19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪੰਜਾਬ ਯੂਨੀਵਰਸਿਟੀ ਸੈਨੇਟ ਚੋਣ ਲੜ ਰਹੇ ਸੀਨੀਅਰ ਐਡਵੋਕੇਟ ਮੇਹਰ ਸਿੰਘ ਮੱਲ ਦਾ ਚੋਣ ਪ੍ਰਚਾਰ ਜ਼ੋਰਾਂ ’ਤੇ

ਫ਼ਿਰੋਜ਼ਪੁਰ, 18 ਸਤੰਬਰ (ਰਾਕੇਸ਼ ਚਾਵਲਾ)- ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਦੇ ਸਬੰਧ ਵਿਚ ਫ਼ਿਰੋਜ਼ਪੁਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦੀ ਅਹਿਮ ਬੈਠਕ ਪ੍ਰਧਾਨ ਜਸਦੀਪ ਸਿੰਘ ਕੰਬੋਜ ਦੀ ਅਗਵਾਈ ਵਿਚ ਹੋਈ ਜਿਸ ਵਿਚ ਪ੍ਰਧਾਨ ਜਸਦੀਪ ਸਿੰਘ ਕੰਬੋਜ ਵਲੋਂ ਸਮੂਹ ਵਕੀਲ ਭਾਈਚਾਰੇ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਸੀਨੀਅਰ ਐਡਵੋਕੇਟ ਮੇਹਰ ਸਿੰਘ ਮੱਲ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਅਤੇ ਹਾਜ਼ਰ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਆਪਣੀ ਸਹਿਮਤੀ ਪ੍ਰਗਟ ਕੀਤਾ। ਪ੍ਰਧਾਨ ਕੰਬੋਜ ਨੇ ਵਕੀਲ ਭਾਈਚਾਰੇ ਨੂੰ ਅਪੀਲ ਕੀਤੀ ਕਿ 20 ਸਤੰਬਰ ਨੂੰ ਆਪਣਾ ਫ਼ਰਜ਼ ਆਪ ਜਾਣਦੇ ਹੋਏ ਮੇਹਰ ਸਿੰਘ ਮੱਲ ਨੂੰ ਜਾਰੀ ਹੋਏ ਨੰਬਰ 27 ’ਤੇ ਪਹਿਲੀ ਪਸੰਦ ਦੀ ਆਪਣੀ ਵੋਟ ਪਾਉਣ ਤੇ ਆਪਣੇ ਸਾਥੀਆਂ ਨੂੰ ਵੀ ਵੋਟ ਪਾਉਣ ਲਈ ਕਹਿਣ।

Ad Position 21
No active advertisement
ਅਜੀਤ ਡੈਸਕ 19-09-2026
ਫ਼ਿਰੋਜ਼ਪੁਰ, 18 ਸਤੰਬਰ (ਰਾਕੇਸ਼ ਚਾਵਲਾ)- ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਦੇ ਸਬੰਧ ਵਿਚ ਫ਼ਿਰੋਜ਼ਪੁਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦੀ ਅਹਿਮ ਬੈਠਕ ਪ੍ਰਧਾਨ ਜਸਦੀਪ ਸਿੰਘ ਕੰਬੋਜ ਦੀ ਅਗਵਾਈ ਵਿਚ ਹੋਈ ਜਿਸ ਵਿਚ ਪ੍ਰਧਾਨ ਜਸਦੀਪ ਸਿੰਘ ਕੰਬੋਜ ਵਲੋਂ ਸਮੂਹ ਵਕੀਲ ਭਾਈਚਾਰੇ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਸੀਨੀਅਰ ਐਡਵੋਕੇਟ ਮੇਹਰ ਸਿੰਘ ਮੱਲ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਅਤੇ ਹਾਜ਼ਰ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਆਪਣੀ ਸਹਿਮਤੀ ਪ੍ਰਗਟ ਕੀਤਾ। ਪ੍ਰਧਾਨ ਕੰਬੋਜ ਨੇ ਵਕੀਲ ਭਾਈਚਾਰੇ ਨੂੰ ਅਪੀਲ ਕੀਤੀ ਕਿ 20 ਸਤੰਬਰ ਨੂੰ ਆਪਣਾ ਫ਼ਰਜ਼ ਆਪ ਜਾਣਦੇ ਹੋਏ ਮੇਹਰ ਸਿੰਘ ਮੱਲ ਨੂੰ ਜਾਰੀ ਹੋਏ ਨੰਬਰ 27 ’ਤੇ ਪਹਿਲੀ ਪਸੰਦ ਦੀ ਆਪਣੀ ਵੋਟ ਪਾਉਣ ਤੇ ਆਪਣੇ ਸਾਥੀਆਂ ਨੂੰ ਵੀ ਵੋਟ ਪਾਉਣ ਲਈ ਕਹਿਣ। ਇਸ ਮੌਕੇ ਹਾਜ਼ਰ ਐਡਵੋਕੇਟ ਮੇਹਰ ਸਿੰਘ ਮੱਲ ਨੇ ਕਿਹਾ ਕਿ ਵਕੀਲ ਭਾਈਚਾਰੇ ਨਾਲ ਜੁੜੇ ਮੁੱਦਿਆਂ ਨੂੰ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ । ਉਨ੍ਹਾਂ ਕਿਹਾ ਕਿ ਵਕੀਲ ਭਾਈਚਾਰੇ ਦੀਆਂ ਉਮੀਦਾਂ ’ਤੇ ਖਰਾ ਉੱਤਰਦਿਆਂ ਸਿੱਖਿਆ, ਕਾਨੂੰਨੀ ਸਿੱਖਿਆ ਤੇ ਵਕੀਲਾਂ ਨਾਲ ਸਬੰਧਿਤ ਮਸਲਿਆਂ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜਸਦੀਪ ਸਿੰਘ ਕੰਬੋਜ ਨੇ ਕਿਹਾ ਕਿ ਐਡਵੋਕੇਟ ਮੇਹਰ ਸਿੰਘ ਮੱਲ ਦਾ ਤਜਰਬਾ, ਸੇਵਾ ਭਾਵਨਾ ਤੇ ਵਕੀਲ ਭਾਈਚਾਰੇ ਨਾਲ ਲੰਬੇ ਸਮੇਂ ਤੋਂ ਜੁੜਾਅ ਉਨ੍ਹਾਂ ਲਈ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸੈਨੇਟ ਚੋਣ ਵਿਚ ਵਕੀਲ ਭਾਈਚਾਰੇ ਨਾਲ ਸਬੰਧਿਤ ਮੈਂਬਰਾਂ ਦੇ ਮੁੱਦਿਆਂ ਨੂੰ ਪਹਿਲ ਦੇਣ ਦੀ ਲੋੜ ਹੈ। ਬੈਠਕ ਦੌਰਾਨ ਹਾਜ਼ਰ ਵੱਖ-ਵੱਖ ਸੀਨੀਅਰ ਵਕੀਲਾਂ ਤੇ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਵੀ ਐਡਵੋਕੇਟ ਮੇਹਰ ਸਿੰਘ ਮੱਲ ਨਾਲ ਵਿਚਾਰ-ਵਟਾਂਦਰਾ ਕੀਤਾ ਤੇ ਸੈਨੇਟ ਚੋਣ ਨਾਲ ਸਬੰਧਿਤ ਮਾਮਲਿਆਂ ’ਤੇ ਚਰਚਾ ਕੀਤੀ। ਐਡਵੋਕੇਟ ਮੇਹਰ ਸਿੰਘ ਮੱਲ ਨੇ ਬਾਰ ਮੈਂਬਰਾਂ ਵਲੋਂ ਪ੍ਰਗਟਾਏ ਸਮਰਥਨ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਿੰਗਲਵਾੜੇ ਨੂੰ ਨਿੱਜੀ ਸੰਪਤੀ ਦਾਨ ਕਰ ਕੇ ਸੁਰਖ਼ੀਆਂ ’ਚ ਆਏ ਸਰਪੰਚ ਕੁਲਦੀਪ ਸਿੰਘ ਭੁੱਲਰ ਦੀ ਲੋਕਪ੍ਰਿਅਤਾ ਨੇ ਵਧਾਈ ਸਿਆਸ... ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਫ਼ਿਰੋਜ਼ਪੁਰ ਦੇ ਅਗਾਂਹਵਧੂ ਨੌਜਵਾਨ ਕਿਸਾਨ ਮਨਪ੍ਰੀਤ ਸਿੰਘ ‘ਉਜਾਗਰ ਸਿੰਘ ਧਾਲੀਵਾਲ ਐਵਾਰਡ’ ਨਾਲ ਸਨਮਾਨਿ...
Ad Position 24