17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਧਾਇਕ ਸਰਾਰੀ ਨੇ ਕੀਤੀ ਮੀਟਿੰਗ

ਗੁਰੂਹਰਸਹਾਏ, 16 ਸਤੰਬਰ (ਕਪਿਲ ਕੰਧਾਰੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਫ਼ਰੀਦਕੋਟ ਰੋਡ ਸਥਿਤ ਚੰਦਨ ਪੈਲੇਸ ਵਿਖੇ ਹਲਕਾ ਗੁਰੂਹਰਸਹਾਏ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਵੀ. ਡੀ.

Ad Position 21
No active advertisement
ਅਜੀਤ ਡੈਸਕ 17-09-2026
ਗੁਰੂਹਰਸਹਾਏ, 16 ਸਤੰਬਰ (ਕਪਿਲ ਕੰਧਾਰੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਫ਼ਰੀਦਕੋਟ ਰੋਡ ਸਥਿਤ ਚੰਦਨ ਪੈਲੇਸ ਵਿਖੇ ਹਲਕਾ ਗੁਰੂਹਰਸਹਾਏ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਵੀ.ਡੀ.ਸੀ ਅਤੇ ਡਬਲਯੂ ਡੀ.ਸੀ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਹਲਕਾ ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਕੀਤੀ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਹਰਦੀਪ ਸਿੰਘ, ਡੀ.ਐਸ.ਪੀ. ਤਜਿੰਦਰ ਪਾਲ ਸਿੰਘ, ਤਹਿਸੀਲਦਾਰ ਸੁਖਬੀਰ ਕੌਰ ਸਮੇਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਨਸ਼ਿਆਂ ਦੀ ਰੋਕਥਾਮ, ਨਸ਼ਾ ਤਸਕਰੀ ’ਤੇ ਨਕੇਲ ਕੱਸਣ ਤੇ ਪਿੰਡ ਪੱਧਰ ’ਤੇ ਲੋਕਾਂ ਦੀ ਭੂਮਿਕਾ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਕਈ ਤਸਕਰਾਂ ਨੂੰ ਕਾਬੂ ਕਰਕੇ ਜੇਲ੍ਹਾਂ ਭੇਜਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਆਪਣੇ ਇਲਾਕੇ ਵਿਚ ਨਸ਼ਾ ਵੇਚਣ ਜਾਂ ਤਸਕਰੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਡੀ.ਐਸ.ਪੀ ਤਜਿੰਦਰ ਪਾਲ ਸਿੰਘ ਨੇ ਕਿਹਾ ਕਿ ਪੁਲਿਸ ਨੂੰ ਨਸ਼ਾ ਤਸਕਰੀ ਸਬੰਧੀ ਜਿਹੜੀਆਂ ਵੀ ਸੂਚਨਾਵਾਂ ਪ੍ਰਾਪਤ ਹੋਈਆਂ ਹਨ, ਉਨ੍ਹਾਂ ’ਤੇ ਨਿਯਮਾਂ ਅਨੁਸਾਰ ਤੁਰੰਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੁਲਿਸ ਨੂੰ ਹਮੇਸ਼ਾ ਸਹੀ ਅਤੇ ਤਸਦੀਕਸ਼ੁਦਾ ਜਾਣਕਾਰੀ ਹੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਗਲਤ ਸੂਚਨਾ ਦੇਣ ਨਾਲ ਬੇਕਸੂਰ ਵਿਅਕਤੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਤੇ ਉਨ੍ਹਾਂ ਦਾ ਸਮਾਜਿਕ ਅਕਸ ਪ੍ਰਭਾਵਿਤ ਹੋ ਸਕਦਾ ਹੈ। ਐਸ.ਡੀ.ਐਮ. ਹਰਦੀਪ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਸਫਲ ਬਣਾਉਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਸੁਪਰਡੈਂਟ ਕੇਵਲ ਕ੍ਰਿਸ਼ਨ, ਰੀਡਰ ਗੁਰਜੰਟ ਸਿੰਘ ਤੇ ਹੋਰ ਵੀ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੇਸ਼ ਪ੍ਰੇਮ ਦਾ ਸੁਨੇਹਾ ਲੈ ਕੇ ਜ਼ੀਰਾ ਦੇ ਦੋ ਨੌਜਵਾਨ ਮੋਟਰਸਾਈਕਲ ’ਤੇ ਹਿਮਾਲਿਆ ਟੂਰ ਲਈ ਰਵਾਨਾ ਅਗਲੀ ਖ਼ਬਰ 10 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ
Ad Position 24