19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

20 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਗ੍ਰਿਫ਼ਤਾਰ

ਫ਼ਿਰੋਜ਼ਪੁਰ, 18 ਸਤੰਬਰ (ਰਾਕੇਸ਼ ਚਾਵਲਾ)- ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 20 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਦੇਸ ਰਾਜ ਪੁੱਤਰ ਨਵਾਬ ਵਾਸੀ ਮਕਾਨ ਨੰਬਰ 252 ਲਾਲ ਕੁੜਤੀ ਫ਼ਿਰੋਜ਼ਪੁਰ ਕੈਂਟ ਵਜੋਂ ਹੋਈ ਹੈ।

Ad Position 21
No active advertisement
ਅਜੀਤ ਡੈਸਕ 19-09-2026
ਫ਼ਿਰੋਜ਼ਪੁਰ, 18 ਸਤੰਬਰ (ਰਾਕੇਸ਼ ਚਾਵਲਾ)- ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 20 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਦੇਸ ਰਾਜ ਪੁੱਤਰ ਨਵਾਬ ਵਾਸੀ ਮਕਾਨ ਨੰਬਰ 252 ਲਾਲ ਕੁੜਤੀ ਫ਼ਿਰੋਜ਼ਪੁਰ ਕੈਂਟ ਵਜੋਂ ਹੋਈ ਹੈ। ਜਾਂਚ ਸਹਾਇਕ ਸਬ-ਇੰਸਪੈਕਟਰ ਸਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਚੁੰਗੀ ਨੰਬਰ 07 ਫ਼ਿਰੋਜ਼ਪੁਰ ਕੈਂਟ ਵਿਖੇ ਮੌਜੂਦ ਸੀ। ਇਸ ਦੌਰਾਨ ਇਕ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਦੇਸ ਰਾਜ ਨਜਾਇਜ਼ ਸ਼ਰਾਬ ਰੱਖਣ ਤੇ ਵੇਚਣ ਦਾ ਆਦੀ ਹੈ। ਮੁਖ਼ਬਰ ਨੇ ਦੱਸਿਆ ਕਿ ਮੁਲਜ਼ਮ ਸ਼ਮਸ਼ਾਨ ਘਾਟ ਰੋਡ ’ਤੇ ਝਾੜੀਆਂ ਦੀ ਆੜ ਵਿਚ ਸ਼ਰਾਬ ਰੱਖ ਕੇ ਵੇਚਣ ਲਈ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਨੇ ਤੁਰੰਤ ਮੌਕੇ ’ਤੇ ਰੇਡ ਕਰ ਕੇ ਮੁਲਜ਼ਮ ਦੇਸ ਰਾਜ ਨੂੰ ਕਾਬੂ ਕਰ ਲਿਆ ਜਿਸ ਕੋਲੋਂ 20 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਹੋਈ। ਇਸ ਸਬੰਧੀ ਥਾਣਾ ਕੈਂਟ ਫ਼ਿਰੋਜ਼ਪੁਰ ਵਿਖੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਜ਼ਿਲ੍ਹੇ ’ਚ ਸੜਕਾਂ ਦਾ ਅਜੀਬ ਵਿਕਾਸ ਮਾਡਲ - ਪਹਿਲਾਂ ਬਣਾਓ, ਫਿਰ ਪੁੱਟੋ..! ਅਗਲੀ ਖ਼ਬਰ ਲਿਖਾਰੀ ਸਾਹਿਤ ਸਭਾ ਝੱਤਰਾ ਵਲੋਂ ਰਾਜ ਅਰੋੜਾ ਦਾ ਸਨਮਾਨ ਕੱਲ੍ਹ
Ad Position 24