ਬਾਬਾ ਰਾਮ ਥੰਮ੍ਹਣ ਵਿਖੇ ਮੇਰਾ ਪਰਿਵਾਰ ਵੈੱਲਫੇਅਰ ਸੋਸਾਇਟੀ ਵਲੋਂ ਖ਼ੂਨਦਾਨ ਕੈਂਪ
ਗੋਲੂ ਕਾ ਮੋੜ, 18 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਡੇਰਾ ਬਾਬਾ ਰਾਮ ਥੰਮ੍ਹਣ ਪਿੰਡ ਬਾਜੇ ਕੇ ਵਿਖੇ ਚੱਲ ਰਹੇ ਅੱਸੂ ਦੇ ਭੰਡਾਰੇ ਦੌਰਾਨ ਮੇਰਾ ਪਰਿਵਾਰ ਵੈੱਲਫੇਅਰ ਸੋਸਾਇਟੀ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਰਕਾਰੀ ਹਸਪਤਾਲ ਫ਼ਿਰੋਜ਼ਪੁਰ ਦੀ ਟੀਮ ਵਲੋਂ ਪਹੁੰਚ ਕੇ ਖ਼ੂਨਦਾਨੀਆਂ ਦਾ ਖੂਨ ਇਕੱਤਰ ਕੀਤਾ ਗਿਆ।
ਗੋਲੂ ਕਾ ਮੋੜ, 18 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਡੇਰਾ ਬਾਬਾ ਰਾਮ ਥੰਮ੍ਹਣ ਪਿੰਡ ਬਾਜੇ ਕੇ ਵਿਖੇ ਚੱਲ ਰਹੇ ਅੱਸੂ ਦੇ ਭੰਡਾਰੇ ਦੌਰਾਨ ਮੇਰਾ ਪਰਿਵਾਰ ਵੈੱਲਫੇਅਰ ਸੋਸਾਇਟੀ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਰਕਾਰੀ ਹਸਪਤਾਲ ਫ਼ਿਰੋਜ਼ਪੁਰ ਦੀ ਟੀਮ ਵਲੋਂ ਪਹੁੰਚ ਕੇ ਖ਼ੂਨਦਾਨੀਆਂ ਦਾ ਖੂਨ ਇਕੱਤਰ ਕੀਤਾ ਗਿਆ। ਕੈਂਪ ਦੀ ਸ਼ੁਰੂਆਤ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ, ਡੇਰਾ ਮੁਖੀ ਬਾਬਾ ਹਰਮੇਸ਼ ਦਾਸ, ਬਾਬਾ ਅਮਰਜੀਤ ਦਾਸ ਅਤੇ ਬਾਬਾ ਰਾਧੇ ਸ਼ਾਮ ਵਲੋਂ ਕਰਵਾਈ ਗਈ। ਇਸ ਮੌਕੇ ਸੰਗਤਾਂ ਤੇ ਇਲਾਕਾ ਵਾਸੀਆਂ ਵਲੋਂ ਖ਼ੂਨਦਾਨ ਕਰਨ ਲਈ ਭਾਰੀ ਉਤਸ਼ਾਹ ਦਿਖਾਇਆ ਗਿਆ। ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਹੋਰ ਸ਼ਰਧਾਲੂਆਂ ਨੇ ਕੈਂਪ ਵਿਚ ਪਹੁੰਚ ਕੇ ਖ਼ੂਨਦਾਨ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਨੇ ਕਿਹਾ ਕਿ ਖ਼ੂਨਦਾਨ ਇਕ ਮਹਾਨ ਸੇਵਾ ਹੈ ਤੇ ਸਾਡੇ ਵਲੋਂ ਕੀਤਾ ਗਿਆ ਖ਼ੂਨਦਾਨ ਕਿਸੇ ਲੋੜਵੰਦ ਮਰੀਜ਼ ਦੀ ਜ਼ਿੰਦਗੀ ਬਚਾਉਣ ਵਿਚ ਸਹਾਈ ਹੋ ਸਕਦਾ ਹੈ। ਇਸ ਮੌਕੇ ਬਲਾਕ ਪ੍ਰਧਾਨ ਭੀਮ ਕੰਬੋਜ, ਮਨਦੀਪ ਹਾਂਡਾ ਨੰਬਰਦਾਰ ਕੁਲਵਿੰਦਰ ਮਾਲਾ ਸਾਬਕਾ ਸਰਪੰਚ, ਬਿੰਦੂ ਹਾਂਡਾ, ਮੇਰਾ ਪਰਿਵਾਰ ਵੈੱਲਫੇਅਰ ਸੋਸਾਇਟੀ ਤੋਂ ਮਨਦੀਪ ਖਿੰਡਾ, ਪੈ੍ੱਸ ਸਕੱਤਰ ਸਤਪਾਲ ਥਿੰਦ, ਅੰਮ੍ਰਿਤ ਸੰਧੂ, ਰਜਿੰਦਰ ਕੰਬੋਜ, ਰਵਿੰਦਰ ਸਿੰਘ, ਕਮਲਪ੍ਰੀਤ ਕੌਰ, ਮਾਸਟਰ ਪੂਰਨ ਚੰਦ, ਗੁਰਮੀਤ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ।