15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸ਼੍ਰੋਮਣੀ ਅਕਾਲੀ ਦਲ ਵਲੋਂ ਬਲਵਿੰਦਰ ਸਿੰਘ ਬਸਤੀ ਰਾਮਲਾਲ ਅਤੇ ਬਲਵਿੰਦਰ ਸਿੰਘ ਪੱਪੂ ਕੋਤਵਾਲ ਨੂੰ ਬਣਾਇਆ ਪੀ.ਏ.ਸੀ ਮੈਂਬਰ

ਫ਼ਿਰੋਜ਼ਪੁਰ, 15 ਸਤੰਬਰ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਵਿਸਥਾਰ ਤਹਿਤ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਦੋ ਸਿਰਕੱਢ ਆਗੂਆਂ ਬਲਵਿੰਦਰ ਸਿੰਘ ਬਸਤੀ ਰਾਮਲਾਲ ਅਤੇ ਬਲਵਿੰਦਰ ਸਿੰਘ ਪੱਪੂ ਕੋਤਵਾਲ ਨੂੰ ਪਾਰਟੀ ਦੀ ਪ੍ਰਮੁੱਖ ਕਮੇਟੀ (ਪੀ. ਏ.

Ad Position 21
repet_subhas-goyals [Copy P29]
ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਪੀ.ਏ.ਸੀ ਮੈਂਬਰ ਬਲਵਿੰਦਰ ਸਿੰਘ ਬਸਤੀ ਰਾਮ ਲਾਲ ਅਤੇ ਬਲਵਿੰਦਰ ਸਿੰਘ ਪੱਪੂ ਕੋਤਵਾਲ ਨੂੰ ਸਿਰੋਪਾਓ ਭੇਟ ਕਰਦੇ ਹਲਕਾ ਇੰਚਾਰਜ ਸੁਖਪਾਲ ਸਿੰਘ ਨੰਨੂ। ਤਸਵੀਰ-ਗੁਰਿੰਦਰ ਸਿੰਘ 16-09-2026
ਫ਼ਿਰੋਜ਼ਪੁਰ, 15 ਸਤੰਬਰ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਵਿਸਥਾਰ ਤਹਿਤ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਦੋ ਸਿਰਕੱਢ ਆਗੂਆਂ ਬਲਵਿੰਦਰ ਸਿੰਘ ਬਸਤੀ ਰਾਮਲਾਲ ਅਤੇ ਬਲਵਿੰਦਰ ਸਿੰਘ ਪੱਪੂ ਕੋਤਵਾਲ ਨੂੰ ਪਾਰਟੀ ਦੀ ਪ੍ਰਮੁੱਖ ਕਮੇਟੀ (ਪੀ.ਏ.ਸੀ.) ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਦੋਵਾਂ ਆਗੂਆਂ ਦਾ ਸ਼ਹਿਰੀ ਹਲਕੇ ਦੇ ਇੰਚਾਰਜ ਸੁਖਪਾਲ ਸਿੰਘ ਨੰਨੂ ਸਾਬਕਾ ਮੁੱਖ ਸੰਸਦੀ ਸਕੱਤਰ ਵਲੋਂ ਸਿਰੋਪਾਓ ਪਾ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਪਾਰਟੀ ਵਲੋਂ ਜ਼ਮੀਨੀ ਪੱਧਰ ’ਤੇ ਸਰਗਰਮ ਅਤੇ ਸਮਰਪਿਤ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪਣਾ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਵੱਲ ਅਹਿਮ ਕਦਮ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵ-ਨਿਯੁਕਤ ਆਗੂ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਵਰਕਰਾਂ ਨੂੰ ਹੋਰ ਇੱਕਜੁੱਟ ਕਰਨ ਲਈ ਸਰਗਰਮ ਭੂਮਿਕਾ ਨਿਭਾਉਣਗੇ। ਨਵ-ਨਿਯੁਕਤ ਪੀ.ਏ.ਸੀ. ਮੈਂਬਰ ਬਲਵਿੰਦਰ ਸਿੰਘ ਬਸਤੀ ਰਾਮਲਾਲ ਅਤੇ ਬਲਵਿੰਦਰ ਸਿੰਘ ਪੱਪੂ ਕੋਤਵਾਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ, ਨਰਦੇਵ ਸਿੰਘ ਬੌਬੀ ਮਾਨ, ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ ਸਮੇਤ ਸਮੂਹ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਮਜ਼ਬੂਤੀ, ਵਰਕਰਾਂ ਦੀ ਏਕਤਾ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੇ ਨਵ-ਨਿਯੁਕਤ ਪੀ.ਏ.ਸੀ. ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਲਈ ਉਨ੍ਹਾਂ ਤੋਂ ਸਰਗਰਮ ਭੂਮਿਕਾ ਦੀ ਆਸ ਪ੍ਰਗਟਾਈ।
Ad Position 22
No active advertisement
ਪਿਛਲੀ ਖ਼ਬਰ ਮੱਲਾਂਵਾਲਾ ’ਚ ਦੁਕਾਨਦਾਰਾਂ ਦੇ ਕਬਜ਼ਿਆਂ ਨਾਲ 25 ਸਾਲ ਪਹਿਲਾਂ ਖੁੱਲ੍ਹੇ ਬਾਜ਼ਾਰ ਹੋਏ ਤੰਗ ਅਗਲੀ ਖ਼ਬਰ ਭਾਕਿਯੂ ਰਾਜੇਵਾਲ ਦੀ ਮੀਟਿੰਗ ਹੋਈ
Ad Position 24