19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)- ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਵਿਦਿਆਰਥੀਆਂ ਵਿਚ ਐੱਚ. ਆਈ.

Ad Position 21
No active advertisement
ਅਜੀਤ ਡੈਸਕ 20-09-2026
ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)- ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਵਿਦਿਆਰਥੀਆਂ ਵਿਚ ਐੱਚ.ਆਈ.ਵੀ. ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇਕ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਤੇ ਜੋਸ਼ ਨਾਲ ਭਾਗ ਲਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੇ ਰਚਨਾਤਮਿਕ ਪੋਸਟਰਾਂ ਰਾਹੀਂ ਐੱਚ.ਆਈ.ਵੀ. ਤੋਂ ਬਚਾਅ, ਇਸ ਦੇ ਫੈਲਣ ਦੇ ਤਰੀਕਿਆਂ ਤੇ ਇਸ ਨਾਲ ਜੁੜੀਆਂ ਗ਼ਲਤ ਧਾਰਨਾਵਾਂ ਬਾਰੇ ਮਹੱਤਵਪੂਰਨ ਸੰਦੇਸ਼ ਦਿੱਤੇ। ਵਿਦਿਆਰਥੀਆਂ ਨੇ ਰੰਗਾਂ, ਚਿੱਤਰਾਂ ਤੇ ਪ੍ਰਭਾਵਸ਼ਾਲੀ ਸਲੋਗਨਾਂ ਦੀ ਵਰਤੋਂ ਕਰਦਿਆਂ ਆਪਣੇ ਵਿਚਾਰਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਇਸ ਗਤੀਵਿਧੀ ਨੇ ਜਿੱਥੇ ਵਿਦਿਆਰਥੀਆਂ ਦੀ ਕਲਾਤਮਕ ਪ੍ਰਤਿਭਾ ਨੂੰ ਉਭਾਰਿਆ ਉੱਥੇ ਹੀ ਸਿਹਤ ਸਬੰਧੀ ਮਹੱਤਵਪੂਰਨ ਵਿਸ਼ੇ ਪ੍ਰਤੀ ਉਨ੍ਹਾਂ ਦੀ ਸਮਝ ਨੂੰ ਵੀ ਮਜ਼ਬੂਤ ਕੀਤਾ। ਅਕੈਡਮੀ ਪ੍ਰਿੰਸੀਪਲ ਗੁਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਐੱਚ.ਆਈ.ਵੀ. ਸਬੰਧੀ ਸਹੀ ਤੇ ਵਿਗਿਆਨਕ ਜਾਣਕਾਰੀ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਗੁਰੂਹਰਸਹਾਏ ਰੈਲੀ ਲਈ ਪਿੰਡ ਦਿਲਾ ਰਾਮ ਤੋਂ ਵੱਡਾ ਜਥਾ ਰਵਾਨਾ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਰੂਪਨਗਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ
Ad Position 24