ਮਿਲਾਵਟਖੋਰੀ ਖ਼ਿਲਾਫ਼ ਮੁਹਿੰਮ ਚਲਾ ਕੇ ਫੂਡ ਸੇਫਟੀ ਅਫ਼ਸਰ ਅਭਿਨਵ ਖੋਸਲਾ ਨੇ ਮਿਲਾਵਟ ਦੇ ਰਸਤੇ ਬੰਦ ਕੀਤੇ- ਕਿਸਾਨ ਆਗੂ
ਜ਼ੀਰਾ,15 ਸਤੰਬਰ (ਰਜਨੀਸ਼ ਕਥੂਰੀਆ)-ਫੂਡ ਸੇਫਟੀ ਅਫਸਰ ਜ਼ਿਲ੍ਹਾ ਫ਼ਿਰੋਜ਼ਪੁਰ ਅਭਿਨਵ ਖੋਸਲਾ ਨੇ ਮਿਲਾਵਟਖੋਰਾਂ ਦੇ ਖਿਲਾਫ ਮੁਹਿੰਮ ਚਲਾ ਕੇ ਮਿਲਾਵਟ ਦੇ ਰਸਤੇ ਬੰਦ ਕਰਨ ਦੀ ਸ਼ਲਾਘਾ ਕੀਤੀ ਹੈ। ਇਸ ਸਬੰਧ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸੁਨੇਰ ਦੀ ਅਗਵਾਈ ਵਿਚ ਜ਼ੀਰਾ ਵਿਖੇ ਹੋਈ।
ਮ
ਮੀਟਿੰਗ ਉਪਰੰਤ ਗੱਲਬਾਤ ਦੌਰਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਸੁਖਦੇਵ ਸਿੰਘ ਸਨੇਰ,ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਅਤੇ ਹੋਰ। ਤਸਵੀਰ-ਰਜਨੀਸ਼ ਕਥੂਰੀਆ
16-09-2026
ਜ਼ੀਰਾ,15 ਸਤੰਬਰ (ਰਜਨੀਸ਼ ਕਥੂਰੀਆ)-ਫੂਡ ਸੇਫਟੀ ਅਫਸਰ ਜ਼ਿਲ੍ਹਾ ਫ਼ਿਰੋਜ਼ਪੁਰ ਅਭਿਨਵ ਖੋਸਲਾ ਨੇ ਮਿਲਾਵਟਖੋਰਾਂ ਦੇ ਖਿਲਾਫ ਮੁਹਿੰਮ ਚਲਾ ਕੇ ਮਿਲਾਵਟ ਦੇ ਰਸਤੇ ਬੰਦ ਕਰਨ ਦੀ ਸ਼ਲਾਘਾ ਕੀਤੀ ਹੈ। ਇਸ ਸਬੰਧ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸੁਨੇਰ ਦੀ ਅਗਵਾਈ ਵਿਚ ਜ਼ੀਰਾ ਵਿਖੇ ਹੋਈ। ਇਸ ਵਿਚ ਬਲਾਕ ਪ੍ਰਧਾਨ ਸੁਖਦੇਵ ਸਿੰਘ ਸਨੇਰ, ਸੂਬਾ ਕਾਰਜਕਾਰੀ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਮੋਹਨ ਸਿੰਘ ਨੰਬਰਦਾਰ ਬਲਾਕ ਸਕੱਤਰ ਬਲਰਾਮ ਸਿੰਘ ਮੀਤ ਪ੍ਰਧਾਨ ਇਕਾਈ ਫੇਰੋਕੇ ਆਦਿ ਸ਼ਾਮਿਲ ਹੋਏ। ਇਸ ਦੌਰਾਨ ਆਗੂਆਂ ਨੇ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਚੱਲ ਰਹੀ, ਇਕ ਵੀਡੀਓ ਤੋਂ ਪਤਾ ਲੱਗਾ ਹੈ ਕਿ ਇਕ ਵਿਅਕਤੀ ਜਿਸ ਦਾ ਨਾਮ ਤਰਨਜੀਤ ਹੈ ਅਤੇ ਉਹ ਆਪਣੇ ਆਪ ਨੂੰ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ.ਦਾ ਕਰੀਬੀ ਦੱਸਦਾ ਹੈ ਅਤੇ ਫੂਡ ਸੇਫਟੀ ਅਫਸਰ ਅਭਿਨਵ ਖੋਸਲਾ ’ਤੇ ਦਬਾਅ ਬਣਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਕਿਸੇ ਵੀ ਦਬਾਅ ਨੂੰ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਏਗਾ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਸਮੇਂ ਮਿਲਾਵਟੀ ਚੀਜ਼ਾਂ ਦੀ ਸਾਡੇ ਸਮਾਜ ਵਿਚ ਭਰਮਾਰ ਹੈ ਅਤੇ ਜੇਕਰ ਕੋਈ ਇਮਾਨਦਾਰ ਅਫਸਰ ਇਹਨਾਂ ਦੀ ਜਾਂਚ ਪੜਤਾਲ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੋਣ ਤੋਂ ਰੋਕਣ ਦਾ ਯਤਨ ਕਰਦਾ ਹੈ ਤਾਂ ਸਾਨੂੰ ਸਭ ਨੂੰ ਉਸ ਦੀ ਹਮਾਇਤ ਕਰਨੀ ਚਾਹੀਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜਥੇਬੰਦੀ ਦੀ ਵਿਸ਼ੇਸ਼ ਮੀਟਿੰਗ ਕਰਕੇ ਇਸ ਇਮਾਨਦਾਰ ਅਫਸਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਫੂਡ ਸੇਫਟੀ ਅਫਸਰ ਨੂੰ ਧਮਕੀਆਂ ਦੇਣ ਵਾਲੇ ਉਕਤ ਵਿਅਕਤੀ ਦੀ ਸ਼ਨਾਖਤ ਕਰਕੇ ਪੰਜਾਬ ਸਰਕਾਰ ਨੂੰ ਉਸ ਦੇ ਖਿਲਾਫ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ। ਉਹਨਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਅਸੀਂ ਚਾਹੁੰਦੇ ਹਾਂ ਕਿ ਸਾਡੀਆਂ ਖਾਣ ਪੀਣ ਦੀਆਂ ਚੀਜ਼ਾਂ ਮਿਲਾਵਟ ਰਹਿਤ ਹੋਣ, ਪਰ ਜੇਕਰ ਕੋਈ ਮਿਲਾਵਟ ਕਰਕੇ ਲੋਕਾਂ ਦੀ ਸਿਹਤ ਅਤੇ ਛੋਟੇ ਛੋਟੇ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਕਰਦਾ ਹੈ ਤਾਂ ਉਸ ਵਿਅਕਤੀ ਨੂੰ ਕਿਸੇ ਵੀ ਸੂਰਤ ਵਿਚ ਬਖਸ਼ਿਆ ਨਹੀਂ ਜਾਣਾ ਚਾਹੀਦਾ।