ਨਸ਼ਿਆਂ ਨੂੰ ਖ਼ਤਮ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਲੋੜ- ਨਰੇਸ਼ ਕਟਾਰੀਆ
ਜ਼ੀਰਾ, 18 ਸਤੰਬਰ (ਹਰਜੀਤ ਸਿੰਘ ਗਿੱਲ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸ਼ਹਿਨਸ਼ਾਹ ਪੈਲੇਸ ਜ਼ੀਰਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਭਰਵੀਂ ਮੀਟਿੰਗ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਦੀ ਨਿਗਰਾਨੀ ਹੇਠ ਹੋਈ। ਮੀਟਿੰਗ ਦੌਰਾਨ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਭ ਤੋਂ ਵੱਡੀ ਸਮੱਸਿਆ ਨਸ਼ਿਆਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਜਿਸ ਕਰਕੇ ਸਰਕਾਰ ਵਲੋਂ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ।
‘
‘ਯੁੱਧ ਨਸ਼ਿਆਂ ਵਿਰੁੱਧ’ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਨਰੇਸ਼ ਕਟਾਰੀਆ ਤੇ ਨਾਲ ਹੋਰ। ਤਸਵੀਰ-ਹਰਜੀਤ ਸਿੰਘ ਗਿੱਲ
19-09-2026
ਜ਼ੀਰਾ, 18 ਸਤੰਬਰ (ਹਰਜੀਤ ਸਿੰਘ ਗਿੱਲ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸ਼ਹਿਨਸ਼ਾਹ ਪੈਲੇਸ ਜ਼ੀਰਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਭਰਵੀਂ ਮੀਟਿੰਗ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਦੀ ਨਿਗਰਾਨੀ ਹੇਠ ਹੋਈ। ਮੀਟਿੰਗ ਦੌਰਾਨ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਭ ਤੋਂ ਵੱਡੀ ਸਮੱਸਿਆ ਨਸ਼ਿਆਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਜਿਸ ਕਰਕੇ ਸਰਕਾਰ ਵਲੋਂ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਰੋਕਣ ਲਈ ਸੂਬਾ ਸਰਕਾਰ ਨੇ ਆਪਣੇ ਇਸ ਕਾਰਜਕਾਲ ਵਿਚ ਬੜੇ ਸਖ਼ਤ ਕਦਮ ਚੁੱਕੇ ਹਨ ਜਿਸ ਅਧੀਨ ਪਹਿਲਾਂ ਨਾਲੋਂ ਕਈ ਸੈਂਕੜੇ ਗੁਣਾ ਨਸ਼ਾ ਸਮਗਲਰਾਂ ਵਿਰੁੱਧ ਪਰਚੇ ਦਰਜ ਕੀਤੇ ਗਏ ਹਨ ਤੇ ਲੋਕਾਂ ਨੂੰ ਨਸ਼ਿਆਂ ’ਤੇ ਲਾਉਣ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਲੋਂ ਸਰਕਾਰ ਦੀ ਸਖ਼ਤੀ ਤੋਂ ਬਚਣ ਲਈ ਨਵੇਂ ਢੰਗ ਲੱਭੇ ਜਾ ਰਹੇ ਹਨ ਪਰ ਸਰਕਾਰ ਹਰ ਹਾਲਤ ਵਿਚ ਪੰਜਾਬ ਨੂੰ ਇਸ ਸਮੱਸਿਆ ਵਿਚੋਂ ਕੱਢਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਵਿਧਾਇਕ ਨਰੇਸ਼ ਕਟਾਰੀਆ ਨੇ ਹਾਜ਼ਰ ਇਕੱਠ ਨੂੰ ਅਪੀਲ ਕੀਤੀ ਕਿ ਨਸ਼ਿਆਂ ਨੂੰ ਰੋਕਣ ਲਈ ਤੁਹਾਡੇ ਸਹਿਯੋਗ ਦੀ ਬੜੀ ਜ਼ਰੂਰਤ ਹੈ ਇਸ ਲਈ ਪੁਲਿਸ ਤੇ ਪਿੰਡਾਂ ਵਿਚ ਬਣੀਆਂ ਨਸ਼ਿਆਂ ਵਿਰੁੱਧ ਕਮੇਟੀਆਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਐੱਸ.ਡੀ.ਐਮ. ਸ਼੍ਰੀ ਸੂਰਜ, ਡੀ.ਐੱਸ.ਪੀ. ਜਸਪਾਲ ਸਿੰਘ ਢਿੱਲੋਂ, ਬੀ.ਡੀ.ਪੀ.ਓ. ਵਿਕਰਾਂਤ ਕੁਮਾਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ੰਕਰ ਕਟਾਰੀਆ, ਯੁੱਧ ਨਸ਼ਿਆਂ ਵਿਰੁੱਧ ਦੇ ਜ਼ਿਲ੍ਹਾ ਕੋਆਰਡੀਨੇਟਰ ਕਾਕਾ ਸਰਾਂ, ਹਲਕਾ ਕੋਆਰਡੀਨੇਟਰ ਰੁਪਿੰਦਰ ਸਿੰਘ ਰਿੱਪੂ ਵਾੜਾ ਪੋਹਵਿੰਡ, ਪੀ.ਏ. ਮੇਜਰ ਸਿੰਘ ਭੁੱਲਰ, ਪੀ.ਐੱਸ.ਓ. ਦਰਬਾਰਾ ਸਿੰਘ, ਬਲਾਕ ਪ੍ਰਧਾਨ ਹਰਭਗਵਾਨ ਸਿੰਘ ਭੋਲਾ, ਸਰਪੰਚ ਰਾਮ ਸਿੰਘ ਗਿੱਲ ਲੋਂਗੋਦੇਵਾ ਬਲਾਕ ਪ੍ਰਧਾਨ, ਸਰਪੰਚ ਦਲਜੀਤ ਸਿੰਘ ਧਾਲੀਵਾਲ ਝਤਰਾ, ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਲਾਭ ਸਿੰਘ ਗਿੱਲ ਮਨਸੂਰਵਾਲ ਕਲਾਂ, ਸਰਪੰਚ ਸਤਨਾਮ ਸਿੰਘ ਗਿੱਲ ਮਨਸੂਰਵਾਲ ਕਲਾਂ, ਸਰਪੰਚ ਹਰਜੀਤ ਸਿੰਘ ਬੋਤੀਆਂ ਵਾਲਾ, ਮਾਰਕੀਟ ਕਮੇਟੀ ਜ਼ੀਰਾ ਦੇ ਚੇਅਰਮੈਨ ਇਕਬਾਲ ਸਿੰਘ ਢਿੱਲੋਂ, ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਨਛੱਤਰ ਸਿੰਘ, ਸਰਪੰਚ ਸਤਨਾਮ ਸਿੰਘ ਕੋਠੇ, ਸਰਪੰਚ ਗੁਰਜੀਤ ਸਿੰਘ ਪੰਡੋਰੀ ਖੱਤਰੀਆਂ, ਸਰਪੰਚ ਜਗਦੇਵ ਸਿੰਘ ਧੰਨਾ ਸ਼ਹੀਦ, ਨਗਰ ਪੰਚਾਇਤ ਮੱਲਾਂ ਵਾਲਾ ਦੇ ਪ੍ਰਧਾਨ ਮਹਾਂਬੀਰ ਸਿੰਘ ਤੇ ਸਰਪੰਚ ਜਗਸੀਰ ਸਿੰਘ ਸਾਧੂਵਾਲਾ ਆਦਿ ਹਾਜ਼ਰ ਸਨ।