15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

19 ਸਤੰਬਰ ਨੂੰ ਚੰਦਨ ਪੈਲਸ ਵਿਖੇ ਹੋਵੇਗੀ ਅਕਾਲੀ ਦਲ ਵਾਰਸ ਪੰਜਾਬ ਦੀ ਮੀਟਿੰਗ-ਜਸਕਰਨ ਸਿੰਘ ਕਾਹਨ ਸਿੰਘ ਵਾਲਾ

ਗੁਰੂਹਰਸਹਾਏ, 15 ਸਤੰਬਰ (ਕਪਿਲ ਕੰਧਾਰੀ)-ਅਕਾਲੀ ਦਲ ਵਾਰਸ ਪੰਜਾਬ ਵਲੋਂ 19 ਸਤੰਬਰ ਨੂੰ ਕੀਤੀ ਜਾਣ ਵਾਲੀ ਮੀਟਿੰਗ ਸਬੰਧੀ ਅੱਜ ਗੁਰੂਹਰਸਹਾਏ ਦੇ ਇਕ ਨਿੱਜੀ ਰੈਸਟੋਰੈਂਟ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਅਕਾਲੀ ਦਲ ਵਾਰਸ ਪੰਜਾਬ ਦੇ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਮੀਟਿੰਗ ਸਬੰਧੀ ਜਾਣਕਾਰੀ ਸਾਂਝੀ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਗੁਰੂਹਰਸਹਾਏ, 15 ਸਤੰਬਰ (ਕਪਿਲ ਕੰਧਾਰੀ)-ਅਕਾਲੀ ਦਲ ਵਾਰਸ ਪੰਜਾਬ ਵਲੋਂ 19 ਸਤੰਬਰ ਨੂੰ ਕੀਤੀ ਜਾਣ ਵਾਲੀ ਮੀਟਿੰਗ ਸਬੰਧੀ ਅੱਜ ਗੁਰੂਹਰਸਹਾਏ ਦੇ ਇਕ ਨਿੱਜੀ ਰੈਸਟੋਰੈਂਟ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਅਕਾਲੀ ਦਲ ਵਾਰਸ ਪੰਜਾਬ ਦੇ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਮੀਟਿੰਗ ਸਬੰਧੀ ਜਾਣਕਾਰੀ ਸਾਂਝੀ ਕੀਤੀ। ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਦੱਸਿਆ ਕਿ ‘ਪੰਥ ਬਚਾਓ, ਪੰਜਾਬ ਬਚਾਓ’ ਦੇ ਸੱਦੇ ਤਹਿਤ 19 ਸਤੰਬਰ ਨੂੰ ਸਵੇਰੇ 11 ਵਜੇ ਫ਼ਰੀਦਕੋਟ ਰੋਡ ਸਥਿਤ ਚੰਦਨ ਪੈਲਸ ਵਿਖੇ ਵਿਸ਼ੇਸ਼ ਮੀਟਿੰਗ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਅਕਾਲੀ ਦਲ ਵਾਰਸ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਵੇਗੀ ਅਤੇ ਲੋਕਾਂ ਨੂੰ ਪੰਜਾਬ ਅਤੇ ਪੰਥ ਨਾਲ ਜੁੜੇ ਮੁੱਦਿਆਂ ਪ੍ਰਤੀ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ ਅਕਾਲੀ ਦਲ ਵਾਰਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ, ਮੁਕਤਸਰ ਤੋਂ ਮੁੱਖ ਬੁਲਾਰੇ ਤਜਿੰਦਰ ਸਿੰਘ, ਗੁਰੂਹਰਸਹਾਏ ਤੋਂ ਪ੍ਰਗਟ ਸਿੰਘ, ਜਸ਼ਨ ਸਿੰਘ, ਬੂਟਾ ਸਿੰਘ, ਗੁਰਦੇਵ ਸਿੰਘ, ਨਾਗੀ ਸਮੇਤ ਹੋਰ ਸੀਨੀਅਰ ਆਗੂ ਸ਼ਾਮਲ ਹੋਣਗੇ। ਜਸਕਰਨ ਸਿੰਘ ਨੇ ਕਿਹਾ ਕਿ ਅਕਾਲੀ ਦਲ ਵਾਰਸ ਪੰਜਾਬ ਵਲੋਂ ਪੰਜਾਬ ਦੀ ਹੋਂਦ, ਨੌਜਵਾਨੀ ਦੀ ਸੁਰੱਖਿਆ, ਨਸ਼ਿਆਂ ਦੇ ਖ਼ਾਤਮੇ, ਉਦਯੋਗਿਕ ਵਿਕਾਸ, ਰੁਜ਼ਗਾਰ ਅਤੇ ਪੰਥਕ ਮਸਲਿਆਂ ਨੂੰ ਆਪਣੀ ਸਿਆਸੀ ਲੜਾਈ ਦੇ ਕੇਂਦਰੀ ਮੁੱਦੇ ਵਜੋਂ ਉਭਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਏਜੰਡਾ ਪੰਜਾਬ ਦੀ ਧਰਤੀ ਨੂੰ ਨਸ਼ਾ ਮੁਕਤ ਕਰਨਾ ਅਤੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਗੰਭੀਰ ਸਮੱਸਿਆਵਾਂ ਦੇ ਹੱਲ ਅਤੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਲੋਕਾਂ ਦੀ ਵੱਡੀ ਸ਼ਮੂਲੀਅਤ ਜ਼ਰੂਰੀ ਹੈ। ਉਨ੍ਹਾਂ ਸਮੂਹ ਵਰਗਾਂ ਦੇ ਲੋਕਾਂ ਨੂੰ 19 ਸਤੰਬਰ ਦੀ ਮੀਟਿੰਗ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ–ਫ਼ਾਜ਼ਿਲਕਾ ਸੜਕ ਨੂੰ ਚਹੁੰ ਮਾਰਗੀ ਕਰਵਾਉਣ ਲਈ ਰਾਣਾ ਸੋਢੀ ਨੇ ਗਡਕਰੀ ਕੋਲ ਚੁੱਕਿਆ ਮੁੱਦਾ ਅਗਲੀ ਖ਼ਬਰ ਫ਼ਿਰੋਜ਼ਪੁਰ ਸ਼ਹਿਰ ’ਚ ਚੋਰਾਂ ਦੇ ਹੌਸਲੇ ਬੁਲੰਦ
Ad Position 24