17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ-ਖੂੰਹਦ ਵਿਚ ਰੀਪਰ ਚਲਾਉਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਫ਼ਿਰੋਜ਼ਪੁਰ, 17 ਸਤੰਬਰ (ਸੁਖਵਿੰਦਰ ਸਿੰਘ)- ਪੰਜਾਬ ਸਰਕਾਰ ਦੇ ਸਾਇੰਸ, ਤਕਨੀਕ ਅਤੇ ਵਾਤਾਵਰਣ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੇ ਹੁਕਮ ਤਹਿਤ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰਾਪਤ ਹੋਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਮੈਜਿਸਟਰੇਟ, ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ. ਏ.

Ad Position 21
No active advertisement
ਅਜੀਤ ਡੈਸਕ 18-09-2026
ਫ਼ਿਰੋਜ਼ਪੁਰ, 17 ਸਤੰਬਰ (ਸੁਖਵਿੰਦਰ ਸਿੰਘ)- ਪੰਜਾਬ ਸਰਕਾਰ ਦੇ ਸਾਇੰਸ, ਤਕਨੀਕ ਅਤੇ ਵਾਤਾਵਰਣ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੇ ਹੁਕਮ ਤਹਿਤ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰਾਪਤ ਹੋਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਮੈਜਿਸਟਰੇਟ, ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ-ਖੂੰਹਦ ਵਿੱਚ ਰੀਪਰ ਚਲਾਉਣ ’ਤੇ ਪੂਰਨ ਪਾਬੰਦੀ ਲਗਾਈ ਹੈ ਪਰ ਜਿਨ੍ਹਾਂ ਕਿਸਾਨਾ ਵਲੋਂ ਝੋਨੇ ਦੀ ਪਰਾਲੀ/ਰਹਿੰਦ-ਖੂੰਹਦ ਤੋਂ ਗੱਠਾਂ ਬਣਾਈਆਂ ਜਾਣੀਆਂ ਹਨ। ਉਹਨਾਂ ਨੂੰ ਇਸ ਹੁਕਮ ਤੋਂ ਛੋਟ ਹੋਵੇਗੀ। ਉਨ੍ਹਾਂ ਕਿਹਾ ਕਿ ਝੋਨੇ ਦੀ ਫਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵੇਲੇ ਆਮ ਤੌਰ ’ਤੇ ਵੇਖਣ ਵਿਚ ਆਇਆ ਹੈ ਕਿ ਝੋਨੇ ਦੀ ਕਟਾਈ ਤੋਂ ਤੁਰੰਤ ਬਾਅਦ ਵਿਚ ਕੁਝ ਕਿਸਾਨਾਂ ਵਲੋ ਰੀਪਰ ਚਲਾ ਕੇ ਪਰਾਲੀ ਦੀ ਰਹਿੰਦ ਖੂੰਹਦ ਦੀ ਕਟਾਈ ਕਰ ਦਿੱਤੀ ਜਾਂਦੀ ਹੈ ਤੇ ਬਾਅਦ ਵਿਚ ਇਸ ਨੂੰ ਅੱਗ ਲਗਾਉਣ ਨਾਲ ਬਹੁਤ ਜਿੱਥੇ ਜ਼ਿਆਦਾ ਧੂੰਆਂ ਪ੍ਰਦੂਸ਼ਣ ਫੈਲਦਾ ਹੈ ਉਥੇ ਧੂੰਏ ਕਾਰਨ ਕਈ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਵੀ ਫੈਲਦੀਆਂ ਹਨ। ਇਕ ਹੋਰ ਮਨਾਹੀ ਦੇ ਹੁਕਮ ਰਾਹੀ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ-ਖੂੰਹਦ/ਪਰਾਲੀ ਨੂੰ ਅੱਗ ਲਗਾਉਣ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ 2 ਮਹੀਨੇ ਤੱਕ ਲਾਗੂ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਲੋਂ ਭੁਪਿੰਦਰ ਸਿੰਘ ਫਰੀਦੇਵਾਲਾ ਜਨਰਲ ਕੌਂਸਲ ਮੈਂਬਰ ਪੰਜਾਬ ਨਿਯੁਕਤ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਣੇਸ਼ ਮਹਾਂਉਤਸਵ
Ad Position 24