ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਕੈਂਪ ਲਗਾਇਆ
ਕੁੱਲਗੜ੍ਹੀ, 19 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਬਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਤੇ ਬਲਾਕ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਸਾਂਦੇ ਹਾਸ਼ਮ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਖੇਤੀਬਾੜੀ ਵਿਕਾਸ ਅਫ਼ਸਰ ਮਨਿੰਦਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਪ੍ਰਤੀ ਜਾਗਰੂਕ ਕੀਤਾ ਤੇ ਪਰਾਲੀ ਨੂੰ ਖੇਤਾਂ ਵਿਚ ਹੀ ਵਾਹ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਸਬੰਧੀ ਜਾਣਕਾਰੀ ਦਿੱਤੀ।
ਕੁੱਲਗੜ੍ਹੀ, 19 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਬਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਤੇ ਬਲਾਕ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਸਾਂਦੇ ਹਾਸ਼ਮ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਖੇਤੀਬਾੜੀ ਵਿਕਾਸ ਅਫ਼ਸਰ ਮਨਿੰਦਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਪ੍ਰਤੀ ਜਾਗਰੂਕ ਕੀਤਾ ਤੇ ਪਰਾਲੀ ਨੂੰ ਖੇਤਾਂ ਵਿਚ ਹੀ ਵਾਹ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਸਬੰਧੀ ਜਾਣਕਾਰੀ ਦਿੱਤੀ। ਵਿਸ਼ਾ ਵਸਤੂ ਮਾਹਿਰ ਡਾ.ਅਮਿੱਤ ਪੁੰਜ ਨੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀਆਂ ਬਿਮਾਰੀਆਂ ਤੇ ਉਨ੍ਹਾਂ ਦੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਸਮੇਂ ਗੁਰਲਾਲ ਸਿੰਘ, ਏ.ਐੱਸ.ਆਈ. ਸਰਕਲ ਸਾਂਦੇ ਹਾਸ਼ਮ ਨੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਕਟਾਈ ਐੱਸ.ਐੱਮ.ਐੱਸ. ਵਾਲੀ ਮਸ਼ੀਨ ਤੋਂ ਕਰਵਾਉਣ ਲਈ ਪ੍ਰੇਰਿਤ ਕੀਤਾ। ਕੈਂਪ ਵਿਚ ਕੁਲਵਿੰਦਰ ਸਿੰਘ, ਏ.ਐੱਸ.ਆਈ. ਸਮੇਤ ਵੱਡੀ ਗਿਣਤੀ ਵਿਚ ਕਿਸਾਨ ਵੀਰ ਹਾਜ਼ਰ ਸਨ।