21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਬਾਪੂ ਤਰਸੇਮ ਸਿੰਘ ਤੇ ਮਾਤਾ ਬਲਵਿੰਦਰ ਕੌਰ ਦਾ ਗੋਲੂ ਕਾ ਮੋੜ ਵਿਖੇ ਭਰਵਾਂ ਸਵਾਗਤ

ਗੋਲੂ ਕਾ ਮੋੜ, 19 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਗੁਰੂਹਰਸਹਾਏ ਵਿਚ ਕਰਵਾਈ ਗਈ ਪੰਥਕ ਤੇ ਸਿਆਸੀ ਰੈਲੀ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਹਨਾ ਦਾ ਹਲਕਾ ਗੁਰੂਹਰਸਹਾਏ ਵਿਚ ਪਹੁੰਚਣ ’ਤੇ ਗੋਲੂ ਕਾ ਮੋੜ ਵਿਖੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਵਿਚ ਹਲਕਾ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।

Ad Position 21
No active advertisement
ਗੋਲੂ ਕਾ ਮੋੜ ਪਹੁੰਚਣ ’ਤੇ ਬਾਪੂ ਤਰਸੇਮ ਸਿੰਘ ਤੇ ਮਾਤਾ ਬਲਵਿੰਦਰ ਕੌਰ ਦਾ ਸਵਾਗਤ ਅਤੇ ਸਨਮਾਨ ਕਰਦੇ ਹੋਏ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਹੋਰ ਪਾਰਟੀ ਦੇ ਆਗੂ ਅਤੇ ਵਰਕਰ। ਤਸਵੀਰ-ਸੁਰਿੰਦਰ ਸਿੰਘ ਪੁਪਨੇਜਾ 20-09-2026
ਗੋਲੂ ਕਾ ਮੋੜ, 19 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਗੁਰੂਹਰਸਹਾਏ ਵਿਚ ਕਰਵਾਈ ਗਈ ਪੰਥਕ ਤੇ ਸਿਆਸੀ ਰੈਲੀ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਹਨਾ ਦਾ ਹਲਕਾ ਗੁਰੂਹਰਸਹਾਏ ਵਿਚ ਪਹੁੰਚਣ ’ਤੇ ਗੋਲੂ ਕਾ ਮੋੜ ਵਿਖੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਵਿਚ ਹਲਕਾ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤੇ ਲੋਕਾਂ ਵਲੋਂ ਮਿਲ ਰਹੇ ਹੁੰਗਾਰੇ ਨੂੰ ਉਹ ਪਾਰਟੀ ਦੀਆਂ ਗਤੀਵਿਧੀਆਂ ਨਾਲ ਜੋੜ ਕੇ ਦੇਖਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦਾ ਉਦੇਸ਼ ਪੰਜਾਬ ਦੇ ਹੱਕਾਂ ਅਤੇ ਲੋਕਾਂ ਨਾਲ ਸਬੰਧਿਤ ਮੁੱਦਿਆਂ ਨੂੰ ਉਭਾਰਨਾ ਹੈ। ਉਨ੍ਹਾਂ ਲੋਕਾਂ ਨੂੰ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਨੂੰ ਅੱਗੇ ਲਿਜਾਣ ਲਈ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਤੇ ਨੌਜਵਾਨਾਂ ਨੂੰ ਸਿੱਖੀ, ਸਿੱਖਿਆ ਤੇ ਰੁਜ਼ਗਾਰ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ, ਕਿਸਾਨੀ, ਨੌਜਵਾਨਾਂ ਦੇ ਰੁਜ਼ਗਾਰ ਤੇ ਪੰਜਾਬ ਦੇ ਹੋਰ ਹੱਕਾਂ ਨਾਲ ਸਬੰਧਿਤ ਮੁੱਦਿਆਂ ’ਤੇ ਮਜ਼ਬੂਤੀ ਨਾਲ ਆਵਾਜ਼ ਉਠਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਆਸਾਂ ਤੇ ਉਮੀਦਾਂ ਨੂੰ ਪੂਰਾ ਕਰਨ ਤੇ ਉਨ੍ਹਾਂ ਦੇ ਮਸਲੇ ਹੱਲ ਕਰਵਾਉਣ ਲਈ ਲੋਕਾਂ ਦੀ ਵੱਡੀ ਸ਼ਮੂਲੀਅਤ ਜ਼ਰੂਰੀ ਹੈ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪਾਰਟੀ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿਚ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ ਤੇ ਪਾਰਟੀ ਵਲੋਂ ਵੱਖ-ਵੱਖ ਹਲਕਿਆਂ ਵਿਚ ਮੀਟਿੰਗਾਂ ਤੇ ਕਾਨਫ਼ਰੰਸਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਲੋਕਾਂ ਨੂੰ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਵੱਲ ਲਿਜਾਣ ਤੇ ਪੰਜਾਬ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਲਈ ਇਕੱਠੇ ਹੋ ਕੇ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਸਮਰਥਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਟੀ.ਬੀ. ਦੇ 33 ਮਰੀਜ਼ਾਂ ਨੂੰ ਪੌਸ਼ਟਿਕ ਆਹਾਰ ਕਿੱਟਾਂ ਵੰਡੀਆਂ ਅਗਲੀ ਖ਼ਬਰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਕੈਂਪ ਲਗਾਇਆ
Ad Position 24