20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ’ਚ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਵਿਦਿਆਰਥੀਆਂ ਦੀ ਮਿਹਨਤ ਤੇ ਕਾਬਲੀਅਤ ਨੂੰ ਉਤਸ਼ਾਹਿਤ ਕਰਨ ਲਈ ਇਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦਾ ਮੁੱਖ ਉਦੇਸ਼ ਹੋਣਹਾਰ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਤੇ ਬਾਕੀ ਬੱਚਿਆਂ ਨੂੰ ਅਨੁਸ਼ਾਸਨ ਤੇ ਮਿਹਨਤ ਲਈ ਪ੍ਰੇਰਿਤ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 20-09-2026
ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਵਿਦਿਆਰਥੀਆਂ ਦੀ ਮਿਹਨਤ ਤੇ ਕਾਬਲੀਅਤ ਨੂੰ ਉਤਸ਼ਾਹਿਤ ਕਰਨ ਲਈ ਇਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦਾ ਮੁੱਖ ਉਦੇਸ਼ ਹੋਣਹਾਰ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਤੇ ਬਾਕੀ ਬੱਚਿਆਂ ਨੂੰ ਅਨੁਸ਼ਾਸਨ ਤੇ ਮਿਹਨਤ ਲਈ ਪ੍ਰੇਰਿਤ ਕਰਨਾ ਸੀ। ਸਕੂਲ ਪ੍ਰਿੰਸੀਪਲ ਸਟੇਟ ਅਵਾਰਡੀ ਡਾ. ਨਵਜੀਤ ਕੌਰ ਸਰਾਂ ਨੇ ਦੱਸਿਆ ਕਿ ਅਨੁਸ਼ਾਸਨ, ਸੰਚਾਰ ਕਲਾ, ਪੁਸਤਕ ਪਾਠਣ ਤੇ ਸ਼ਖ਼ਸੀਅਤ ਦੇ ਵਿਕਾਸ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ‘ਸਰਬੋਤਮ ਹੋਮ-ਵਰਕ’, ‘ਸਰਬੋਤਮ ਯੂਨੀਫ਼ਾਰਮ’, ‘ਸਰਬੋਤਮ ਭਾਸ਼ਣਕਾਰ’ ਤੇ ‘ਸਰਬੋਤਮ ਲਾਇਬ੍ਰੇਰੀ ਪੁਸਤਕ ਪਾਠਕ’ ਅਵਾਰਡਾਂ ਨਾਲ ਨਿਵਾਜਿਆ ਗਿਆ। ਉਨ੍ਹਾਂ ਬੱਚਿਆਂ ਨੂੰ ਰਚਨਾਤਮਿਕ ਗਤੀਵਿਧੀਆਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਇਸ ਮੌਕੇ ਭਾਰਤੀ ਏਅਰਟੈੱਲ ਫਾਊਂਡੇਸ਼ਨ ਤੇ ਸਕੂਲ ਦੇ ਅਕਾਦਮਿਕ ਮੈਂਟਰ ਪ੍ਰਦੀਪ ਕੁਮਾਰ ਦਾ ਵਿਸ਼ੇਸ਼ ਸਹਿਯੋਗ ਰਿਹਾ। ਸਮਾਰੋਹ ਵਿਦਿਆਰਥੀਆਂ ਵਿਚ ਨਵਾਂ ਜੋਸ਼ ਭਰਨ ਵਾਲਾ ਸਾਬਤ ਹੋਇਆ।
Ad Position 22
No active advertisement
ਪਿਛਲੀ ਖ਼ਬਰ - ਪੀ. ਯੂ. ਸੈਨੇਟ ਚੋਣਾਂ- ਰੂਪਕਮਲ ਚਾਵਲਾ ਵਲੋਂ 40 ਸਾਲਾਂ ਦੀ ਨੁਮਾਇੰਦਗੀ ਦੀ ਉਡੀਕ ਖ਼ਤਮ ਕਰਨ ਦਾ ਸੱਦਾ, ਵੋਟਰਾਂ ਤੋਂ... ਅਗਲੀ ਖ਼ਬਰ ਖਟੀਕ ਮੁਹੱਲਾ ਵਿਖੇ ਲੋਕ ਮਿਲਣੀ ਦੌਰਾਨ ਵਿਧਾਇਕ ਸਵਨਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
Ad Position 24