19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਆਸ਼ਾ ਵਰਕਰਾਂ ਵਲੋਂ ਗੇਟ ਰੈਲੀ

ਫ਼ਿਰੋਜ਼ਪੁਰ,18 ਸਤੰਬਰ (ਕੁਲਬੀਰ ਸਿੰਘ ਸੋਢੀ)- ਆਸ਼ਾ ਵਰਕਰ ਯੂਨੀਅਨ ਫ਼ਿਰੋਜ਼ਪੁਰ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਕ ਵਿਚ ਤੇ 24 ਸਤੰਬਰ ਨੂੰ ਸਤੌਜ ਵਿਖੇ ਪੰਜਾਬ ਦੇ ਮੁੱਖ ਮੰਤਰੀ ਦੇ ਵਿਰੁੱਧ ਲਗਾਏ ਜਾਣ ਵਾਲੇ ਧਰਨੇ ਵਿਚ ਸ਼ਮੂਲੀਅਤ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਗੇਟ ਰੈਲੀ ਕੀਤੀ ਗਈ । ਇਸ ਮੌਕੇ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਮੰਨਣ ਦੀ ਮੰਗ ਕੀਤੀ।

Ad Position 21
No active advertisement
ਅਜੀਤ ਡੈਸਕ 19-09-2026
ਫ਼ਿਰੋਜ਼ਪੁਰ,18 ਸਤੰਬਰ (ਕੁਲਬੀਰ ਸਿੰਘ ਸੋਢੀ)- ਆਸ਼ਾ ਵਰਕਰ ਯੂਨੀਅਨ ਫ਼ਿਰੋਜ਼ਪੁਰ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਕ ਵਿਚ ਤੇ 24 ਸਤੰਬਰ ਨੂੰ ਸਤੌਜ ਵਿਖੇ ਪੰਜਾਬ ਦੇ ਮੁੱਖ ਮੰਤਰੀ ਦੇ ਵਿਰੁੱਧ ਲਗਾਏ ਜਾਣ ਵਾਲੇ ਧਰਨੇ ਵਿਚ ਸ਼ਮੂਲੀਅਤ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਗੇਟ ਰੈਲੀ ਕੀਤੀ ਗਈ । ਇਸ ਮੌਕੇ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਮੰਨਣ ਦੀ ਮੰਗ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਆਸ਼ਾ ਵਰਕਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਰਾਜਵੰਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੰਬੇ ਸਮੇਂ ਤੋਂ ਆਸ਼ਾ ਵਰਕਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਬਹੁਤ ਘੱਟ ਇੰਨਸੈਂਟਿਵ ’ਤੇ ਸਿਹਤ ਵਿਭਾਗ ਨਾਲ ਸਬੰਧਿਤ ਜ਼ਿੰਮੇਵਾਰੀਆਂ ਨਿਭਾ ਰਹੀਆਂ ਹਨ ਜਦਕਿ ਮਿਲਣ ਵਾਲਾ ਇੰਨਸੈਂਟਿਵ ਵੀ ਕਈ-ਕਈ ਮਹੀਨੇ ਦੇਰੀ ਨਾਲ ਮਿਲਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਥੇਬੰਦੀ ਵਲੋਂ ਵਾਰ-ਵਾਰ ਲਿਖਤੀ ਤੌਰ ’ਤੇ ਮੰਗਾਂ ਸਰਕਾਰ ਦੇ ਧਿਆਨ ਵਿਚ ਲਿਆਉਣ ਦੇ ਬਾਵਜੂਦ ਚਾਰ-ਚਾਰ ਤੇ ਪੰਜ-ਪੰਜ ਮਹੀਨੇ ਬਾਅਦ ਇੰਨਸੈਂਟਿਵ ਜਾਰੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਨੂੰ ਨਿਯਮਤ ਤਨਖ਼ਾਹ ਦੀ ਬਜਾਏ ਇੰਨਸੈਂਟਿਵ ’ਤੇ ਕੰਮ ਕਰਨਾ ਪੈ ਰਿਹਾ ਹੈ ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਜਵੰਤ ਕੌਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਸਰਕਾਰ ਵਲੋਂ ਆਸ਼ਾ ਵਰਕਰਾਂ ਨੂੰ ਘੱਟੋ-ਘੱਟ ਡੀ.ਸੀ. ਰੇਟ ਅਨੁਸਾਰ ਤਨਖ਼ਾਹ ਦੇਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਹੁਣ ਸਰਕਾਰ ਦਾ ਕਾਰਜਕਾਲ ਪੰਜ ਸਾਲ ਪੂਰਾ ਹੋਣ ਦੇ ਨੇੜੇ ਹੋਣ ਦੇ ਬਾਵਜੂਦ ਇਹ ਮੰਗ ਪੂਰੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਈ ਵਾਰ ਮੀਟਿੰਗਾਂ ਲਈ ਸਮਾਂ ਦੇਣ ਦੇ ਬਾਵਜੂਦ ਮੰਗਾਂ ਦੇ ਹੱਲ ਦੀ ਬਜਾਏ ਟਾਲਮਟੋਲ ਕੀਤੀ ਜਾ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ 24 ਸਤੰਬਰ ਨੂੰ ਸਤੌਜ ਵਿਖੇ ਹੋਣ ਵਾਲੇ ਸੂਬਾ ਪੱਧਰੀ ਧਰਨੇ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਤੋਂ ਕਰੀਬ 100 ਆਸ਼ਾ ਵਰਕਰ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਤੋਂ ਬਾਅਦ ਵੀ ਸਰਕਾਰ ਨੇ ਆਸ਼ਾ ਵਰਕਰਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਜਥੇਬੰਦੀ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਤੇ ਕੰਮ ਬੰਦ ਕਰਨ ਵਰਗੇ ਸਖ਼ਤ ਕਦਮ ’ਤੇ ਵਿਚਾਰ ਕੀਤਾ ਜਾਵੇਗਾ। ਇਸ ਮੌਕੇ ਪੈਰਾ ਮੈਡੀਕਲ ਸਿਹਤ ਕਰਮਚਾਰੀ ਪੰਜਾਬ ਦੇ ਪ੍ਰਧਾਨ ਨਰਿੰਦਰ ਸ਼ਰਮਾ ਨੇ ਆਸ਼ਾ ਵਰਕਰਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਕਿਹਾ ਕਿ ਜਥੇਬੰਦੀ ਵਲੋਂ ਉਠਾਈਆਂ ਜਾ ਰਹੀਆਂ ਮੰਗਾਂ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਜਥੇਬੰਦੀਆਂ ਵਲੋਂ ਸਰਕਾਰ ਦੀਆਂ ਨੀਤੀਆਂ ਤੇ ਆਪਣੇ ਹੱਕਾਂ ਸਬੰਧੀ ਲਗਾਤਾਰ ਆਵਾਜ਼ ਉਠਾਈ ਜਾ ਰਹੀ ਹੈ। ਸ਼ਰਮਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਤੇ ਆਸ਼ਾ ਵਰਕਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਵੱਖ-ਵੱਖ ਜਥੇਬੰਦੀਆਂ ਵਲੋਂ ਇਕੱਠੇ ਹੋ ਕੇ ਅਗਲੇ ਪੜਾਅ ਦਾ ਸੰਘਰਸ਼ ਉਲੀਕਿਆ ਜਾਵੇਗਾ। ਇਸ ਮੌਕੇ ਸੁਨੀਤਾ, ਲਕਸ਼ਮੀ, ਉਰਮਲਾ, ਅਭਿਮਲਾ, ਬਲਜੀਤ, ਮੰਜੂ ਸਮੇਤ ਵੱਡੀ ਗਿਣਤੀ ਵਿਚ ਆਸ਼ਾ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਫਰੀਦ ਮਾਰਕੀਟ ਦੇ ਦੁਕਾਨਦਾਰਾਂ ਨੇ ਮਨਾਇਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਅਗਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸ਼ੀਲਾ ਰਾਣੀ ਦੀ ਅਗਵਾਈ ’ਚ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ
Ad Position 24