18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਦੋ ਮੋਟਰਸਾਈਕਲ ਸਵਾਰ ਲੁਟੇਰੇ ਵਿਅਕਤੀ ਦਾ ਪਰਸ ਝਪਟ ਕੇ ਫ਼ਰਾਰ

ਜ਼ੀਰਾ, 18 ਸਤੰਬਰ(ਪ੍ਰਤਾਪ ਸਿੰਘ ਹੀਰਾ)- ਜ਼ੀਰਾ ਸ਼ਹਿਰ ਵਿਚ ਬੇਖ਼ੌਫ਼ ਘੁੰਮ ਰਹੇ ਸਮਾਜ ਵਿਰੋਧੀ ਅਨਸਰਾਂ ਵਲੋਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਪੰਜਾਬ ਪੁਲਿਸ ਮੂਕ ਦਰਸ਼ਕ ਬਣ ਕੇ ਲੋਕਾਂ ਦੀ ਹੁੰਦੀ ਲੁੱਟ ਦਾ ਤਮਾਸ਼ਾ ਵੇਖ ਰਹੀ ਹੈ। ਤਾਜ਼ਾ ਮਾਮਲੇ ਵਿਚ ਬੀਤੀ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਲੁਟੇਰੇ ਇਕ ਵਿਅਕਤੀ ਦੀ ਜੇਬ ਵਿਚੋਂ ਬਟੂਆ ਝਪਟ ਕੇ ਮੌਕੇ ਤੋਂ ਫ਼ਰਾਰ ਹੋ ਗਏ।

Ad Position 21
No active advertisement
ਆਪਣੇ ਨਾਲ ਹੋਈ ਲੁੱਟ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੀੜ੍ਹਤ ਪਰਮਿੰਦਰ ਸਿੰਘ ਰਿਟਾਇਰਡ ਕਾਨੂੰਗੋ। ਤਸਵੀਰ-ਪ੍ਰਤਾਪ ਸਿੰਘ ਹੀਰਾ 19-09-2026
ਜ਼ੀਰਾ, 18 ਸਤੰਬਰ(ਪ੍ਰਤਾਪ ਸਿੰਘ ਹੀਰਾ)- ਜ਼ੀਰਾ ਸ਼ਹਿਰ ਵਿਚ ਬੇਖ਼ੌਫ਼ ਘੁੰਮ ਰਹੇ ਸਮਾਜ ਵਿਰੋਧੀ ਅਨਸਰਾਂ ਵਲੋਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਪੰਜਾਬ ਪੁਲਿਸ ਮੂਕ ਦਰਸ਼ਕ ਬਣ ਕੇ ਲੋਕਾਂ ਦੀ ਹੁੰਦੀ ਲੁੱਟ ਦਾ ਤਮਾਸ਼ਾ ਵੇਖ ਰਹੀ ਹੈ। ਤਾਜ਼ਾ ਮਾਮਲੇ ਵਿਚ ਬੀਤੀ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਲੁਟੇਰੇ ਇਕ ਵਿਅਕਤੀ ਦੀ ਜੇਬ ਵਿਚੋਂ ਬਟੂਆ ਝਪਟ ਕੇ ਮੌਕੇ ਤੋਂ ਫ਼ਰਾਰ ਹੋ ਗਏ। ਪੀੜਤ ਪਰਮਿੰਦਰ ਸਿੰਘ ਰਿਟਾਇਰਡ ਕਾਨੂੰਗੋ ਪੁੱਤਰ ਨਛੱਤਰ ਸਿੰਘ ਵਾਸੀ ਕਲਗੀਧਰ ਨਗਰ ਫ਼ਿਰੋਜ਼ਪੁਰ ਰੋਡ ਜ਼ੀਰਾ ਨੇ ਦੱਸਿਆ ਕਿ ਉਹ ਬੀਤੀ ਸ਼ਾਮ ਆਪਣੀ ਪਤਨੀ ਨਾਲ ਬਾਜ਼ਾਰੋਂ ਘਰੇਲੂ ਸਾਮਾਨ ਖ਼ਰੀਦ ਕੇ ਘਰ ਵਾਪਸ ਜਾ ਰਹੇ ਸਨ। ਜਦੋਂ ਉਹ ਆਪਣੇ ਘਰ ਦੇ ਨਜ਼ਦੀਕ ਹੀ ਪਹੁੰਚੇ ਤਾਂ ਪਿੱਛੋਂ ਆਏ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਝਪਟ ਮਾਰ ਕੇ ਉਸ ਦੀ ਸਾਈਡ ਵਾਲੀ ਜੇਬ ਵਿਚੋਂ ਬਟੂਆ ਕੱਢ ਲਿਆ ਤੇ ਤੇਜ਼ ਰਫ਼ਤਾਰ ਨਾਲ ਫ਼ਰਾਰ ਹੋ ਗਏ। ਪੀੜਤ ਅਨੁਸਾਰ ਖੋਹੇ ਗਏ ਪਰਸ ਵਿਚ 5,000 ਰੁਪਏ ਦੀ ਨਕਦੀ ਤੋਂ ਇਲਾਵਾ ਦੋ ਏ.ਟੀ.ਐੱਮ. ਕਾਰਡ, ਆਧਾਰ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ ਤੇ ਹੋਰ ਕਈ ਜ਼ਰੂਰੀ ਦਸਤਾਵੇਜ਼ ਮੌਜੂਦ ਸਨ। ਪਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਲੁੱਟ ਦੀ ਘਟਨਾ ਸਬੰਧੀ ਸਿਟੀ ਥਾਣਾ ਜ਼ੀਰਾ ਵਿਖੇ ਲਿਖਤੀ ਦਰਖ਼ਾਸਤ ਦੇ ਦਿੱਤੀ ਹੈ। ਇਲਾਕਾ ਨਿਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਵਿਚ ਗਸ਼ਤ ਵਧਾਈ ਜਾਵੇ ਤੇ ਲੁਟੇਰਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਮਹਿਲਾ ਮੋਰਚਾ ਦੀ ਨਵ-ਨਿਯੁਕਤ ਸੂਬਾ ਸਕੱਤਰ ਰਾਜਵਿੰਦਰ ਕੌਰ ਸਿਆਲ ਦਾ ਸਨਮਾਨ ਅਗਲੀ ਖ਼ਬਰ ‘ਆਪ’ ਦੀ ਸਰਕਾਰ ਜਨਤਾ ਦੇ ਭਰੋਸੇ ’ਤੇ ਖਰੀ ਉਤਰੀ- ਆਗੂ
Ad Position 24