ਸ਼ਹਿਰ ਵਿਚ ਚੋਰਾਂ ਦੇ ਹੌਸਲੇ ਬੁਲੰਦ, ਮੋਟਰਸਾਈਕਲ ਚੋਰੀ
ਫ਼ਿਰੋਜ਼ਪੁਰ, 19 ਸਤੰਬਰ(ਸੁਖਵਿੰਦਰ ਸਿੰਘ)–ਫ਼ਿਰੋਜ਼ਪੁਰ ਸ਼ਹਿਰ ਵਿਚ ਮੋਟਰਸਾਈਕਲ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਸ਼ਹਿਰ ਦੇ ਕਸੂਰੀ ਗੇਟ ਮੰਗਤ ਰਾਮ ਗਲੀ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਦੁਕਾਨ ਦੇ ਬਾਹਰ ਖੜ੍ਹੀ ਸਪਲੈਂਡਰ ਪਲਸ ਪੀਬੀ- 05- 6785 ਮੋਟਰਸਾਈਕਲ ਨੂੰ ਇਕ ਚੋਰ ਦਿਨ-ਦਿਹਾੜੇ ਚੋਰੀ ਕਰਕੇ ਫ਼ਰਾਰ ਹੋ ਗਿਆ।
ਜ
ਜਾਣਕਾਰੀ ਦਿੰਦਾ ਹੋਇਆ ਪੀੜਿਤ ਕਮਲਜੀਤ ਸਿੰਘ। ਤਸਵੀਰਾਂ-ਸੁਖਵਿੰਦਰ ਸਿੰਘ
20-09-2026
ਫ਼ਿਰੋਜ਼ਪੁਰ, 19 ਸਤੰਬਰ(ਸੁਖਵਿੰਦਰ ਸਿੰਘ)–ਫ਼ਿਰੋਜ਼ਪੁਰ ਸ਼ਹਿਰ ਵਿਚ ਮੋਟਰਸਾਈਕਲ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਸ਼ਹਿਰ ਦੇ ਕਸੂਰੀ ਗੇਟ ਮੰਗਤ ਰਾਮ ਗਲੀ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਦੁਕਾਨ ਦੇ ਬਾਹਰ ਖੜ੍ਹੀ ਸਪਲੈਂਡਰ ਪਲਸ ਪੀਬੀ- 05- 6785 ਮੋਟਰਸਾਈਕਲ ਨੂੰ ਇਕ ਚੋਰ ਦਿਨ-ਦਿਹਾੜੇ ਚੋਰੀ ਕਰਕੇ ਫ਼ਰਾਰ ਹੋ ਗਿਆ। ਚੋਰੀ ਦੀ ਪੂਰੀ ਵਾਰਦਾਤ ਦੁਕਾਨ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ। ਫੁਟੇਜ ਵਿਚ ਦਿਖਾਈ ਦੇ ਰਿਹਾ ਹੈ ਕਿ ਗਲੇ ਵਿਚ ਪਰਨਾ ਪਾਏ ਇਕ ਵਿਅਕਤੀ ਗਲੀ ਵਿਚ ਆਉਂਦਾ ਹੈ ਤੇ ਦੁਕਾਨ ਦੇ ਬਾਹਰ ਖੜ੍ਹੀ ਮੋਟਰਸਾਈਕਲ ਕੋਲ ਪਹੁੰਚ ਜਾਂਦਾ ਹੈ। ਇਸ ਤੋਂ ਬਾਅਦ ਉਹ ਚਾਬੀ ਲਗਾ ਕੇ ਮੋਟਰਸਾਈਕਲ ਸਟਾਰਟ ਕਰਦਾ ਹੈ ਤੇ ਬਿਨਾਂ ਕਿਸੇ ਡਰ ਦੇ ਮੌਕੇ ਤੋਂ ਫ਼ਰਾਰ ਹੋ ਜਾਂਦਾ ਹੈ। ਮੋਟਰਸਾਈਕਲ ਚੋਰੀ ਹੋਣ ਤੋਂ ਬਾਅਦ ਪੀੜਤ ਕਮਲਜੀਤ ਸਿੰਘ ਨੇ ਪੁਲਿਸ ਤੋਂ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ’ਤੇ ਚੋਰ ਦੀ ਪਛਾਣ ਕਰਕੇ ਮੋਟਰਸਾਈਕਲ ਬਰਾਮਦ ਕਰਨ ਤੇ ਮੁਲਜ਼ਮ ਨੂੰ ਜਲਦ ਕਾਬੂ ਕਰਨ ਦੀ ਮੰਗ ਕੀਤੀ ਹੈ।