ਸਿੱਖਿਆ ਮੰਤਰੀ ਵਲੋਂ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਵਾਅਦਿਆਂ ਦੀ ਹਵਾ ਨਿਕਲੀ -ਕੰਪਿਊਟਰ ਫੈਕਲਟੀ ਐਸੋਸੀਏਸ਼ਨ
ਜਲਾਲਾਬਾਦ,16ਸਤੰਬਰ(ਜਤਿੰਦਰ ਪਾਲ ਸਿੰਘ)- ਆਮ ਆਦਮੀ ਪਾਰਟੀ ਦੀ ਸਰਕਾਰ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਗਏ ਵੱਡੇ-ਵੱਡੇ ਦਾਅਵਿਆਂ ਤੇ ਲੁਭਾਉਣੇ ਵਾਅਦਿਆਂ ਦੀ ਫ਼ੂਕ ਪੂਰੀ ਤਰ੍ਹਾਂ ਨਿਕਲ ਚੁੱਕੀ ਹੈ। ਸਿੱਖਿਆ ਮੰਤਰੀ ਆਪਣੇ ਕਾਰਜਕਾਲ ਦੇ 4 ਸਾਲ ਬੀਤ ਜਾਣ ਦੇ ਬਾਵਜੂਦ ਅਧਿਆਪਕਾਂ ਨਾਲ ਕੀਤਾ ਆਪਣਾ ਇਕ ਵੀ ਵਾਅਦਾ ਪੂਰਾ ਕਰਨ ਵਿਚ ਨਾਕਾਮ ਸਾਬਤ ਹੋਏ ਹਨ।
ਜਲਾਲਾਬਾਦ,16ਸਤੰਬਰ(ਜਤਿੰਦਰ ਪਾਲ ਸਿੰਘ)- ਆਮ ਆਦਮੀ ਪਾਰਟੀ ਦੀ ਸਰਕਾਰ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਗਏ ਵੱਡੇ-ਵੱਡੇ ਦਾਅਵਿਆਂ ਤੇ ਲੁਭਾਉਣੇ ਵਾਅਦਿਆਂ ਦੀ ਫ਼ੂਕ ਪੂਰੀ ਤਰ੍ਹਾਂ ਨਿਕਲ ਚੁੱਕੀ ਹੈ। ਸਿੱਖਿਆ ਮੰਤਰੀ ਆਪਣੇ ਕਾਰਜਕਾਲ ਦੇ 4 ਸਾਲ ਬੀਤ ਜਾਣ ਦੇ ਬਾਵਜੂਦ ਅਧਿਆਪਕਾਂ ਨਾਲ ਕੀਤਾ ਆਪਣਾ ਇਕ ਵੀ ਵਾਅਦਾ ਪੂਰਾ ਕਰਨ ਵਿਚ ਨਾਕਾਮ ਸਾਬਤ ਹੋਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਨੇ ਕੀਤਾ ਤੇ ਕਿਹਾ ਕਿ ਸਿੱਖਿਆ ਮੰਤਰੀ ਅਤੇ ‘ਆਪ’ ਸਰਕਾਰ ਦੀ ਵਾਅਦਾਖ਼ਿਲਾਫ਼ੀ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਸੂਬਾ ਪੱਧਰੀ ਤਿੱਖੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਐਸੋਸੀਏਸ਼ਨ ਦੇ ਸੀਨੀਅਰ ਆਗੂਆਂ ਪ੍ਰਦੀਪ ਕੁਮਾਰ ਮਲੂਕਾ, ਲਖਵਿੰਦਰ ਸਿੰਘ ਫ਼ਿਰੋਜ਼ਪੁਰ, ਜਸਪਾਲ, ਪਰਮਵੀਰ ਸਿੰਘ ਪੰਮੀ, ਹਰਚਰਨ ਸਿੰਘ ਤੇ ਜਤਿੰਦਰ ਸਿੰਘ ਸੋਢੀ ਨੇ ਕਿਹਾ ਕਿ ਸਰਕਾਰ ਹੱਕ ਮੰਗਦੇ ਅਧਿਆਪਕਾਂ ਨਾਲ ਧ੍ਰੋਹ ਕਮਾ ਕੇ ਲੋਕਾਂ ਦੀਆਂ ਅੱਖਾਂ ਵਿਚ ਧੂੜ ਝੋਕਣ ਦਾ ਕੰਮ ਕਰ ਰਹੀ ਹੈ।