾ ਆਰ-15 ਰੰਗ ਚਿੱਟਾ ਨੀਲਾ ’ਤੇ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ ਉਸ ਕੋਲੋਂ 51.88 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਬਿੱਲਾ ਪੁੱਤਰ ਮੋੜਾ ਸਿੰਘ ਵਾਸੀ ਵਾਰਡ ਨੰਬਰ 6 ਨਵੀਂ ਆਬਾਦੀ ਗੁਰੂਹਰਸਹਾਏ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਆਰਿਫ਼ ਕੇ ਵਿਖੇ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।