ਕਸ਼ਮੀਰ ਸਿੰਘ ਫਿੱਡੇ ਕਾਂਗਰਸ ਦੇ ਐੱਸ.ਸੀ. ਵਿਭਾਗ ਦੇ ਬਲਾਕ ਵਾਈਸ ਚੇਅਰਮੈਨ ਨਿਯੁਕਤ
ਮੁੱਦਕੀ, 19 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਕਾਂਗਰਸ ਪਾਰਟੀ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੇ ਬਲਾਕਾਂ ਵਿਚ ਐੱਸ. ਸੀ.
ਮੁੱਦਕੀ, 19 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਕਾਂਗਰਸ ਪਾਰਟੀ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੇ ਬਲਾਕਾਂ ਵਿਚ ਐੱਸ.ਸੀ. ਵਿਭਾਗ ਦੇ ਅਹੁਦੇਦਾਰਾਂ ਤੇ ਬਲਾਕ ਵਾਈਸ ਚੇਅਰਮੈਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸੇ ਲੜੀ ਤਹਿਤ ਐੱਸ.ਸੀ. ਵਿਭਾਗ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਚੇਅਰਮੈਨ ਜਸਵਿੰਦਰ ਕੌਰ ਦੀ ਰਹਿਨੁਮਾਈ ਹੇਠ ਕਸ਼ਮੀਰ ਸਿੰਘ ਫਿੱਡੇ ਨੂੰ ਵਾਈਸ ਚੇਅਰਮੈਨ ਬਲਾਕ ਘੱਲ ਖ਼ੁਰਦ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ’ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਸ਼ਮੀਰ ਸਿੰਘ ਫਿੱਡੇ ਨੇ ਪਾਰਟੀ ਹਾਈਕਮਾਂਡ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਗੁਰਚਰਨ ਸਿੰਘ ਨਾਹਰ ਵਾਈਸ ਚੇਅਰਮੈਨ ਕਾਂਗਰਸ ਐੱਸ.ਸੀ. ਵਿਭਾਗ ਪੰਜਾਬ, ਸੁਖਚੈਨ ਸਿੰਘ ਚੇਅਰਮੈਨ ਬਲਾਕ ਘੱਲ ਖ਼ੁਰਦ ਤੇ ਭੁਪਿੰਦਰ ਸਿੰਘ ਭਿੰਦਾ ਨੰਬਰਦਾਰ ਸਾਬਕਾ ਪ੍ਰਧਾਨ ਕਾਂਗਰਸ ਐੱਸ.ਸੀ. ਵਿਭਾਗ ਘੱਲ ਖ਼ੁਰਦ, ਜਗਦੇਵ ਸਿੰਘ ਵਾੜਾ ਜਵਾਹਰ ਸਿੰਘ ਵਾਲਾ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਹਾਜ਼ਰ ਸਨ।