17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮਜ਼ਦੂਰ ਮੰਗਾਂ ਨੂੰ ਲੈ ਕੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਬੀ.ਡੀ.ਪੀ.ਓ ਨੂੰ ਮੰਗ ਪੱਤਰ

ਗੁਰੂਹਰਸਹਾਏ, 16 ਸਤੰਬਰ (ਕਪਿਲ ਕੰਧਾਰੀ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਇਲਾਕਾ ਜਥੇਬੰਦਕ ਕਮੇਟੀ ਗੁਰੂਹਰਸਹਾਏ ਵਲੋਂ ਇਲਾਕਾ ਕਨਵੀਨਰ ਕੁਲਦੀਪ ਸਿੰਘ ਮੋਠਾਂਵਾਲਾ ਦੀ ਅਗਵਾਈ ਹੇਠ ਪੇਂਡੂ ਮਜ਼ਦੂਰਾਂ ਦੀਆਂ ਮੰਗਾਂ ਅਤੇ ਵੱਖ-ਵੱਖ ਸਮੱਸਿਆਵਾਂ ਦੇ ਹੱਲ ਲਈ ਬੀ. ਡੀ.

Ad Position 21
No active advertisement
ਮੰਗਾਂ ਸੰਬੰਧੀ ਮੰਗ ਪੱਤਰ ਦੇਣ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਆਗੂ। ਤਸਵੀਰ-ਕਪਿਲ ਕੰਧਾਰੀ 17-09-2026
ਗੁਰੂਹਰਸਹਾਏ, 16 ਸਤੰਬਰ (ਕਪਿਲ ਕੰਧਾਰੀ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਇਲਾਕਾ ਜਥੇਬੰਦਕ ਕਮੇਟੀ ਗੁਰੂਹਰਸਹਾਏ ਵਲੋਂ ਇਲਾਕਾ ਕਨਵੀਨਰ ਕੁਲਦੀਪ ਸਿੰਘ ਮੋਠਾਂਵਾਲਾ ਦੀ ਅਗਵਾਈ ਹੇਠ ਪੇਂਡੂ ਮਜ਼ਦੂਰਾਂ ਦੀਆਂ ਮੰਗਾਂ ਅਤੇ ਵੱਖ-ਵੱਖ ਸਮੱਸਿਆਵਾਂ ਦੇ ਹੱਲ ਲਈ ਬੀ.ਡੀ.ਪੀ.ਓ ਗੁਰੂਹਰਸਹਾਏ ਅਜੇ ਸ਼ਰਮਾ ਨੂੰ ਡੈਪੂਟੇਸ਼ਨ ਮਿਲ ਕੇ ਮੰਗ ਪੱਤਰ ਸੌਂਪਿਆ ਗਿਆ। ਮਜ਼ਦੂਰ ਆਗੂ ਇੰਦਰਜੀਤ ਸਿੰਘ ਕ੍ਰਾਂਤੀ ਛਾਂਗਾ ਰਾਏ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਵਿਕਾਸ ਕਾਰਜਾਂ ਤੇ ‘ਰੰਗਲਾ ਪੰਜਾਬ’ ਬਣਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਜਦਕਿ ਦੂਜੇ ਪਾਸੇ ਪਿੰਡਾਂ ਵਿਚ ਵੱਡੀ ਗਿਣਤੀ ਵਿਚ ਰਹਿੰਦੇ ਪੇਂਡੂ ਤੇ ਖੇਤ ਮਜ਼ਦੂਰ ਅੱਜ ਵੀ ਬੁਨਿਆਦੀ ਸਹੂਲਤਾਂ ਅਤੇ ਰੁਜ਼ਗਾਰ ਦੇ ਸਾਧਨਾਂ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ ਪੇਂਡੂ ਮਜ਼ਦੂਰਾਂ ਨੂੰ ਅਜੇ ਤੱਕ ਪੱਕਾ ਰੁਜ਼ਗਾਰ ਮੁਹੱਈਆ ਨਹੀਂ ਕਰਵਾਇਆ ਗਿਆ। ਇਸ ਤੋਂ ਇਲਾਵਾ ਕੱਚੇ ਘਰਾਂ ਲਈ ਮਿਲਣ ਵਾਲੀਆਂ ਗ੍ਰਾਂਟਾਂ ਦੀਆਂ ਕਿਸ਼ਤਾਂ ਵੀ ਕਈ ਲਾਭਪਾਤਰੀਆਂ ਨੂੰ ਨਹੀਂ ਮਿਲ ਰਹੀਆਂ ਜਿਸ ਕਾਰਨ ਮਜ਼ਦੂਰਾਂ ਨੂੰ ਆਪਣੀਆਂ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਮਜ਼ਦੂਰ ਆਗੂ ਨੇ ਦੱਸਿਆ ਕਿ ਯੂਨੀਅਨ ਦੇ ਵਫ਼ਦ ਵਲੋਂ ਇਨ੍ਹਾਂ ਮੁੱਦਿਆਂ ਤੋਂ ਇਲਾਵਾ ਪੇਂਡੂ ਮਜ਼ਦੂਰਾਂ ਨਾਲ ਸਬੰਧਿਤ ਹੋਰ ਮੰਗਾਂ ਤੇ ਸਮੱਸਿਆਵਾਂ ਬਾਰੇ ਵੀ ਬੀ.ਡੀ.ਪੀ.ਓ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਬੀ.ਡੀ.ਪੀ.ਓ ਅਜੇ ਸ਼ਰਮਾ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਤੇ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦੇ ਹੱਲ ਲਈ ਯਤਨ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਰਤਨ ਸਿੰਘ ਝੰਡੂ ਵਾਲਾ, ਪਾਲਾ ਸਿੰਘ ਮੋਠਾਂਵਾਲਾ, ਵੀਰ ਸਿੰਘ ਜੰਡ ਵਾਲਾ, ਰਾਣਾ ਸਿੰਘ ਕੋਹਰ ਸਿੰਘ ਵਾਲਾ, ਛਿੰਦਰ ਸਿੰਘ ਚੱਕ ਸਵਾਹ ਵਾਲਾ, ਸੰਨੀ ਮੋਹਨ ਕੇ ਉਤਾੜ ਤੇ ਹਰਜਿੰਦਰ ਸਿੰਘ ਛਾਂਗਾ ਰਾਏ ਸਮੇਤ ਯੂਨੀਅਨ ਦੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੱਲਾਂਵਾਲਾ ਵਿਖੇ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਯੂਨੀਅਨ ਦੀ ਚੋਣ ਅਗਲੀ ਖ਼ਬਰ ਗੋਲੀਆਂ ਮਾਰ ਕੇ ਭਤੀਜੇ ਦਾ ਕਤਲ ਕਰਨ ਵਾਲੇ ਤਾਏ ਅਤੇ ਤਾਈ ਦੇ ਖ਼ਿਲਾਫ਼ ਮਾਮਲਾ ਦਰਜ, ਤਾਇਆ ਗ੍ਰਿਫ਼ਤਾਰ
Ad Position 24