15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਫ਼ਿਰੋਜ਼ਪੁਰ, 15 ਸਤੰਬਰ (ਕੁਲਬੀਰ ਸਿੰਘ ਸੋਢੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ, ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਕਾਰਡਾਂ ਵਿਚ ਮੈਂਬਰ ਸ਼ਾਮਲ ਕਰਨ ਸਮੇਤ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਨਾਲ ਸਬੰਧਿਤ ਵਾਧੂ ਡਿਊਟੀਆਂ ਤੋਂ ਮੁਕਤ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਯੂਨੀਅਨ ਆਗੂਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ ਗਿਆ।

Ad Position 21
repet_subhas-goyals [Copy P29]
ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਸਮੇਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਆਗੂ। ਅਜੀਤ ਤਸਵੀਰ 16-09-2026
ਫ਼ਿਰੋਜ਼ਪੁਰ, 15 ਸਤੰਬਰ (ਕੁਲਬੀਰ ਸਿੰਘ ਸੋਢੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ, ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਕਾਰਡਾਂ ਵਿਚ ਮੈਂਬਰ ਸ਼ਾਮਲ ਕਰਨ ਸਮੇਤ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਨਾਲ ਸਬੰਧਿਤ ਵਾਧੂ ਡਿਊਟੀਆਂ ਤੋਂ ਮੁਕਤ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਯੂਨੀਅਨ ਆਗੂਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ ਗਿਆ। ਯੂਨੀਅਨ ਨੇ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਤੋਂ ਵਾਧੂ ਡਿਊਟੀਆਂ ਨਾ ਲਈਆਂ ਜਾਣ ਅਤੇ ਪਹਿਲਾਂ ਲਗਾਈਆਂ ਗਈਆਂ ਡਿਊਟੀਆਂ ਤੁਰੰਤ ਵਾਪਸ ਲਈਆਂ ਜਾਣ, ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਦੀਆਂ ਮੂਲ ਆਈ.ਸੀ.ਡੀ.ਐੱਸ ਅਤੇ ਪੋਸ਼ਣ ਸੇਵਾਵਾਂ ਨੂੰ ਪ੍ਰਭਾਵਿਤ ਹੋਣ ਤੋਂ ਬਚਾਉਣ ਲਈ ਲੋੜੀਂਦੇ ਹੁਕਮ ਜਾਰੀ ਕੀਤੇ ਜਾਣ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਪਾਲ ਕੌਰ, ਜ਼ਿਲ੍ਹਾ ਜਨਰਲ ਸਕੱਤਰ ਕਾਂਤਾ ਰਾਣੀ, ਰਜਵੰਤ ਕੌਰ ਜ਼ਿਲ੍ਹਾ ਕੈਸ਼ੀਅਰ ਦਰਸ਼ਨਾਂ, ਰਾਜਪਾਲ ਕੌਰ ਸਰਕਲ ਪ੍ਰਧਾਨ, ਗੁਰਮੀਤ ਕੌਰ ਸਰਕਲ ਪ੍ਰਧਾਨ, ਅਮਨਦੀਪ ਕੌਰ ਸਰਕਲ ਪ੍ਰਧਾਨ, ਕੁਲਵਿੰਦਰ ਕੌਰ, ਸਿਮਰਨਜੀਤ ਕੌਰ ਸਰਕਲ ਪ੍ਰਧਾਨ, ਪਰਮਜੀਤ ਕੌਰ ਸਰਕਲ ਪ੍ਰਧਾਨ, ਕਰਮਜੀਤ ਕੌਰ ਕੈਸ਼ੀਅਰ ਸੋਢੇਵਾਲਾ, ਬਲਵੀਰ ਕੌਰ ਸਰਕਲ ਪ੍ਰਧਾਨ, ਜਗਜੀਤ ਕੌਰ ਅਤੇ ਵੱਡੀ ਸੰਖਿਆ ਵਿਚ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕੇ ਦੇ ਪਿੰਡਾਂ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੋਰ ਰਫ਼ਤਾਰ ਦੇਣ ਲਈ ਵਿਧਾਇਕ ਭੁੱਲਰ ਨੇ ਅਧਿਕਾਰੀਆਂ ਅਤੇ ਪੰਚਾਇਤੀ... ਅਗਲੀ ਖ਼ਬਰ ਸਾਈਬਰ ਠੱਗੀ ਦਾ ਸ਼ਿਕਾਰ ਹੋਇਆ ਫ਼ਿਰੋਜ਼ਪੁਰ ਦਾ ਵਿਅਕਤੀ, ਇਕ ਲੱਖ ਰੁਪਏ ਦੀ ਠੱਗੀ
Ad Position 24