16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪੀ.ਪੀ.ਪੀ.ਐੱਫ. ਨੇ ਸਰਕਾਰ ’ਤੇ ਪੁਰਾਣੀ ਪੈਨਸ਼ਨ ਤੋਂ ਕਿਨਾਰਾ ਕਰਨ ਦਾ ਲਗਾਇਆ ਦੋਸ਼, ਸੰਘਰਸ਼ ਹੋਰ ਤਿੱਖਾ ਕਰਨ ਦਾ ਐਲਾਨ

ਫ਼ਿਰੋਜ਼ਪੁਰ, 16 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ ਪੁਰਾਣੀ ਪੈਨਸ਼ਨ ਸਬੰਧੀ 18 ਨਵੰਬਰ 2022 ਦੇ ਨੋਟੀਫ਼ਿਕੇਸ਼ਨ ਦੀ ਲਗਾਤਾਰਤਾ ਵਿਚ ਜਾਰੀ ਕੀਤੇ ਤਾਜ਼ਾ ਹੁਕਮਾਂ ਨੇ ਮੁਲਾਜ਼ਮਾਂ ਵਿਚ ਰੋਸ ਹੋਰ ਤਿੱਖਾ ਕਰ ਦਿੱਤਾ ਹੈ। ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ (ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 17-09-2026
ਫ਼ਿਰੋਜ਼ਪੁਰ, 16 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ ਪੁਰਾਣੀ ਪੈਨਸ਼ਨ ਸਬੰਧੀ 18 ਨਵੰਬਰ 2022 ਦੇ ਨੋਟੀਫ਼ਿਕੇਸ਼ਨ ਦੀ ਲਗਾਤਾਰਤਾ ਵਿਚ ਜਾਰੀ ਕੀਤੇ ਤਾਜ਼ਾ ਹੁਕਮਾਂ ਨੇ ਮੁਲਾਜ਼ਮਾਂ ਵਿਚ ਰੋਸ ਹੋਰ ਤਿੱਖਾ ਕਰ ਦਿੱਤਾ ਹੈ। ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ (ਪੀ.ਪੀ.ਪੀ.ਐੱਫ.) ਨੇ ਇਨ੍ਹਾਂ ਹੁਕਮਾਂ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਸਰਕਾਰ ’ਤੇ ਹਕੀਕੀ ਪੁਰਾਣੀ ਪੈਨਸ਼ਨ ਲਾਗੂ ਕਰਨ ਤੋਂ ਪਿੱਛੇ ਹਟਣ ਦਾ ਦੋਸ਼ ਲਗਾਇਆ ਹੈ। ਫ਼ਰੰਟ ਦੇ ਆਗੂਆਂ ਅਤਿੰਦਰ ਪਾਲ ਸਿੰਘ ਘੱਗਾ, ਮਲਕੀਤ ਸਿੰਘ ਹਰਾਜ, ਸਰਬਜੀਤ ਸਿੰਘ ਭਾਵੜਾ, ਅਮਿੱਤ ਸ਼ਰਮਾ ਅਤੇ ਗੁਰਵਿੰਦਰ ਸਿੰਘ ਖੋਸਾ ਨੇ ਕਿਹਾ ਕਿ ਚਾਰ ਸਾਲ ਪਹਿਲਾਂ ਜਾਰੀ ਕੀਤੇ ਪੁਰਾਣੀ ਪੈਨਸ਼ਨ ਸਬੰਧੀ ਨੋਟੀਫ਼ਿਕੇਸ਼ਨ ਨੂੰ 1972 ਦੇ ਪੈਨਸ਼ਨ ਐਕਟ ਅਨੁਸਾਰ ਲਾਗੂ ਕਰਨ ਦੀ ਬਜਾਏ ਨਵੇਂ ਹੁਕਮਾਂ ਵਿਚ ਯੂਨੀਫਾਈਡ ਪੈਨਸ਼ਨ ਸਕੀਮ (ਯੂ.ਪੀ.ਐੱਸ.) ਅਤੇ ਹੋਰਨਾਂ ਰਾਜਾਂ ਵਲੋਂ ਅਪਣਾਏ ਪੈਨਸ਼ਨ ਮਾਡਲਾਂ ਨੂੰ ਮੁਲਾਜ਼ਮਾਂ ਦੇ “ਪਰਿਭਾਸ਼ਤ ਯੋਗਦਾਨ” ਵਾਲੇ ਢਾਂਚੇ ਅੰਦਰ ਵਿਚਾਰਨ ਦੀ ਗੱਲ ਕੀਤੀ ਗਈ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਇਨ੍ਹਾਂ ਨਿਰਦੇਸ਼ਾਂ ਨੂੰ ਸਰਕਾਰ ਵਲੋਂ “ਪਰਿਭਾਸ਼ਤ ਲਾਭ”ਵਾਲੀ ਹਕੀਕੀ ਪੁਰਾਣੀ ਪੈਨਸ਼ਨ ਤੋਂ ਕਿਨਾਰਾ ਕਰਨ ਦੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਐੱਨ.ਪੀ.ਐੱਸ. ਦੀ ਤਰਜ਼ ’ਤੇ ਕਿਸੇ ਵੀ ਬਦਲਵੀਂ ਪੈਨਸ਼ਨ ਵਿਵਸਥਾ ਨੂੰ ਪਹਿਲਾਂ ਹੀ ਰੱਦ ਕਰ ਚੁੱਕੇ ਹਨ। ਫ਼ਰੰਟ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਇਸ ਮਾਮਲੇ ਨੂੰ ਲਟਕਾ ਕੇ ਸਮਾਂ ਟਪਾਉਣ ਦੀ ਨੀਤੀ ਅਪਣਾ ਰਹੀ ਹੈ। ਦਵਿੰਦਰ ਨਾਥ, ਰਾਜ ਕੁਮਾਰ ਮਹਿਰੋਕ, ਅਮਿੱਤ ਕੰਬੋਜ, ਸਵਰਨ ਸਿੰਘ, ਨਰਿੰਦਰ ਜੰਮੂ, ਹਰਵਿੰਦਰ ਸਿੰਘ ਕੈਲਾਸ਼, ਰਾਮ ਕੁਮਾਰ, ਹਰਜਿੰਦਰ ਜਨੇਰ, ਵਿਕਰਮਜੀਤ, ਅਨਿਲ ਧਵਨ, ਗਗਨ ਮਿੱਤਲ, ਜਗਜੀਤ ਸਿੰਘ, ਸੰਦੀਪ ਕੁਮਾਰ, ਹਰਦੀਪ ਸਿੰਘ, ਬਲਵਿੰਦਰ ਸਿੰਘ, ਜੈਦੇਵ ਪੁੱਗਲ, ਵਿਪਨ ਕੰਬੋਜ, ਗੁਰਦਰਸ਼ਨ ਸਿੰਘ, ਮੁਖ਼ਤਿਆਰ ਸਿੰਘ, ਅੰਕੁਸ਼ ਕੰਬੋਜ, ਦਰਸ਼ਨ ਸਿੰਘ ਵਰਵਾਲ, ਵਰਿੰਦਰਪਾਲ ਸਿੰਘ, ਕਿਰਪਾਲ ਸਿੰਘ ਤੇ ਹਰਵਿੰਦਰ ਸਿੰਘ ਆਦਿ ਨੇ ਕਿਹਾ ਕਿ ਮੰਗਾਂ ਦਾ ਨਿਆਂਸੰਗਤ ਹੱਲ ਨਾ ਹੋਣ ’ਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਿੱਖਾਂ ਤੇ ਪੰਜਾਬ ਦੇ ਇਤਿਹਾਸ ਨੂੰ ਪੰਜਾਬ ਯੂਨੀਵਰਸਿਟੀ ਦੇ ਸਿਲੇਬਸ ’ਚ ਬਣਦਾ ਸਥਾਨ ਦਿੱਤਾ ਜਾਵੇ- ਸੁਖਪਾਲਵੀਰ ਸਿੰਘ ਅਗਲੀ ਖ਼ਬਰ ਡੇਰਾ ਬਾਬਾ ਰਾਮ ਥੰਮਨ ਬਾਜੇ ਕੇ ਵਿਖੇ ਅੱਸੂ ਭੰਡਾਰੇ ’ਚ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ
Ad Position 24