ਭਾਕਿਯੂ ਰਾਜੇਵਾਲ ਦੀ ਮੀਟਿੰਗ ਹੋਈ
ਮੱਲਾਂਵਾਲਾ, 15 ਸਤੰਬਰ (ਗੁਰਦੇਵ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੌੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਰੇ ਕਿਸਾਨਾਂ ਅਤੇ ਅਹੁਦੇਦਾਰਾਂ ਦਾ ਚੰਡੀਗੜ੍ਹ ਮੋਰਚੇ ’ਚ ਹਿੱਸਾ ਲੈਣ ਅਤੇ ਮੋਰਚੇ ਜਿੱਤਣ ’ਤੇ ਧੰਨਵਾਦ ਕੀਤਾ ਗਿਆ। ਮੀਟਿੰਗ ਦੌਰਾਨ ਕਿਸਾਨ ਸ਼ੇਰ ਸਿੰਘ ਘੁਮਿਆਰੀ ਵਾਲਾ ਨੂੰ ਜ਼ਿਲ੍ਹਾ ਪ੍ਰਚਾਰ ਸਕੱਤਰ ਨਿਯੁਕਤ ਕੀਤਾ ਗਿਆ।
ਮੱਲਾਂਵਾਲਾ, 15 ਸਤੰਬਰ (ਗੁਰਦੇਵ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੌੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਰੇ ਕਿਸਾਨਾਂ ਅਤੇ ਅਹੁਦੇਦਾਰਾਂ ਦਾ ਚੰਡੀਗੜ੍ਹ ਮੋਰਚੇ ’ਚ ਹਿੱਸਾ ਲੈਣ ਅਤੇ ਮੋਰਚੇ ਜਿੱਤਣ ’ਤੇ ਧੰਨਵਾਦ ਕੀਤਾ ਗਿਆ। ਮੀਟਿੰਗ ਦੌਰਾਨ ਕਿਸਾਨ ਸ਼ੇਰ ਸਿੰਘ ਘੁਮਿਆਰੀ ਵਾਲਾ ਨੂੰ ਜ਼ਿਲ੍ਹਾ ਪ੍ਰਚਾਰ ਸਕੱਤਰ ਨਿਯੁਕਤ ਕੀਤਾ ਗਿਆ। ਨਵ-ਨਿਯੁਕਤ ਜ਼ਿਲ੍ਹਾ ਪ੍ਰਚਾਰ ਸਕੱਤਰ ਸ਼ੇਰ ਸਿੰਘ ਨੇ ਮਿਲੀ ਜ਼ਿੰਮੇਵਾਰੀ ’ਤੇ ਕਿਸਾਨ ਆਗੂਆਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਕਿਸਾਨੀ ਸੰਘਰਸ਼ ਲਈ ਹਮੇਸ਼ਾ ਤੱਤਪਰ ਰਹਿਣਗੇ। ਇਸ ਮੌਕੇ ਮਨਮੋਹਨ ਸਿੰਘ ਸਕੱਤਰ ਪੰਜਾਬ, ਗੁਰਬਾਨ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਸੁਖਦੇਵ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਸ਼ੇਰ ਸਿੰਘ ਜ਼ਿਲ੍ਹਾ ਪ੍ਰਚਾਰ ਸਕੱਤਰ, ਸੁਖਦੇਵ ਸਿੰਘ ਭੁੱਲਰ ਬਲਾਕ ਪ੍ਰਧਾਨ, ਰਣਜੀਤ ਸਿੰਘ ਫਰੀਦੇਵਾਲਾ, ਸੁਖਵਿੰਦਰ ਸਿੰਘ ਬੰਡਾਲਾ, ਕੁਲਵੰਤ ਸਿੰਘ ਜ਼ਿਲ੍ਰਾ ਜਰਨਲ ਸਕੱਤਰ, ਹਰਚੰਦ ਸਿੰਘ ਆਦਿ ਹਾਜ਼ਰ ਸਨ।