19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮੁੱਖ ਮੰਤਰੀ ਵਲੋਂ ਫ਼ਿਰੋਜ਼ਪੁਰ ਦੇ ਅਗਾਂਹਵਧੂ ਨੌਜਵਾਨ ਕਿਸਾਨ ਮਨਪ੍ਰੀਤ ਸਿੰਘ ‘ਉਜਾਗਰ ਸਿੰਘ ਧਾਲੀਵਾਲ ਐਵਾਰਡ’ ਨਾਲ ਸਨਮਾਨਿਤ

ਫ਼ਿਰੋਜ਼ਪੁਰ,18 ਸਤੰਬਰ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਦੇ ਕਸਬਾ ਮਮਦੋਟ ਵਿਚ ਪੈਂਦੇ ਪਿੰਡ ਰਹੀਮੇ ਕੇ ਉਤਾੜ ਦੇ ਕਿਸਾਨ ਮਨਪ੍ਰੀਤ ਸਿੰਘ ਵਧੋਂਣ ਪੁੱਤਰ ਮਹਿੰਦਰ ਸਿੰਘ ਵਧੋਂਣ ਨੂੰ ਅਗਾਂਹਵਧੂ ਸੋਚ ਨਾਲ ਪਨੀਰੀਆਂ ਤਿਆਰ ਕਰਨ ਅਤੇ ਸਬਜ਼ੀਆਂ ਦੀ ਕਾਸ਼ਤ ਕਰਨ ਅਤੇ ਖੇਤੀ ਵਿਭਿੰਨਤਾ ਵਿਚ ਯੋਗਦਾਨ ਪਾਉਣ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਲੋਂ ਕਿਸਾਨ ਮੇਲੇ ’ਤੇ ਉਜਾਗਰ ਸਿੰਘ ਧਾਲੀਵਾਲ ਐਵਾਰਡ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਮਨਪ੍ਰੀਤ ਸਿੰਘ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਵਲੋਂ ਪ੍ਰਦਾਨ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 19-09-2026
ਫ਼ਿਰੋਜ਼ਪੁਰ,18 ਸਤੰਬਰ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਦੇ ਕਸਬਾ ਮਮਦੋਟ ਵਿਚ ਪੈਂਦੇ ਪਿੰਡ ਰਹੀਮੇ ਕੇ ਉਤਾੜ ਦੇ ਕਿਸਾਨ ਮਨਪ੍ਰੀਤ ਸਿੰਘ ਵਧੋਂਣ ਪੁੱਤਰ ਮਹਿੰਦਰ ਸਿੰਘ ਵਧੋਂਣ ਨੂੰ ਅਗਾਂਹਵਧੂ ਸੋਚ ਨਾਲ ਪਨੀਰੀਆਂ ਤਿਆਰ ਕਰਨ ਅਤੇ ਸਬਜ਼ੀਆਂ ਦੀ ਕਾਸ਼ਤ ਕਰਨ ਅਤੇ ਖੇਤੀ ਵਿਭਿੰਨਤਾ ਵਿਚ ਯੋਗਦਾਨ ਪਾਉਣ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਲੋਂ ਕਿਸਾਨ ਮੇਲੇ ’ਤੇ ਉਜਾਗਰ ਸਿੰਘ ਧਾਲੀਵਾਲ ਐਵਾਰਡ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਮਨਪ੍ਰੀਤ ਸਿੰਘ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਵਲੋਂ ਪ੍ਰਦਾਨ ਕੀਤਾ ਗਿਆ । ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਨੇ ਆਪਣੇ ਜੀਵਨ ਵਿਚ ਕਈ ਸੰਘਰਸ਼ ਭਰੇ ਪੜਾਵਾਂ ਨੂੰ ਪਾਰ ਕਰਦਿਆਂ ਇਹ ਸਨਮਾਨ ਹਾਸਲ ਕੀਤਾ ਹੈ। ਉਸ ਨੇ ਪ੍ਰਾਈਵੇਟ ਅਦਾਰਿਆਂ ਵਿਚ ਨੌਕਰੀ ਕਰਨ ਤੋਂ ਲੈ ਕੇ ਆਪਣਾ ਕਰਿਆਨਾ ਸਟੋਰ ਖੋਲ੍ਹਣ ਦੇ ਕਾਰੋਬਾਰ ਵਿਚ ਆਈਆਂ ਮੁਸ਼ਕਲਾਂ ਤੋਂ ਬਾਅਦ ਪਨੀਰੀ ਉਤਪਾਦਨ ਤੇ ਸਬਜ਼ੀਆਂ ਦੀ ਕਾਸ਼ਤ ਦੇ ਧੰਦੇ ਨੂੰ ਅਪਣਾਇਆ ਜਿਸ ਦੇ ਚੱਲਦੇ ਸਾਲ 2014-15 ਦੀ ਸ਼ੁਰੂਆਤ ਕਰਦੇ ਹੋਏ ਨੂੰ ਨਰਸਰੀ ਬਣਾਈ, ਜਿਸ ਦਾ ਸਾਲ 2020-21 ਵਿਚ ਆਪਣੇ ਭਤੀਜੇ ਦੇ ਨਾਮ ’ਤੇ ਗੁਰਜੱਪ ਕਿਸਾਨ ਨਰਸਰੀ ਫਾਰਮ 1313 ਰੱਖਿਆ। ਉਸ ਨੇ ਆਪਣੇ ਕਿੱਤੇ ਨੂੰ ਤਕਨੀਕੀ ਮਜ਼ਬੂਤੀ ਦੇਣ ਲਈ ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਤੋਂ ਸਿਖਲਾਈ ਲਈ ਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਵਿਗਿਆਨੀਆਂ ਨਾਲ ਲਗਾਤਾਰ ਸੰਪਰਕ ਬਣਾਕੇ ਰੱਖਿਆ। ਜ਼ਿਕਰਯੋਗ ਹੈ ਕਿ ਹੁਣ ਉਹ ਕਣਕ-ਝੋਨੇ ਦੇ ਚੱਕਰ ਤੋਂ ਬਾਹਰ ਹੋ ਕੇ ਸਬਜ਼ੀਆਂ ਦੀਆਂ ਯੂਨੀਵਰਸਿਟੀ ਦੀਆਂ ਸਿਫ਼ਾਰਸ਼ ਕਿਸਮਾਂ ਦੀਆਂ ਪਨੀਰੀਆਂ ਅਤੇ ਸਬਜ਼ੀਆਂ ਦੀ ਕਾਸ਼ਤ 4 ਏਕੜ ਉੱਪਰ ਕਰ ਰਿਹਾ ਹੈ। ਉਸ ਨੇ ਤਕਨੀਕੀ ਸੇਧ ਨਾਲ ਫੁਹਾਰਾ ਵਿਧੀ ਵੀ ਅਪਣਾਈ। ਇਸ ਦੇ ਨਾਲ-ਨਾਲ ਉਹ ਵੱਖ-ਵੱਖ ਜ਼ਿਲ੍ਹਿਆਂ ਦੇ ਲਗਭਗ 100-150 ਕਿਸਾਨਾਂ ਨੂੰ ਮਿਰਚ ਦੀ ਪਨੀਰੀ ਦੇ ਕੇ ਫ਼ਸਲੀ ਵਿਭਿੰਨਤਾ ’ਚ ਯੋਗਦਾਨ ਪਾ ਰਹੇ ਹਨ। ਉਸ ਦਾ ਕਿੱਤਾ ਆਸ-ਪਾਸ ਦੇ ਪਿੰਡਾਂ ਦੇ ਮਜ਼ਦੂਰਾਂ ਨੂੰ ਰੋਜ਼ਗਾਰ ਵੀ ਪ੍ਰਦਾਨ ਕਰ ਰਿਹਾ ਹੈ। ਇਸ ਕਿੱਤੇ ਵਿਚ ਉਸ ਦਾ ਪਰਿਵਾਰ ਪਿਤਾ ਮਹਿੰਦਰ ਸਿੰਘ, ਪਰਮਜੀਤ ਕੌਰ, ਪੰਜਾਬ ਪੁਲਿਸ ਵਿਚ ਸੇਵਾਵਾਂ ਨਿਭਾ ਰਹੇ ਭਰਾ ਗੁਰਪ੍ਰੀਤ ਸਿੰਘ ਤੇ ਪਤਨੀ ਗਗਨਦੀਪ ਕੌਰ ਦਾ ਪੂਰਨ ਸਹਿਯੋਗ ਹੋਣ ਕਾਰਨ, ਇਹ ਕਿੱਤਾ ਕਾਮਯਾਬੀ ਦੀਆਂ ਬੁਲੰਦੀਆਂ ਛੋਹ ਰਿਹਾ ਹੈ। ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਦੇ ਅਧਿਕਾਰੀਆਂ ਨੇ ਜ਼ਿਲ੍ਹੇ ਦੇ ਇਸ ਕਿਸਾਨ ਦੀ ਹੋਰ ਤਰੱਕੀ ਦੀ ਕਾਮਨਾ ਕੀਤੀ ਤੇ ਕਿਹਾ ਕਿ ਜ਼ਿਲ੍ਹੇ ਦੇ ਹੋਰਨਾਂ ਨੌਜਵਾਨ ਕਿਸਾਨਾਂ ਨੂੰ ਇਸ ਤੋਂ ਪ੍ਰੇਰਨਾ ਲੈ ਕੇ ਅੱਗੇ ਫ਼ਿਰੋਜ਼ਪੁਰ ਜ਼ਿਲ੍ਹੇ ਦਾ ਨਾਮ ਚਮਕਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣ ਲੜ ਰਹੇ ਸੀਨੀਅਰ ਐਡਵੋਕੇਟ ਮੇਹਰ ਸਿੰਘ ਮੱਲ ਦਾ ਚੋਣ ਪ੍ਰਚਾਰ ਜ਼ੋਰਾਂ ’ਤੇ ਅਗਲੀ ਖ਼ਬਰ ਰੇਲਵੇ ਪੁਲ ਦਾ ਕੰਮ ਹੋਇਆ ਸ਼ੁਰੂ, ਸ਼ਹਿਰ ਵਾਸੀਆਂ ਨੂੰ ਗੁਮਰਾਹ ਨਾ ਕੀਤਾ ਜਾਵੇ- ਟੌਹੜਾ
Ad Position 24