18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਭਾਜਪਾ ਮਹਿਲਾ ਮੋਰਚਾ ਦੀ ਨਵ-ਨਿਯੁਕਤ ਸੂਬਾ ਸਕੱਤਰ ਰਾਜਵਿੰਦਰ ਕੌਰ ਸਿਆਲ ਦਾ ਸਨਮਾਨ

ਤਲਵੰਡੀ ਭਾਈ, 18 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਜਨਤਾ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਸੀਨੀਅਰ ਆਗੂ ਬੀਬੀ ਰਾਜਵਿੰਦਰ ਕੌਰ ਸਿਆਲ ਨੂੰ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਸਕੱਤਰ ਨਿਯੁਕਤ ਕੀਤੇ ਜਾਣ ਉਪਰੰਤ ਉਹ ਤਲਵੰਡੀ ਭਾਈ ਪਹੁੰਚੇ ਜਿਨ੍ਹਾਂ ਦੇ ਇੱਥੇ ਪਹੁੰਚਣ ’ਤੇ ਭਾਜਪਾ ਜ਼ਿਲ੍ਹਾ ਫ਼ਿਰੋਜਪੁਰ ਦੇ ਉਪ ਪ੍ਰਧਾਨ ਵਿਜੇ ਕੁਮਾਰ ਕੈਥ ਦੀ ਅਗਵਾਈ ਹੇਠ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਸਨਮਾਨ ਕੀਤਾ ਗਿਆ। ਇਸ ਮੌਕੇ ਪਾਰਟੀ ਵਰਕਰਾਂ ਨੇ ਰਾਜਵਿੰਦਰ ਕੌਰ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ।

Ad Position 21
No active advertisement
ਅਜੀਤ ਡੈਸਕ 19-09-2026
ਤਲਵੰਡੀ ਭਾਈ, 18 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਜਨਤਾ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਸੀਨੀਅਰ ਆਗੂ ਬੀਬੀ ਰਾਜਵਿੰਦਰ ਕੌਰ ਸਿਆਲ ਨੂੰ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਸਕੱਤਰ ਨਿਯੁਕਤ ਕੀਤੇ ਜਾਣ ਉਪਰੰਤ ਉਹ ਤਲਵੰਡੀ ਭਾਈ ਪਹੁੰਚੇ ਜਿਨ੍ਹਾਂ ਦੇ ਇੱਥੇ ਪਹੁੰਚਣ ’ਤੇ ਭਾਜਪਾ ਜ਼ਿਲ੍ਹਾ ਫ਼ਿਰੋਜਪੁਰ ਦੇ ਉਪ ਪ੍ਰਧਾਨ ਵਿਜੇ ਕੁਮਾਰ ਕੈਥ ਦੀ ਅਗਵਾਈ ਹੇਠ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਸਨਮਾਨ ਕੀਤਾ ਗਿਆ। ਇਸ ਮੌਕੇ ਪਾਰਟੀ ਵਰਕਰਾਂ ਨੇ ਰਾਜਵਿੰਦਰ ਕੌਰ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਬੀਬੀ ਰਾਜਵਿੰਦਰ ਕੌਰ ਸਿਆਲ ਨੇ ਪਾਰਟੀ ਦੀ ਸੂਬਾਈ ਤੇ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਹਿਲਾ ਵਰਕਰਾਂ ਨੂੰ ਹੋਰ ਮਜ਼ਬੂਤ ਕਰ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਸੀਨੀਅਰ ਆਗੂ ਸੁਖਮੰਦਰ ਸਿੰਘ ਧਾਲੀਵਾਲ, ਸਾਬਕਾ ਮੰਡਲ ਪ੍ਰਧਾਨ ਅਨਿਲ ਕੁਮਾਰ ਅਰੋੜਾ, ਜਥੇਦਾਰ ਸੂਰਜ ਸਿੰਘ, ਮਹਿਲਾ ਆਗੂ ਨਵਜੋਤ ਕੌਰ ਹੰਸ, ਮਨਦੀਪ ਸਿੰਘ ਮਨੂ, ਸੁਖਚੈਨ ਸਿੰਘ, ਤਾਰਾ ਸਿੰਘ ਹਰਾਜ, ਬਖਤੌਰ ਸਿੰਘ, ਸੁਖਦੇਵ ਸਿੰਘ, ਬਲਰਾਜ ਸਿੰਘ, ਲਵਿਸ਼ ਕੁਮਾਰ, ਸੰਦੀਪ ਸਿੰਘ ਤਲਵੰਡੀ ਭਾਈ, ਡਾ.ਕੁਲਦੀਪ ਸਿੰਘ ਧੀਰਾ ਪੱਤਰਾ, ਨਿੱਜੀ ਸਕੱਤਰ ਕਮਲ ਗਿੱਲ ਸੋਨੂੰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਪੰਜਾਬੀ ਦਿਵਸ 23 ਸਤੰਬਰ ਨੂੰ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵਿਖੇ ਮਨਾਉਣ ਦਾ ਫ਼ੈਸਲਾ ਅਗਲੀ ਖ਼ਬਰ ਦੋ ਮੋਟਰਸਾਈਕਲ ਸਵਾਰ ਲੁਟੇਰੇ ਵਿਅਕਤੀ ਦਾ ਪਰਸ ਝਪਟ ਕੇ ਫ਼ਰਾਰ
Ad Position 24