ਬਿਜਲੀ ਮੰਗਾਂ ਨੂੰ ਲੈ ਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਦਿੱਤਾ ਮੰਗ ਪੱਤਰ
ਫ਼ਿਰੋਜ਼ਪੁਰ, 16 ਸਤੰਬਰ (ਕੁਲਬੀਰ ਸਿੰਘ ਸੋਢੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜੋਨ ਝੋਕ ਟਹਿਲ ਸਿੰਘ ਵਲੋਂ ਬਿਜਲੀ ਸਬੰਧੀ ਮੰਗਾਂ ਨੂੰ ਲੈ ਕੇ ਐਕਸੀਅਨ ਬਿਜਲੀ ਵਿਭਾਗ ਫ਼ਿਰੋਜ਼ਪੁਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਹ ਮੰਗ ਪੱਤਰ ਜ਼ੋਨ ਪ੍ਰਧਾਨ ਡਾ.
ਫ਼ਿਰੋਜ਼ਪੁਰ, 16 ਸਤੰਬਰ (ਕੁਲਬੀਰ ਸਿੰਘ ਸੋਢੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜੋਨ ਝੋਕ ਟਹਿਲ ਸਿੰਘ ਵਲੋਂ ਬਿਜਲੀ ਸਬੰਧੀ ਮੰਗਾਂ ਨੂੰ ਲੈ ਕੇ ਐਕਸੀਅਨ ਬਿਜਲੀ ਵਿਭਾਗ ਫ਼ਿਰੋਜ਼ਪੁਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਹ ਮੰਗ ਪੱਤਰ ਜ਼ੋਨ ਪ੍ਰਧਾਨ ਡਾ.ਗੁਰਨਾਮ ਸਿੰਘ ਅਲੀਕੇ ਅਤੇ ਸੀਨੀਅਰ ਮੀਤ ਪ੍ਰਧਾਨ ਸ. ਜੋਗਾ ਸਿੰਘ ਬੈਰਕਾਂ ਦੀ ਅਗਵਾਈ ਹੇਠ ਦਿੱਤਾ ਗਿਆ। ਜ਼ਿਲ੍ਹਾ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਜਤਾਲਾ ਨੇ ਕਿਹਾ ਕਿ ਜਥੇਬੰਦੀ ਵਲੋਂ ਵਿਭਾਗ ਨੂੰ ਮੰਗਾਂ ਦੇ ਹੱਲ ਲਈ 10 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਨਿਰਧਾਰਿਤ ਸਮੇਂ ਅੰਦਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਐੱਸ.ਡੀ.ਓ. ਸਬ-ਡਵੀਜ਼ਨ ਝੋਕ ਟਹਿਲ ਸਿੰਘ ਦੇ ਦਫ਼ਤਰ ਦਾ ਘਿਰਾਓ ਕਰਕੇ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜੋਨ ਖ਼ਜ਼ਾਨਚੀ ਗੁਰਭੇਜ ਸਿੰਘ ਕਿਲੀ, ਬਲਦੇਵ ਸਿੰਘ ਕਰੀਆ ਸਮੇਤ ਜਥੇਬੰਦੀ ਦੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।