ਖੇਡਾਂ ਨੂੰ ਉਤਸ਼ਾਹਿਤ ਕਰ ਕੇ ਹੀ ਨੌਜਵਾਨਾਂ ਨੂੰ ਕੀਤਾ ਜਾ ਸਕਦੈ ਨਸ਼ਿਆਂ ਤੋਂ ਦੂਰ-ਮਨਜਿੰਦਰ ਸਿੰਘ ਮਿੰਟੂ
ਮੱਖੂ, 15 ਸਤੰਬਰ (ਵਰਿੰਦਰ ਮਨਚੰਦਾ)-ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਢੁਕਵਾਂ ਮਾਹੌਲ ਸਿਰਜਣਾ ਸਮੇਂ ਦੀ ਮੁੱਖ ਲੋੜ ਹੈ। ਜੇਕਰ ਜਵਾਨੀ ਵਿਚ ਪੈਰ ਧਰ ਰਹੇ ਬੱਚਿਆਂ ਨੂੰ ਖੇਡ ਮੈਦਾਨਾਂ ਨਾਲ ਜੋੜਿਆ ਜਾਵੇ ਤਾਂ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਵੱਡੀ ਮਦਦ ਮਿਲ ਸਕਦੀ ਹੈ।
ਮੱਖੂ, 15 ਸਤੰਬਰ (ਵਰਿੰਦਰ ਮਨਚੰਦਾ)-ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਢੁਕਵਾਂ ਮਾਹੌਲ ਸਿਰਜਣਾ ਸਮੇਂ ਦੀ ਮੁੱਖ ਲੋੜ ਹੈ। ਜੇਕਰ ਜਵਾਨੀ ਵਿਚ ਪੈਰ ਧਰ ਰਹੇ ਬੱਚਿਆਂ ਨੂੰ ਖੇਡ ਮੈਦਾਨਾਂ ਨਾਲ ਜੋੜਿਆ ਜਾਵੇ ਤਾਂ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਵੱਡੀ ਮਦਦ ਮਿਲ ਸਕਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੋਲਡਨ ਆਈਲੈਟਸ ਸੈਂਟਰ ਦੇ ਡਾਇਰੈਕਟਰ ਅਤੇ ਸਮਾਜ ਸੇਵੀ ਕੌਂਸਲਰ ਮਨਜਿੰਦਰ ਸਿੰਘ ਮਿੰਟੂ ਨੇ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਖਿਡਾਰੀਆਂ ਵਿਚ ਅਨੁਸ਼ਾਸਨ, ਏਕਤਾ ਅਤੇ ਸਹਿਣਸ਼ੀਲਤਾ ਦੀ ਭਾਵਨਾ ਪੈਦਾ ਕਰਦੀਆਂ ਹਨ ਅਤੇ ਖੇਡਾਂ ਨਾਲ ਸਰੀਰ ਮਜ਼ਬੂਤ ਅਤੇ ਸਿਹਤਮੰਦ ਬਣਦਾ ਹੈ, ਜਿਸ ਨਾਲ ਬਿਮਾਰੀਆਂ ਦੂਰ ਰਹਿੰਦੀਆਂ ਹਨ। ਮਿੰਟੂ ਨੇ ਕਿਹਾ ਕਿ ਨੌਜਵਾਨ ਦੇਸ਼ ਅਤੇ ਪੰਜਾਬ ਦਾ ਭਵਿੱਖ ਹਨ, ਇਸ ਲਈ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣਾ ਸਰਕਾਰ ਅਤੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਨਾਲ-ਨਾਲ ਖੇਡ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਪਿੰਡਾਂ ਅਤੇ ਸ਼ਹਿਰਾਂ ਵਿਚ ਖੇਡ ਮੈਦਾਨਾਂ ਦੀ ਸੰਭਾਲ, ਨੌਜਵਾਨਾਂ ਲਈ ਖੇਡ ਸਹੂਲਤਾਂ, ਕੋਚਿੰਗ ਅਤੇ ਖੇਡ ਮੁਕਾਬਲੇ ਵਧਾਏ ਜਾਣੇ ਚਾਹੀਦੇ ਹਨ ਤਾਂ ਜੋ ਨੌਜਵਾਨਾਂ ਦਾ ਧਿਆਨ ਨਸ਼ਿਆਂ ਦੀ ਬਜਾਏ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਵੱਲ ਕੇਂਦਰਿਤ ਹੋਵੇ। ਉਨ੍ਹਾਂ ਸਮਾਜਿਕ ਸੰਸਥਾਵਾਂ, ਖੇਡ ਕਲੱਬਾਂ, ਬੱਚਿਆਂ ਦੇ ਮਾਪਿਆਂ ਅਤੇ ਸਰਕਾਰ ਨੂੰ ਸਾਂਝੇ ਤੌਰ ’ਤੇ ਇਸ ਦਿਸ਼ਾ ਵਿਚ ਕੰਮ ਕਰਨ ਦੀ ਅਪੀਲ ਕੀਤੀ।