17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਣੇਸ਼ ਮਹਾਂਉਤਸਵ

ਫ਼ਿਰੋਜ਼ਪੁਰ, 17 ਸਤੰਬਰ (ਗੁਰਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਵਾਈਸ ਚਾਂਸਲਰ ਡਾ. ਸੁਰੇਸ਼ ਸ਼ਰਮਾ ਦੀ ਅਗਵਾਈ ਹੇਠ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਗਣੇਸ਼ ਮਹਾਂਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।

Ad Position 21
No active advertisement
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸੁਰੇਸ਼ ਸ਼ਰਮਾ ਨੂੰ ਸਨਮਾਨਿਤ ਕਰਦੇ ਚੇਅਰਮੈਨ ਧਰਮਪਾਲ ਬਾਂਸਲ ਤੇ ਹੋਰ। ਅਜੀਤ ਤਸਵੀਰ 18-09-2026
ਫ਼ਿਰੋਜ਼ਪੁਰ, 17 ਸਤੰਬਰ (ਗੁਰਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਵਾਈਸ ਚਾਂਸਲਰ ਡਾ.ਸੁਰੇਸ਼ ਸ਼ਰਮਾ ਦੀ ਅਗਵਾਈ ਹੇਠ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਗਣੇਸ਼ ਮਹਾਂਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਗਤੀ ਭਜਨ ਗਰੁੱਪ ਵਲੋਂ ਵਿਸ਼ੇਸ਼ ਜਾਗਰਣ ਕੀਰਤਨ ਕਰਵਾਇਆ ਗਿਆ ਜਿਸ ਦੌਰਾਨ ਭਗਤੀਮਈ ਭਜਨਾਂ ਨਾਲ ਯੂਨੀਵਰਸਿਟੀ ਦਾ ਵਾਤਾਵਰਨ ਅਧਿਆਤਮਿਕ ਰੰਗ ’ਚ ਰੰਗਿਆ ਰਿਹਾ। ਵਾਈਸ ਚਾਂਸਲਰ ਡਾ.ਸੁਰੇਸ਼ ਸ਼ਰਮਾ ਤੇ ਰਜਿਸਟਰਾਰ ਡਾ. ਰਾਜੀਵ ਅਰੋੜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਸਮਾਗਮ ਦੀ ਸ਼ੁਰੂਆਤ ਸ਼੍ਰੀ ਗਣੇਸ਼ ਪੂਜਾ ਨਾਲ ਹੋਈ, ਉਪਰੰਤ ਭਗਤੀ ਭਜਨ ਗਰੁੱਪ ਵਲੋਂ ਜਾਗਰਣ ਕੀਰਤਨ ਕੀਤਾ ਗਿਆ। ਗਰੁੱਪ ਦੇ ਸੰਸਥਾਪਕ ਧਰਮਪਾਲ ਬਾਂਸਲ ਡਾਇਰੈਕਟਰ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਸੋਢੇਵਾਲਾ ਤੇ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਨੇ ਆਪਣੀ ਟੀਮ ਸਮੇਤ ਵੱਖ-ਵੱਖ ਭਜਨ ਪੇਸ਼ ਕਰਕੇ ਹਾਜ਼ਰ ਸੰਗਤ ਨੂੰ ਭਗਤੀ ਦੇ ਰੰਗ ’ਚ ਰੰਗ ਦਿੱਤਾ। ਇਸ ਦੌਰਾਨ ਮਿਊਜ਼ਿਕ ਡਾਇਰੈਕਟਰ ਗਰੋਵ ਅਨਮੋਲ ਵਲੋਂ ਸੰਗੀਤਕ ਸਹਿਯੋਗ ਦਿੱਤਾ ਗਿਆ। ਧਾਰਮਿਕ ਸਮਾਗਮ ਦੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਰਾਜੇਸ਼ ਕੁਮਾਰ ਸਿੰਗਲਾ, ਸੰਜੀਵ ਕੁਮਾਰ, ਵਿਜੈ ਸ਼ਰਮਾ, ਅਮਰਜੀਤ ਸਿੰਘ ਸਮੇਤ ਯੂਨੀਵਰਸਿਟੀ ਦੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸੁਚੱਜੇ ਢੰਗ ਨਾਲ ਨਿਭਾਈ ਗਈ। ਇਸ ਮੌਕੇ ਅਸ਼ੋਕ ਗਰਗ ਪ੍ਰਧਾਨ, ਕੈਲਾਸ਼ ਸ਼ਰਮਾ ਤੇ ਮੋਹਿੰਦਰ ਬਜਾਜ ਮੀਤ ਪ੍ਰਧਾਨ ਸਮੇਤ ਹੋਰ ਪਤਵੰਤੇ ਵੀ ਮੌਜੂਦ ਰਹੇ। ਧਰਮਪਾਲ ਬਾਂਸਲ ਵਲੋਂ ਵਾਈਸ ਚਾਂਸਲਰ ਡਾ.ਸੁਰੇਸ਼ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ ਜਦਕਿ ਯੂਨੀਵਰਸਿਟੀ ਪ੍ਰਬੰਧਨ ਵਲੋਂ ਧਰਮਪਾਲ ਬਾਂਸਲ ਤੇ ਭਗਤੀ ਭਜਨ ਗਰੁੱਪ ਦੀ ਸਮੁੱਚੀ ਟੀਮ ਦਾ ਸਨਮਾਨ ਕਰਦਿਆਂ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ-ਖੂੰਹਦ ਵਿਚ ਰੀਪਰ ਚਲਾਉਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਅਗਲੀ ਖ਼ਬਰ ਲੱਖੋਂ ਕੇ ਬਹਿਰਾਮ–ਖੰਬਾ ਲਿੰਕ ਸੜਕ ਦੀ ਹਾਲਤ ਖ਼ਸਤਾ, ਲੋਕਾਂ ਨੇ ਫ਼ੌਰੀ ਮੁਰੰਮਤ ਦੀ ਕੀਤੀ ਮੰਗ
Ad Position 24