15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬਿਜਲੀ ਕੱਟਾਂ ਨੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਕੀਤਾ ਪ੍ਰੇਸ਼ਾਨ-ਹੀਰੋ

ਮੱਲਾਂਵਾਲਾ , 15 ਸਤੰਬਰ (ਬਲਬੀਰ ਸਿੰਘ ਜੋਸਨ)-ਪੰਜਾਬ ’ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਬੁੱਧਵਾਰ ਨੂੰ ਜ਼ੀਰਾ ਸਥਿਤ ਐਕਸੀਅਨ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਜ਼ੀਰਾ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਦਿੰਦੇ ਕਿਹਾ ਕਿਹਾ ਕਿ ਪੰਜਾਬ ਵਿਚ ਲੰਬੇ ਸਮੇਂ ਤੋਂ ਲੱਗ ਰਹੇ ਬਿਜਲੀ ਕੱਟਾਂ ਕਾਰਨ ਕਿਸਾਨਾਂ, ਉਦਯੋਗਪਤੀਆਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
repet_subhas-goyals [Copy P29]
ਅਕਾਲੀ ਦਲ ਦੇ ਹਲਕਾ ਜ਼ੀਰਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ। ਤਸਵੀਰ-ਬਲਬੀਰ ਸਿੰਘ ਜੋਸਨ 16-09-2026
ਮੱਲਾਂਵਾਲਾ , 15 ਸਤੰਬਰ (ਬਲਬੀਰ ਸਿੰਘ ਜੋਸਨ)-ਪੰਜਾਬ ’ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਬੁੱਧਵਾਰ ਨੂੰ ਜ਼ੀਰਾ ਸਥਿਤ ਐਕਸੀਅਨ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਜ਼ੀਰਾ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਦਿੰਦੇ ਕਿਹਾ ਕਿਹਾ ਕਿ ਪੰਜਾਬ ਵਿਚ ਲੰਬੇ ਸਮੇਂ ਤੋਂ ਲੱਗ ਰਹੇ ਬਿਜਲੀ ਕੱਟਾਂ ਕਾਰਨ ਕਿਸਾਨਾਂ, ਉਦਯੋਗਪਤੀਆਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੀਰੋ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਖੇਤੀਬਾੜੀ ਬਿਜਲੀ ਅਤੇ ਘਰੇਲੂ ਖਪਤਕਾਰਾਂ ਨੂੰ 24 ਘੰਟੇ ਬਿਜਲੀ ਦੇਣ ਦੇ ਵਾਅਦੇ ਕੀਤੇ ਸਨ, ਪਰ ਮੌਜੂਦਾ ਹਾਲਾਤ ਇਨ੍ਹਾਂ ਦਾਅਵਿਆਂ ਤੋਂ ਵੱਖਰੀ ਤਸਵੀਰ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਦੀ ਮੰਗ ਵਿਚ ਵਾਧੇ ਦੇ ਬਾਵਜੂਦ ਸਪਲਾਈ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ। ਹੀਰੋ ਨੇ ਕਿਹਾ ਕਿ ਸੂਬੇ ਵਿਚ ਬਿਜਲੀ ਦੀ ਵੱਧ ਰਹੀ ਮੰਗ ਅਤੇ ਥਰਮਲ ਪਲਾਂਟਾਂ ਦੀ ਉਤਪਾਦਨ ਸਮਰੱਥਾ ਪ੍ਰਭਾਵਿਤ ਹੋਣ ਕਾਰਨ ਕਈ ਇਲਾਕਿਆਂ ਵਿਚ ਲੰਬੇ ਬਿਜਲੀ ਕੱਟ ਲੱਗ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਲੋਂ ਬਿਜਲੀ ਖੇਤਰ ਵਿਚ ਲੋੜੀਂਦਾ ਨਿਵੇਸ਼ ਅਤੇ ਮੌਜੂਦਾ ਢਾਂਚੇ ਦੀ ਸਹੀ ਸਾਂਭ-ਸੰਭਾਲ ਨਾ ਕੀਤੇ ਜਾਣ ਕਾਰਨ ਸਮੱਸਿਆ ਗੰਭੀਰ ਹੋਈ ਹੈ। ਹਰਪ੍ਰੀਤ ਸਿੰਘ ਹੀਰੋ ਨੇ ਕਿਸਾਨਾਂ, ਉਦਯੋਗਪਤੀਆਂ, ਵਪਾਰੀਆਂ, ਰਾਈਸ ਮਿੱਲਰਾਂ ਅਤੇ ਬਿਜਲੀ ਕੱਟਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਬੁੱਧਵਾਰ ਦੇ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਰਪੰਚ ਮਨਦੀਪ ਸਿੰਘ ਪਿਆਰੇਆਣਾ ਬਣੇ ‘ਆਪ’ ਯੂਥ ਵਿੰਗ ਦੇ ਵਾਇਸ ਜ਼ਿਲ੍ਹਾ ਪ੍ਰਧਾਨ ਬਣਨ ਅਗਲੀ ਖ਼ਬਰ ਸਤਲੁਜ ਦਰਿਆ ’ਚ ਨਾਜਾਇਜ਼ ਰੇਤਾ ਮਾਈਨਿੰਗ ’ਤੇ ਪੁਲਿਸ ਦਾ ਛਾਪਾ
Ad Position 24