ਡੇਰਾ ਬਾਬਾ ਰਾਮ ਥੰਮਨ ਬਾਜੇ ਕੇ ਵਿਖੇ ਅੱਸੂ ਭੰਡਾਰੇ ’ਚ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਗੋਲੂ ਕਾ ਮੋੜ, 16 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਡੇਰਾ ਬਾਬਾ ਰਾਮ ਥੰਮਨ ਬਾਜੇ ਕੇ ਵਿਖੇ ਅੱਸੂ ਦੇ ਭੰਡਾਰੇ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਤਮਸਤਕ ਹੋਣ ਲਈ ਪਹੁੰਚੇ ਤੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਡੇਰੇ ਵਿਖੇ ਪਹੁੰਚਣ ’ਤੇ ਸੰਗਤ ਅਤੇ ਪ੍ਰਬੰਧਕਾਂ ਵਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸਵਾਗਤ ਕੀਤਾ ਗਿਆ ਅਤੇ ਡੇਰਾ ਬਾਬਾ ਰਾਮ ਥੰਮਨ ਦੇ ਗੱਦੀਨਸ਼ੀਨ ਬਾਬਾ ਹਰਮੇਸ਼ ਦਾਸ ਵਲੋਂ ਮੁੱਖ ਮੰਤਰੀ ਨੂੰ ਸਨਮਾਨਿਤ ਕੀਤਾ ਗਿਆ।
ਗੋਲੂ ਕਾ ਮੋੜ, 16 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਡੇਰਾ ਬਾਬਾ ਰਾਮ ਥੰਮਨ ਬਾਜੇ ਕੇ ਵਿਖੇ ਅੱਸੂ ਦੇ ਭੰਡਾਰੇ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਤਮਸਤਕ ਹੋਣ ਲਈ ਪਹੁੰਚੇ ਤੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਡੇਰੇ ਵਿਖੇ ਪਹੁੰਚਣ ’ਤੇ ਸੰਗਤ ਅਤੇ ਪ੍ਰਬੰਧਕਾਂ ਵਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸਵਾਗਤ ਕੀਤਾ ਗਿਆ ਅਤੇ ਡੇਰਾ ਬਾਬਾ ਰਾਮ ਥੰਮਨ ਦੇ ਗੱਦੀਨਸ਼ੀਨ ਬਾਬਾ ਹਰਮੇਸ਼ ਦਾਸ ਵਲੋਂ ਮੁੱਖ ਮੰਤਰੀ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਪਵਿੱਤਰ ਧਰਤੀ ’ਤੇ ਸੀਸ ਨਿਵਾਉਣ ਤੇ ਬਾਬਾ ਰਾਮ ਥੰਮਨ ਦੇ ਚਰਨਾਂ ਵਿਚ ਹਾਜ਼ਰੀ ਭਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਮਾਣ ਤੇ ਸੁਭਾਗ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਰਾਮ ਥੰਮਨ ਦੀ ਪਰੰਪਰਾ ਸੇਵਾ, ਭਗਤੀ, ਲੋਕ ਭਲਾਈ, ਬਰਾਬਰੀ ਤੇ ਮਨੁੱਖਤਾ ਦਾ ਸੰਦੇਸ਼ ਦਿੰਦੀ ਹੈ। ਸਾਨੂੰ ਸੰਤਾਂ-ਮਹਾਪੁਰਸ਼ਾਂ ਦੀਆਂ ਸਿੱਖਿਆਵਾਂ ਮਨੁੱਖ ਨੂੰ ਪਿਆਰ ਕਰਨ, ਦੁਖੀਆਂ ਦਾ ਸਹਾਰਾ ਬਣਨ ਤੇ ਲੋੜਵੰਦਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਪੰਜਾਬ ਅਤੇ ਹਰਿਆਣਾ ਸਮੇਤ ਪੂਰੇ ਦੇਸ਼ ਵਿਚ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ। ਇਸ ਮੌਕੇ ਡੇਰਾ ਭਜਨਗੜ੍ਹ ਗੋਲੂ ਕਾ ਦੇ ਮੁਖੀ ਸੰਤ ਬਾਬਾ ਰਾਜਿੰਦਰ ਸਿੰਘ, ਅਬੋਹਰ ਦੇ ਵਿਧਾਇਕ ਸੰਦੀਪ ਜਾਖੜ, ਫ਼ਾਜ਼ਿਲਕਾ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ, ਫ਼ਿਰੋਜ਼ਪੁਰ ਜ਼ਿਲ੍ਹਾ ਭਾਜਪਾ ਪ੍ਰਧਾਨ ਸਰਬਜੀਤ ਬਾਠ, ਅਨੂਮੀਤ ਸਿੰਘ ਹੀਰਾ ਸੋਢੀ, ਦੀਪਕ ਸ਼ਰਮਾ, ਰਾਣਾ ਰਾਏ ਸਮੇਤ ਹੋਰ ਆਗੂ ਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।