17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸੁਸ਼ਮਾ ਰਾਣੀ ਬਣੀ ਨਗਰ ਕੌਂਸਲ ਗੁਰੂਹਰਸਹਾਏ ਦੀ ਪ੍ਰਧਾਨ

ਗੁਰੂਹਰਸਹਾਏ, 16 ਸਤੰਬਰ (ਕਪਿਲ ਕੰਧਾਰੀ)- ਨਗਰ ਕੌਂਸਲ ਗੁਰੂਹਰਸਹਾਏ ਦੀ ਪ੍ਰਧਾਨਗੀ ਅਤੇ ਵਾਈਸ ਪ੍ਰਧਾਨਾਂ ਦੀ ਚੋਣ ਨੂੰ ਲੈ ਕੇ ਚੱਲ ਰਹੀ ਪ੍ਰਕਿਰਿਆ ਨੂੰ ਉਸ ਸਮੇਂ ਅੰਤਿਮ ਰੂਪ ਮਿਲ ਗਿਆ, ਜਦੋਂ ਨਗਰ ਕੌਂਸਲ ਦੀ ਮੀਟਿੰਗ ਦੌਰਾਨ ਪ੍ਰਧਾਨ, ਸੀਨੀਅਰ ਵਾਈਸ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਕਰਵਾਈ ਗਈ। ਇਸ ਦੌਰਾਨ ਵਾਰਡ ਨੰਬਰ 11 ਤੋਂ ਕੌਂਸਲਰ ਸੁਸ਼ਮਾ ਰਾਣੀ ਨੂੰ ਨਗਰ ਕੌਂਸਲ ਗੁਰੂਹਰਸਹਾਏ ਦੀ ਪ੍ਰਧਾਨ, ਵਾਰਡ ਨੰਬਰ 3 ਤੋਂ ਕੌਂਸਲਰ ਗੁਰਮੀਤ ਕੌਰ ਨੂੰ ਸੀਨੀਅਰ ਵਾਈਸ ਪ੍ਰਧਾਨ ਤੇ ਵਾਰਡ ਨੰਬਰ 8 ਤੋਂ ਕੌਂਸਲਰ ਸੋਨੂ ਸੰਧੂ ਨੂੰ ਵਾਈਸ ਪ੍ਰਧਾਨ ਚੁਣਿਆ ਗਿਆ।

Ad Position 21
No active advertisement
ਅਜੀਤ ਡੈਸਕ 17-09-2026
ਗੁਰੂਹਰਸਹਾਏ, 16 ਸਤੰਬਰ (ਕਪਿਲ ਕੰਧਾਰੀ)- ਨਗਰ ਕੌਂਸਲ ਗੁਰੂਹਰਸਹਾਏ ਦੀ ਪ੍ਰਧਾਨਗੀ ਅਤੇ ਵਾਈਸ ਪ੍ਰਧਾਨਾਂ ਦੀ ਚੋਣ ਨੂੰ ਲੈ ਕੇ ਚੱਲ ਰਹੀ ਪ੍ਰਕਿਰਿਆ ਨੂੰ ਉਸ ਸਮੇਂ ਅੰਤਿਮ ਰੂਪ ਮਿਲ ਗਿਆ, ਜਦੋਂ ਨਗਰ ਕੌਂਸਲ ਦੀ ਮੀਟਿੰਗ ਦੌਰਾਨ ਪ੍ਰਧਾਨ, ਸੀਨੀਅਰ ਵਾਈਸ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਕਰਵਾਈ ਗਈ। ਇਸ ਦੌਰਾਨ ਵਾਰਡ ਨੰਬਰ 11 ਤੋਂ ਕੌਂਸਲਰ ਸੁਸ਼ਮਾ ਰਾਣੀ ਨੂੰ ਨਗਰ ਕੌਂਸਲ ਗੁਰੂਹਰਸਹਾਏ ਦੀ ਪ੍ਰਧਾਨ, ਵਾਰਡ ਨੰਬਰ 3 ਤੋਂ ਕੌਂਸਲਰ ਗੁਰਮੀਤ ਕੌਰ ਨੂੰ ਸੀਨੀਅਰ ਵਾਈਸ ਪ੍ਰਧਾਨ ਤੇ ਵਾਰਡ ਨੰਬਰ 8 ਤੋਂ ਕੌਂਸਲਰ ਸੋਨੂ ਸੰਧੂ ਨੂੰ ਵਾਈਸ ਪ੍ਰਧਾਨ ਚੁਣਿਆ ਗਿਆ। ਜਾਣਕਾਰੀ ਅਨੁਸਾਰ 5 ਜੁਲਾਈ ਨੂੰ ਹੋਈਆਂ ਨਗਰ ਕੌਂਸਲ ਚੋਣਾਂ ਦੇ ਨਤੀਜੇ ਉਸੇ ਦਿਨ ਐਲਾਨੇ ਗਏ ਸਨ। ਇਨ੍ਹਾਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ 13 ਵਾਰਡਾਂ ਵਿਚ ਜਿੱਤ ਦਰਜ ਕੀਤੀ ਸੀ, ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ 2 ਵਾਰਡਾਂ ਵਿਚ ਜੇਤੂ ਰਹੇ ਸਨ। ਚੋਣ ਨਤੀਜਿਆਂ ਤੋਂ ਬਾਅਦ ਪ੍ਰਧਾਨ ਤੇ ਵਾਈਸ ਪ੍ਰਧਾਨਾਂ ਦੀ ਚੋਣ ਨਾ ਹੋਣ ਕਾਰਨ ਇਹ ਪ੍ਰਕਿਰਿਆ ਲੰਬਿਤ ਚੱਲ ਰਹੀ ਸੀ। ਪ੍ਰਧਾਨਗੀ ਦੀ ਚੋਣ ਵਿਚ ਹੋ ਰਹੀ ਦੇਰੀ ਨੂੰ ਲੈ ਕੇ ਕਾਂਗਰਸ ਆਗੂਆਂ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ ਕਰਦਿਆਂ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਤੋਂ ਬਾਅਦ ਨਗਰ ਕੌਂਸਲ ਦੀ ਮੀਟਿੰਗ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਅਬਜ਼ਰਵਰ ਐਡਵੋਕੇਟ ਸ਼ਲਿੰਦਰ ਕਸ਼ਯਪ ਦੀ ਮੌਜੂਦਗੀ ਤੇ ਐੱਸ.ਡੀ.ਐੱਮ. ਗੁਰੂਹਰਸਹਾਏ ਹਰਦੀਪ ਸਿੰਘ ਦੀ ਅਗਵਾਈ ਹੇਠ ਚੋਣ ਪ੍ਰਕਿਰਿਆ ਮੁਕੰਮਲ ਕੀਤੀ ਗਈ। ਚੋਣ ਦੌਰਾਨ ਨਗਰ ਕੌਂਸਲ ਦੇ ਸਾਰੇ ਕੌਂਸਲਰਾਂ ਦੀ ਸਰਬਸੰਮਤੀ ਨਾਲ ਵਾਰਡ ਨੰਬਰ 11 ਦੀ ਕੌਂਸਲਰ ਸੁਸ਼ਮਾ ਰਾਣੀ ਨੂੰ ਪ੍ਰਧਾਨ, ਵਾਰਡ ਨੰਬਰ 3 ਦੀ ਕੌਂਸਲਰ ਗੁਰਮੀਤ ਕੌਰ ਨੂੰ ਸੀਨੀਅਰ ਵਾਈਸ ਪ੍ਰਧਾਨ ਤੇ ਵਾਰਡ ਨੰਬਰ 8 ਦੇ ਕੌਂਸਲਰ ਸੋਨੂ ਕੁਮਾਰ ਨੂੰ ਵਾਈਸ ਪ੍ਰਧਾਨ ਚੁਣ ਲਿਆ ਗਿਆ। ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ, ਕੌਂਸਲਰਾਂ ਤੇ ਸਮਰਥਕਾਂ ਵਲੋਂ ਵਧਾਈ ਦਿੱਤੀ ਗਈ। ਨਗਰ ਕੌਂਸਲ ਦੇ ਨਵੇਂ ਚੁਣੇ ਗਏ ਸਾਰੇ 15 ਕੌਂਸਲਰਾਂ ਨੂੰ ਸਹੁੰ ਵੀ ਚੁਕਾਈ ਗਈ। ਨਵੀਂ ਟੀਮ ਦੇ ਗਠਨ ਤੋਂ ਬਾਅਦ ਸ਼ਹਿਰ ਵਾਸੀਆਂ ਵਲੋਂ ਸ਼ਹਿਰ ਦੇ ਵਿਕਾਸ, ਸਫ਼ਾਈ, ਸੀਵਰੇਜ, ਸੜਕਾਂ ਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਮਸਲਿਆਂ ਦੇ ਹੱਲ ਦੀ ਉਮੀਦ ਜਤਾਈ ਜਾ ਰਹੀ ਹੈ। ਇਸ ਮੌਕੇ ਐੱਸ.ਡੀ.ਐੱਮ. ਹਰਦੀਪ ਸਿੰਘ ਨੇ ਕਿਹਾ ਕਿ ਨਵੀਂ ਚੁਣੀ ਗਈ ਕਮੇਟੀ ਹੁਣ ਆਪਣੀ ਮੀਟਿੰਗ ਕਰਕੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾ ਸਕਦੀ ਹੈ। ਚੋਣ ਪ੍ਰਕਿਰਿਆ ਦੌਰਾਨ ਸਮੁੱਚੀ ਕਾਰਵਾਈ ਦੀ ਵੀਡੀਓਗ੍ਰਾਫੀ ਵੀ ਕਰਵਾਈ ਗਈ ਤਾਂ ਜੋ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ। ਇਸ ਮੌਕੇ ਬ੍ਰਿਜ ਭੂਸ਼ਨ ਕੌਂਸਲਰ, ਹਰਮੀਤ ਸਿੰਘ ਅਮਨ ਦੁੱਗਲ ਕੌਂਸਲਰ, ਬੰਟੀ ਭਟੇਜਾ ਸੀਨੀਅਰ ਕਾਂਗਰਸੀ ਆਗੂ ਤੇ ਪ੍ਰਧਾਨ ਸੁਸ਼ਮਾ ਰਾਣੀ ਦੇ ਬੇਟੇ, ਕੌਂਸਲਰ ਮਹਿੰਦਰ ਕੌਰ, ਕੌਂਸਲਰ ਰਜਿੰਦਰ ਕੁਮਾਰ, ਕੌਂਸਲਰ ਵਿਕਟਰ ਜੌਨ, ਕੌਂਸਲਰ ਕਿਰਨ ਬਾਲਾ, ਕੌਂਸਲਰ ਏਕਤਾ ਰਾਣੀ, ਕੌਂਸਲਰ ਚੰਦਰ ਰੇਖਾ, ਸੁਨੀਤਾ ਰਾਣੀ ਕੌਂਸਲਰ, ਸੋਹਣ ਸਿੰਘ ਕੌਂਸਲਰ, ਬਲਾਕ ਪ੍ਰਧਾਨ ਭੀਮ ਕੰਬੋਜ, ਬਲਾਕ ਕਰਤਾਰ ਸਿੰਘ ਬੂਰ ਵਾਲਾ ਅਮਰੀਕ ਸਿੰਘ ਸਿੱਧੂ, ਨਛੱਤਰ ਸਿੰਘ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਬਗੀਚਾ ਸਿੰਘ ਚੇਅਰਮੈਨ, ਜਸਵੰਤ ਸਿੰਘ ਸਰਪੰਚ, ਆਤਮਜੀਤ ਸਿੰਘ ਡੇਵਿਡ, ਜੋਨੀ ਆਂਵਲਾ, ਸਚਿਨ, ਅਜੇ ਆਂਵਲਾ, ਰਿੰਕੂ ਆਂਵਲਾ, ਬੇਬੂ ਆਂਵਲਾ, ਸੁਮਿਤ ਆਂਵਲਾ, ਲਾਡੀ ਭੰਡਾਰੀ, ਗੁਰਪ੍ਰੀਤ ਸੋਢੀ ਟਿੱਲੂ ਅਰਾਈ, ਰਿੰਕੂ ਸੋਢੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੱਕੀ ਮੰਗਾਂ ਸਬੰਧੀ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਅਕਾਲੀ ਦਲ ਵਾਰਸ ਪੰਜਾਬ ਨੂੰ ਫ਼ਿਰੋਜ਼ਪੁਰ ਵਿਚ ਮਿਲਿਆ ਸਿਆਸੀ ਬਲ
Ad Position 24