17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਹੈਰੋਇਨ ਸਮੇਤ ਵਿਅਕਤੀ ਕਾਬੂ

ਫ਼ਿਰੋਜ਼ਪੁਰ, 16 ਸਤੰਬਰ (ਗੁਰਿੰਦਰ ਸਿੰਘ)-ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 2 ਗ੍ਰਾਮ ਹੈਰੋਇਨ ਤੋਂ ਇਲਾਵਾ ਸਿਲਵਰ ਪੰਨੀ, ਲਾਈਟਰ ਤੇ 10 ਰੁਪਏ ਦਾ ਸੜਿਆ ਹੋਇਆ ਨੋਟ ਵੀ ਬਰਾਮਦ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 17-09-2026
ਫ਼ਿਰੋਜ਼ਪੁਰ, 16 ਸਤੰਬਰ (ਗੁਰਿੰਦਰ ਸਿੰਘ)-ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 2 ਗ੍ਰਾਮ ਹੈਰੋਇਨ ਤੋਂ ਇਲਾਵਾ ਸਿਲਵਰ ਪੰਨੀ, ਲਾਈਟਰ ਤੇ 10 ਰੁਪਏ ਦਾ ਸੜਿਆ ਹੋਇਆ ਨੋਟ ਵੀ ਬਰਾਮਦ ਕੀਤਾ ਹੈ। ਸਬ - ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਮਿਲੀ ਮੁਖ਼ਬਰੀ ਦੇ ਆਧਾਰ ’ਤੇ ਪੁਲਿਸ ਨੇ ਪਿੰਡ ਬਾਰੇ ਕੇ ਤੋਂ ਬੰਨ੍ਹ ਵੱਲ ਜਾਂਦੇ ਕੱਚੇ ਰਸਤੇ ’ਤੇ ਜਸਵਿੰਦਰ ਸਿੰਘ ਉਰਫ਼ ਜਿੰਦਰ ਪੁੱਤਰ ਕਿਸ਼ਨ ਸਿੰਘ ਵਾਸੀ ਪਿੰਡ ਹਬੀਬ ਵਾਲਾ, ਥਾਣਾ ਸਦਰ ਫ਼ਿਰੋਜ਼ਪੁਰ ਨੂੰ ਕਾਬੂ ਕੀਤਾ ਗਿਆ। ਪੁਲਿਸ ਮੁਤਾਬਿਕ ਮੁਲਜ਼ਮ ਹੈਰੋਇਨ ਦਾ ਸੇਵਨ ਕਰਨ ਦੀ ਤਿਆਰੀ ਕਰ ਰਿਹਾ ਸੀ। ਤਲਾਸ਼ੀ ਦੌਰਾਨ ਉਸ ਕੋਲੋਂ 2 ਗ੍ਰਾਮ ਹੈਰੋਇਨ, ਇਕ ਸਿਲਵਰ ਪੰਨੀ, ਇਕ ਲਾਈਟਰ ਤੇ 10 ਰੁਪਏ ਦਾ ਸੜਿਆ ਹੋਇਆ ਨੋਟ ਬਰਾਮਦ ਹੋਇਆ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਚ ਉਕਤ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬਿਜਲੀ ਦੇ ਨਾਕਸ ਪ੍ਰਬੰਧਾਂ ਖ਼ਿਲਾਫ਼ ਰੋਸ ਮੁਜ਼ਾਹਰਾ ਅਗਲੀ ਖ਼ਬਰ ਦੇਸ਼ ਪ੍ਰੇਮ ਦਾ ਸੁਨੇਹਾ ਲੈ ਕੇ ਜ਼ੀਰਾ ਦੇ ਦੋ ਨੌਜਵਾਨ ਮੋਟਰਸਾਈਕਲ ’ਤੇ ਹਿਮਾਲਿਆ ਟੂਰ ਲਈ ਰਵਾਨਾ
Ad Position 24