16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਫ਼ਿਰੋਜ਼ਸ਼ਾਹ ਦੇ ਐਂਗਲੋ-ਸਿੱਖ ਵਾਰ ਮਿਊਜ਼ੀਅਮ ਦੇ ਨਵੀਨੀਕਰਨ ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਗੌਰਵਮਈ ਇਤਿਹਾਸ ਨਾਲ ਜੋੜਨ ’ਚ ਮਿਲੇਗੀ ਮਦਦ- ਗਿੱਲ

ਫ਼ਿਰੋਜ਼ਪੁਰ, 16 ਸਤੰਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਇਤਿਹਾਸਕ ਵਿਰਸੇ ਅਤੇ ਮਹੱਤਵਪੂਰਨ ਇਤਿਹਾਸਕ ਸਥਾਨਾਂ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਬਲਾਕ ਸੰਮਤੀ ਘੱਲ ਖ਼ੁਰਦ ਦੇ ਮੈਂਬਰ ਪਰਮਪਾਲ ਸਿੰਘ ਗਿੱਲ ਵਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਪਣੇ ਇਤਿਹਾਸ ਅਤੇ ਵਿਰਸੇ ਨੂੰ ਸੰਭਾਲਣਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਬੇਹੱਦ ਜ਼ਰੂਰੀ ਹੈ।

Ad Position 21
repet_subhas-goyals [Copy P29]
Ad Position 21
drinking water
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੂੰ ਸਨਮਾਨਿਤ ਕਰਨ ਸਮੇਂ ਹਲਕਾ ਦਿਹਾਤੀ ਵਿਧਾਇਕ ਰਜਨੀਸ਼ ਦਹੀਯਾ ਅਤੇ ਬਲਾਕ ਸਮਿਤੀ ਮੈਂਬਰ ਪਰਮਪਾਲ ਸਿੰਘ ਗਿੱਲ। ਅਜੀਤ ਤਸਵੀਰ 17-09-2026
ਫ਼ਿਰੋਜ਼ਪੁਰ, 16 ਸਤੰਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਇਤਿਹਾਸਕ ਵਿਰਸੇ ਅਤੇ ਮਹੱਤਵਪੂਰਨ ਇਤਿਹਾਸਕ ਸਥਾਨਾਂ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਬਲਾਕ ਸੰਮਤੀ ਘੱਲ ਖ਼ੁਰਦ ਦੇ ਮੈਂਬਰ ਪਰਮਪਾਲ ਸਿੰਘ ਗਿੱਲ ਵਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਪਣੇ ਇਤਿਹਾਸ ਅਤੇ ਵਿਰਸੇ ਨੂੰ ਸੰਭਾਲਣਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਬੇਹੱਦ ਜ਼ਰੂਰੀ ਹੈ। ਪਰਮਪਾਲ ਸਿੰਘ ਗਿੱਲ ਨੇ ਕਿਹਾ ਕਿ ਫ਼ਿਰੋਜ਼ਸ਼ਾਹ ਵਿਖੇ ਐਂਗਲੋ-ਸਿੱਖ ਵਾਰ ਮਿਊਜ਼ੀਅਮ ਦਾ ਨਵੀਨੀਕਰਨ ਕਰਕੇ ਨਵੇਂ ਰੂਪ ਵਿਚ ਲੋਕਾਂ ਲਈ ਖੋਲ੍ਹਣਾ ਇਤਿਹਾਸ ਨੂੰ ਸੰਭਾਲਣ ਤੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਮਿਊਜ਼ੀਅਮ ਨੂੰ ਲਗਭਗ 10 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਰੂਪ ਦਿੱਤਾ ਗਿਆ ਹੈ ਤੇ ਇਸ ਵਿਚ ਆਧੁਨਿਕ ਤਕਨਾਲੋਜੀ ਰਾਹੀਂ ਐਂਗਲੋ-ਸਿੱਖ ਜੰਗਾਂ ਦੇ ਇਤਿਹਾਸ ਨੂੰ ਪੇਸ਼ ਕੀਤਾ ਗਿਆ ਹੈ। ਗਿੱਲ ਨੇ ਕਿਹਾ ਕਿ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਖ਼ੁਦ ਫ਼ਿਰੋਜ਼ਸ਼ਾਹ ਪਹੁੰਚ ਕੇ ਨਵੀਨੀਕਰਨ ਕੀਤੇ ਅਜਾਇਬਘਰ ਦਾ ਉਦਘਾਟਨ ਕਰਨਾ ਇਸ ਇਤਿਹਾਸਕ ਸਥਾਨ ਦੀ ਮਹੱਤਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਫ਼ਿਰੋਜ਼ਸ਼ਾਹ ਦੀ ਧਰਤੀ ਐਂਗਲੋ-ਸਿੱਖ ਜੰਗਾਂ ਨਾਲ ਜੁੜੇ ਮਹੱਤਵਪੂਰਨ ਇਤਿਹਾਸ ਦੀ ਗਵਾਹ ਹੈ ਤੇ ਇੱਥੇ ਸਥਾਪਤ ਅਜਾਇਬਘਰ ਵਿਚ ਉਸ ਦੌਰ ਦੀਆਂ ਘਟਨਾਵਾਂ, ਜੰਗਾਂ ਤੇ ਸਿੱਖ ਸੈਨਿਕਾਂ ਦੀ ਬਹਾਦਰੀ ਤੇ ਕੁਰਬਾਨੀਆਂ ਨਾਲ ਸਬੰਧਿਤ ਜਾਣਕਾਰੀ ਸੰਭਾਲੀ ਗਈ ਹੈ। ਮੈਂਬਰ ਗਿੱਲ ਨੇ ਅੱਗੇ ਕਿਹਾ ਕਿ ਅਜਾਇਬਘਰ ਦੀਆਂ ਤਿੰਨ ਮੰਜ਼ਿਲਾਂ ਨੂੰ ਇਤਿਹਾਸਕ ਯਾਤਰਾ ਦੇ ਰੂਪ ਵਿਚ ਤਿਆਰ ਕੀਤਾ ਗਿਆ ਹੈ । ਇੱਥੇ ਸਿੱਖ ਰਾਜ ਦੇ ਉਭਾਰ, ਮਹਾਰਾਜਾ ਰਣਜੀਤ ਸਿੰਘ ਦੇ ਦੌਰ, ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਫੈਲਾਅ ਤੇ ਐਂਗਲੋ-ਸਿੱਖ ਜੰਗਾਂ ਨਾਲ ਸਬੰਧਿਤ ਇਤਿਹਾਸ ਨੂੰ ਵੱਖ-ਵੱਖ ਢੰਗਾਂ ਨਾਲ ਦਰਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਡਿਜੀਟਲ ਡਿਸਪਲੇਅ, ਟੱਚ ਪੈਨਲ, ਜਾਣਕਾਰੀ ਕਿਓਸਕ ਤੇ ਆਡੀਓ-ਵਿਜ਼ੂਅਲ ਸਮਗ੍ਰੀ ਨਾਲ ਨੌਜਵਾਨਾਂ ਤੇ ਵਿਦਿਆਰਥੀਆਂ ਲਈ ਇਤਿਹਾਸ ਨੂੰ ਸਮਝਣਾ ਹੋਰ ਸੁਖਾਲਾ ਹੋਵੇਗਾ। ਇਸ ਦੇ ਨਾਲ ਹੀ ਇਤਿਹਾਸਕ ਚਿੱਤਰਾਂ ਤੇ ਹੋਰ ਵਿਰਾਸਤੀ ਸਮਗ੍ਰੀ ਨੂੰ ਵੀ ਨਵੇਂ ਪ੍ਰਸਤੁਤੀਕਰਨ ਵਿਚ ਸ਼ਾਮਲ ਕੀਤਾ ਗਿਆ ਹੈ। ਪਰਮਪਾਲ ਸਿੰਘ ਗਿੱਲ ਨੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਯਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਉਜਾਗਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਤਿਹਾਸਕ ਵਿਰਸੇ ਦੀ ਸੰਭਾਲ ਦੇ ਨਾਲ-ਨਾਲ ਅਜਿਹੇ ਸਥਾਨਾਂ ਨੂੰ ਸੈਰ-ਸਪਾਟੇ ਨਾਲ ਜੋੜਨ ਨਾਲ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਸੈਰ-ਸਪਾਟੇ ਨੂੰ ਵੀ ਉਤਸ਼ਾਹ ਮਿਲ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵਿਮਨ ਵਿਖੇ ‘ਲਾਈਫਸਟਾਈਲ ਡੇਅ 2026’ ਕਰਵਾਇਆ ਅਗਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ
Ad Position 24