ਫ਼ਿਰੋਜ਼ਪੁਰ–ਫ਼ਾਜ਼ਿਲਕਾ ਸੜਕ ਨੂੰ ਚਹੁੰ ਮਾਰਗੀ ਕਰਵਾਉਣ ਲਈ ਰਾਣਾ ਸੋਢੀ ਨੇ ਗਡਕਰੀ ਕੋਲ ਚੁੱਕਿਆ ਮੁੱਦਾ
ਫ਼ਿਰੋਜ਼ਪੁਰ, 15 ਸਤੰਬਰ (ਸੁਖਵਿੰਦਰ ਸਿੰਘ)–ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਫ਼ਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਸੜਕਾਂ ਅਤੇ ਬੁਨਿਆਦੀ ਢਾਂਚੇ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਰਾਣਾ ਸੋਢੀ ਨੇ ਫ਼ਿਰੋਜ਼ਪੁਰ–ਫ਼ਾਜ਼ਿਲਕਾ ਸੜਕ ਨੂੰ ਜਲਦ ਤੋਂ ਜਲਦ ਚਹੁਮਾਰਗੀ ਕਰਨ ਦਾ ਮੁੱਦਾ ਪ੍ਰਮੁੱਖਤਾ ਨਾਲ ਕੇਂਦਰੀ ਮੰਤਰੀ ਅੱਗੇ ਰੱਖਿਆ।
ਸ
ਸੜਕੀ ਆਵਾਜਾਈ ਅਤੇ ਕੇਂਦਰੀ ਰਾਜ ਮਾਰਗ ਮੰਤਰੀ ਦੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਵਿਸ਼ੇਸ਼ ਮੁਲਾਕਾਤ ਕਰਦੇ ਹੋਏ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ। ਅਜੀਤ ਤਸਵੀਰ
16-09-2026
ਫ਼ਿਰੋਜ਼ਪੁਰ, 15 ਸਤੰਬਰ (ਸੁਖਵਿੰਦਰ ਸਿੰਘ)–ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਫ਼ਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਸੜਕਾਂ ਅਤੇ ਬੁਨਿਆਦੀ ਢਾਂਚੇ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਰਾਣਾ ਸੋਢੀ ਨੇ ਫ਼ਿਰੋਜ਼ਪੁਰ–ਫ਼ਾਜ਼ਿਲਕਾ ਸੜਕ ਨੂੰ ਜਲਦ ਤੋਂ ਜਲਦ ਚਹੁਮਾਰਗੀ ਕਰਨ ਦਾ ਮੁੱਦਾ ਪ੍ਰਮੁੱਖਤਾ ਨਾਲ ਕੇਂਦਰੀ ਮੰਤਰੀ ਅੱਗੇ ਰੱਖਿਆ। ਉਨ੍ਹਾਂ ਇਸ ਮਹੱਤਵਪੂਰਨ ਪ੍ਰੋਜੈਕਟ ਨਾਲ ਸਬੰਧਤ ਕਾਗਜ਼ੀ ਕਾਰਵਾਈ ਅਤੇ ਅਗਲੇ ਪੜਾਅ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਵਿਸ਼ੇਸ਼ ਬੇਨਤੀ ਕੀਤੀ। ਰਾਣਾ ਸੋਢੀ ਨੇ ਕਿਹਾ ਕਿ ਫ਼ਿਰੋਜ਼ਪੁਰ–ਫ਼ਾਜ਼ਿਲਕਾ ਸੜਕ ਸਰਹੱਦੀ ਖੇਤਰ ਲਈ ਬੇਹੱਦ ਮਹੱਤਵਪੂਰਨ ਹੈ ਅਤੇ ਇਸ ਨੂੰ ਚਹੁਮਾਰਗੀ ਕੀਤੇ ਜਾਣ ਨਾਲ ਲੋਕਾਂ ਦੀ ਆਵਾਜਾਈ ਸੁਖਾਲੀ ਹੋਣ ਦੇ ਨਾਲ-ਨਾਲ ਖੇਤਰ ਦੀ ਕਨੈਕਟੀਵਿਟੀ ਨੂੰ ਵੱਡਾ ਹੁਲਾਰਾ ਮਿਲੇਗਾ। ਇਸ ਤੋਂ ਇਲਾਵਾ ਵਪਾਰ, ਉਦਯੋਗ, ਸੁਰੱਖਿਆ ਅਤੇ ਸਰਹੱਦੀ ਖੇਤਰ ਦੇ ਸਮੁੱਚੇ ਆਰਥਿਕ ਵਿਕਾਸ ਨੂੰ ਵੀ ਇਸ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਹੋਰ ਮਹੱਤਵਪੂਰਨ ਸੜਕ ਪ੍ਰੋਜੈਕਟਾਂ ਨੂੰ ਵੀ ਤੇਜ਼ੀ ਨਾਲ ਅਮਲ ਵਿਚ ਲਿਆਂਦਾ ਜਾਣਾ ਜ਼ਰੂਰੀ ਹੈ। ਰਾਣਾ ਸੋਢੀ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵਲੋਂ ਪੰਜਾਬ ਅਤੇ ਖਾਸ ਕਰਕੇ ਸਰਹੱਦੀ ਇਲਾਕਿਆਂ ਦੇ ਵਿਕਾਸ ਲਈ ਦਿਖਾਏ ਜਾ ਰਹੇ ਸਕਾਰਾਤਮਕ ਰੁਖ ਅਤੇ ਮੁਲਾਕਾਤ ਲਈ ਸਮਾਂ ਦੇਣ ’ਤੇ ਉਨ੍ਹਾਂ ਦਾ ਧੰਨਵਾਦ ਕੀਤਾ।